ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ- ਜ਼ਿਲ੍ਹਾ ਚੋਣ ਅਫ਼ਸਰ
ਗੁਰਦਾਸਪੁਰ, 20 ਨਵੰਬਰ (ਅਸ਼ੋਕ ਸ਼ਰਮਾ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ.
ਜ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ
21-11-2026
ਗੁਰਦਾਸਪੁਰ, 20 ਨਵੰਬਰ (ਅਸ਼ੋਕ ਸ਼ਰਮਾ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵਿਸ਼ੇਸ਼ ਸਰਸਰੀ ਸੁਧਾਈ (ਐਸ.ਐਸ.ਆਰ.) ਦੇ ਸਬੰਧ ਵਿਚ ਜ਼ਿਲ੍ਹਾ ਚੋਣ ਅਫ਼ਸਰ ਆਦਿਤਿਆ ਉੱਪਲ ਦੀ ਅਗਵਾਈ ਹੇਠ 22 ਨਵੰਬਰ ਤੇ 6 ਦਸੰਬਰ ਨੂੰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਚੋਣ ਹਲਕਿਆਂ ਦੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਦੱਸਿਆ ਕਿ ਇਨਾਂ ਕੈਂਪਾਂ ਦੌਰਾਨ ਬੀ.ਐਲ.ਓਜ਼ ਸਵੇਰ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ। ਇਨਾਂ ਕੈਂਪਾਂ ਵਿਚ ਆਮ ਲੋਕ ਬੀ.ਐਲ.ਓਜ਼ ਕੋਲ ਮੌਜੂਦ ਨਵੀਂ ਡ੍ਰਾਫਟ ਵੋਟਰ ਸੂਚੀ ਵਿਚ ਆਪਣਾ ਨਾਮ ਚੈੱਕ ਕਰ ਸਕਦੇ ਹਨ, ਜੇ ਕੋਈ ਯੋਗ ਵਿਅਕਤੀ ਐਸ.ਆਈ.ਆਰ ਦੌਰਾਨ ਬਤੌਰ ਵੋਟਰ ਰਜਿਸਟਰ ਹੋਣੋਂ ਰਹਿ ਗਏ ਹਨ, ਉਹ ਨਵੀਂ ਵੋਟ ਬਣਵਾ ਸਕਦੇ ਹਨ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜਿਨ੍ਹਾਂ ਨੌਜਵਾਨਾਂ ਦੀ ਯੋਗਤਾ ਮਿਤੀ 01.0 1.2027 ਨੂੰ ਉਮਰ 18 ਸਾਲ ਬਣਦੀ ਹੈ, ਉਹ ਇਨ੍ਹਾਂ ਕੈਂਪਾਂ ਦੌਰਾਨ ਆਪਣੀ ਵੋਟ ਬਣਵਾ ਸਕਦੇ ਹਨ। ਜਿਨ੍ਹਾਂ ਮਿਤ੍ਰਕ ਵੋਟਰਾਂ ਦੀ ਵੋਟ ਨਹੀਂ ਕੱਟੀ ਗਈ, ਉਨ੍ਹਾਂ ਲਈ ਫਾਰਮ ਨੰਬਰ 7 ਅਤੇ ਸ਼ਿਫਟ ਹੋ ਕੇ ਆਉਣ ਜਾਂ ਜਾਣ ਵਾਲੇ ਵੋਟਰਾਂ ਲਈ ਵਾਰਮ ਨੰਬਰ 8 ਬੀ.ਐਲ.ਓ ਵਲੋਂ ਅਪਲਾਈ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਨਵੀਂ ਵੋਟਰ ਸੂਚੀ ਵਿਚ ਜਿਨ੍ਹਾਂ ਵੋਟਰਾਂ ਦੀ ਫੋਟੋ ਠੀਕ ਨਹੀਂ ਹੈ ਜਾਂ ਬਲੈਕ ਐਂਡ ਵਾਈਟ ਹੈ, ਉਹ ਆਪਣੀ ਫੋਟੋ ਠੀਕ ਕਰਵਾ ਸਕਦੇ ਹਨ।