21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਡੀ.ਏ.ਵੀ. ਸਕੂਲ ਅਤੇ ਕਿਡਜ਼ ਕੇਅਰ ਇੰਟਰਨੈਸ਼ਨਲ ਦੇ ਪ੍ਰਾਇਮਰੀ ਵਿੰਗ ਦੀਆਂ ਸਾਲਾਨਾ ਖੇਡਾਂ ਕਰਵਾਈਆਂ

ਦੀਨਾਨਗਰ, 20 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਐਸ. ਐਸ.

Ad Position 21
No active advertisement
ਅਜੀਤ ਡੈਸਕ 21-11-2026
ਦੀਨਾਨਗਰ, 20 ਨਵੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)- ਐਸ.ਐਸ.ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤੇ ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਅਵਾਂਖਾ ਦੇ ਪ੍ਰਾਇਮਰੀ ਵਿੰਗ ਦੇ ਨਰਸਰੀ ਜਮਾਤ ਤੋਂ ਲੈ ਕੇ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸਲਾਨਾ ਖੇਡ ਮੁਕਾਬਲੇ ਧੂਮਧਾਮ ਨਾਲ ਕਰਵਾਏ ਗਏ। ਸਵਾਮੀ ਸ਼ੰਕਰਾਨੰਦ ਆਰੀਆ ਹਿੰਦੀ ਪ੍ਰਾਇਮਰੀ ਪਾਠਸ਼ਾਲਾ ਅਵਾਂਖਾ ਦੀ ਗਰਾਊਂਡ ’ਚ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਰਵਿੰਦ ਮਹਿਤਾ ਤੇ ਸਕੱਤਰ ਮਧੁਰ ਭਾਸ਼ਿਣੀ ਦੀ ਪ੍ਰਧਾਨਗੀ ਹੇਠ ਕਰਵਾਏ ਖੇਡ ਮੁਕਾਬਲਿਆਂ ਮੌਕੇ ਮੁੱਖ ਮਹਿਮਾਨ ਵਜੋਂ ਸਿੱਖਿਆ ਮਾਹਿਰ ਸੁਮਨ ਖਜੂਰੀਆ ਸ਼ਾਮਿਲ ਹੋਏ। ਮੁੱਖ ਮਹਿਮਾਨ ਵਲੋਂ ਝੰਡਾ ਲਹਿਰਾਉਣ ਤੇ ਵਿਦਿਆਰਥੀਆਂ ਵਲੋਂ ਮਾਰਚ ਪਾਸਟ ਰਾਹੀਂ ਮੁੱਖ ਮਹਿਮਾਨ ਨੂੰ ਸਲਾਮੀ ਦੇਣ ਮਗਰੋਂ ਸ਼ੁਰੂ ਹੋਏ ਖੇਡ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਦੇ ਜੰਪ ਰੇਸ, ਲੈਮਨ ਰੇਸ, ਬੁੱਕ ਬੈਲੈਂਸ, ਫਰਾਗ ਰੇਸ, ਹਰਡਲ ਰੇਸ, ਰਿੰਗ ਰੇਸ, ਫਰੂਟ ਰੇਸ ਤੇ ਪੇਪਰ ਬੈਲੈਂਸ ਰੇਸ ਸਮੇਤ ਹੋਰ ਮੁਕਾਬਲੇ ਕਰਵਾਏ ਗਏ। ਜੇਤੂ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਡੀ.ਏ.ਵੀ. ਸਕੂਲ ਪ੍ਰਿੰਸੀਪਲ ਰਚਨਾ ਸੈਣੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਕਿਡਜ਼ ਕੇਅਰ ਇੰਟਰਨੈਸ਼ਨਲ ਸਕੂਲ ਦੀ ਪ੍ਰਿੰਸੀਪਲ ਪ੍ਰੋਮਿਲਾ ਮਿਨਹਾਸ ਨੇ ਵੀ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਜੂਨੀਅਰ ਵਿੰਗ ਇੰਚਾਰਜ ਪਾਇਲ ਸ਼ਰਮਾ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਮੰਚ ਸੰਚਾਲਨ ਸ਼ਲਾਘਾ ਅਤੇ ਪਲਕ ਵਲੋਂ ਕੀਤਾ ਗਿਆ । ਇਸ ਮੌਕੇ ਪ੍ਰਵੀਨ ਮਹਿਤਾ, ਅਦਿਤਿਯ ਖਜੂਰੀਆ, ਸੋਫੀਆ ਖਜੂਰੀਆ, ਵਿਜੇ ਕਾਂਸਰਾ, ਸੰਜੀਵ ਮਹਾਜਨ, ਜਤਿੰਦਰ ਮਹਾਜਨ, ਡਾ: ਕੇਵਲ ਕ੍ਰਿਸ਼ਨ, ਸੀਤਾ ਰਾਮ ਮਹਾਜਨ, ਪ੍ਰਸ਼ੋਤਮ ਪਾਠਕ, ਡੀ.ਏ.ਵੀ. ਪ੍ਰਾਇਮਰੀ ਵਿੰਗ ਇੰਚਾਰਜ ਪੂਨਮ ਤੇ ਦੀਪਿਕਾ, ਕਿਡਜ਼ ਪ੍ਰਾਇਮਰੀ ਵਿੰਗ ਇੰਚਾਰਜ ਪੂਜਾ ਲੁਧਰ ਤੇ ਸਕੂਲ ਦਾ ਸਮੂਹ ਸਟਾਫ ਮੌਜੂਦ ਰਿਹਾ ।
Ad Position 22
No active advertisement
ਪਿਛਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਦੇ ਵਿਦਿਆਰਥੀਆਂ ਨੇ ‘ਭਾਰਤ ਨੂੰ ਜਾਣੋ’ ਮੁਕਾਬਲੇ ’ਚ ਸਕੂਲ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਡੇਅਰੀਵਾਲ ਕਿਰਨ ’ ਚ ਹੈਲਪਏਜ਼ ਇੰਡੀਆ ਵਲੋਂ ਵਿਸ਼ੇਸ਼ ਸਿਹਤ ਕੈਂਪ ’ ਚ ਸੈਂਕੜੇ ਮਰੀਜ਼ਾਂ ਦੀ ਜਾਂਚ
Ad Position 24