ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
ਬਟਾਲਾ, 20 ਨਵੰਬਰ (ਸਤਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਦਸਵਾਂ ਮਹਾਨ ਗੁਰਮਤਿ ਸਮਾਗਮ ਮੱਲੀ ਮਾਰਕੀਟ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮਹਾਨ ਗੁਰਮਤਿ ਸਮਾਗਮ ਵਿਚ ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ ਫਤਹਿਗੜ੍ਹ ਸਾਹਿਬ ਵਾਲੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਹਰਪ੍ਰੀਤ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕੰਧ ਸਾਹਿਬਰ, ਭਾਈ ਪਵਿੱਤਰਜੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਪਦੇਸ਼ਾਂ ਦੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਗ
ਗੁਰਮਤਿ ਸਮਾਗਮ ਦੌਰਾਨ ਗੁਰੂ ਜਸ ਗਾਇਨ ਕਰਦਾ ਰਾਗੀ ਜਥਾ। ਅਜੀਤ ਤਸਵੀਰ।
21-11-2026
ਬਟਾਲਾ, 20 ਨਵੰਬਰ (ਸਤਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਦਸਵਾਂ ਮਹਾਨ ਗੁਰਮਤਿ ਸਮਾਗਮ ਮੱਲੀ ਮਾਰਕੀਟ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮਹਾਨ ਗੁਰਮਤਿ ਸਮਾਗਮ ਵਿਚ ਭਾਈ ਸੁਰਿੰਦਰ ਸਿੰਘ, ਭਾਈ ਨਛੱਤਰ ਸਿੰਘ ਫਤਹਿਗੜ੍ਹ ਸਾਹਿਬ ਵਾਲੇ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਹਰਪ੍ਰੀਤ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਕੰਧ ਸਾਹਿਬਰ, ਭਾਈ ਪਵਿੱਤਰਜੀਤ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਪਦੇਸ਼ਾਂ ਦੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਸਕੱਤਰ ਦੀ ਸੇਵਾ ਮਾਸਟਰ ਜੋਗਿੰਦਰ ਸਿੰਘ ਅੱਚਲੀ ਗੇਟ ਤੇ ਹਰਵਿੰਦਰ ਸਿੰਘ ਨੇ ਬਾਖੁਬੀ ਕੀਤੀ। ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਤੇ ਵਾਰਡ ਨੰਬਰ 49 ਦੇ ਕੋਂਸਲਰ ਵਿਸ਼ੇਸ ਤੌਰ ’ਤੇ ਪਹੁੰਚੇ ਸਨ। ਭਾਈ ਸਾਹਿਬ ਸਿੰਘ ਦੇ ਪ੍ਰਧਾਨ ਜਸਪਾਲ ਸਿੰਘ ਨੇ ਆਈ ਸਮੂਹ ਸਾਧ ਸੰਗਤ ਦਾ ਧੰਨਵਾਦ ਕੀਤਾ।