21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਚੀਮਾ ਪਬਲਿਕ ਸਕੂਲ ਦੀ ਵਿਦਿਆਰਥਣ ਗੁਰਮਨਤ ਕੌਰ ਨੇ ਕਰਾਟੇ ਚੈਂਪੀਅਨਸ਼ਿਪ ’ਚ ਹਾਸਿਲ ਕੀਤਾ ਦੂਜਾ ਸਥਾਨ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਦਿੱਤੀ ਵਧਾਈ

ਘੁਮਾਣ, 20 ਨਵੰਬਰ (ਬੰਮਰਾਹ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੀ ਹੋਣਹਾਰ ਵਿਦਿਆਰਥਣ ਗੁਰਮਨਤ ਕੌਰ ਨੇ ਓਪਨ ਸਟੇਟ ਲੈਵਲ ਕਰਾਟੇ ਚੈਂਪੀਅਨਸ਼ਿਪ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦੀ ਲਹਿਰ ਹੈ।

Ad Position 21
No active advertisement
ਕਰਾਟੇ ਚੈਂਪੀਅਨਸ਼ਿਪ ਵਿਚ ਦੂਜਾ ਸਥਾਨ ਹਾਸਿਲ ਕਰਨ ਵਾਲੀ ਗੁਰਮਨਤ ਕੌਰ। 21-11-2026
ਘੁਮਾਣ, 20 ਨਵੰਬਰ (ਬੰਮਰਾਹ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੀ ਹੋਣਹਾਰ ਵਿਦਿਆਰਥਣ ਗੁਰਮਨਤ ਕੌਰ ਨੇ ਓਪਨ ਸਟੇਟ ਲੈਵਲ ਕਰਾਟੇ ਚੈਂਪੀਅਨਸ਼ਿਪ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ ਨੇ ਗੁਰਮਨਤ ਕੌਰ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ ਅਤੇ ਉਸ ਦੇ ਮਾਪਿਆਂ ਨੂੰ ਵੀ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਮਿਹਨਤ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੀਆਂ ਹਨ। ਸਕੂਲ ਪ੍ਰਿੰਸੀਪਲ ਡਾ. ਮਨਦੀਪ ਕੌਰ ਅਤੇ ਉੱਪ ਪ੍ਰਿੰਸੀਪਲ ਆਰਤੀ ਨੰਦਾ ਨੇ ਗੁਰਮਨਤ ਕੌਰ ਦੀ ਇਸ ਪ੍ਰਾਪਤੀ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਇਹ ਉਸ ਦੀ ਲਗਨ, ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਨੇ ਗੁਰਮਨਤ ਅਤੇ ਉਸ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅਜਿਹੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣਦੀਆਂ ਹਨ। ਉਨ੍ਹਾਂ ਨੇ ਗੁਰਮਨਤ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਨਵੀਆਂ ਉਚਾਈਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡੇਅਰੀਵਾਲ ਕਿਰਨ ’ ਚ ਹੈਲਪਏਜ਼ ਇੰਡੀਆ ਵਲੋਂ ਵਿਸ਼ੇਸ਼ ਸਿਹਤ ਕੈਂਪ ’ ਚ ਸੈਂਕੜੇ ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਪਰਮਜੀਤ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਗੁਰਦਾਸਪੁਰ ਦਾ ਅਹੁਦਾ ਸੰਭਾਲਿਆ
Ad Position 24