20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ-ਕਮ-ਕਾਰਜਕਾਰੀ ਚੇਅਰਮੈਨ ਵਿਜੇ ਦੱਤ ਵਲੋਂ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਨਚੇਤ ਨਿਰੀਖਣ

ਫਤਿਹਗੜ੍ਹ ਚੂੜੀਆਂ, 20 ਨਵੰਬਰ (ਐਮ ਐਸ ਫੁੱਲ)-ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ-ਕਮ- ਕਾਰਜਕਾਰੀ ਚੇਅਰਮੈਨ ਵਿਜੇ ਦੱਤ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਇਲਾਕੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਨਿਰੀਖਣ ਕੀਤਾ।

Ad Position 21
No active advertisement
ਅਜੀਤ ਡੈਸਕ 21-11-2026
ਫਤਿਹਗੜ੍ਹ ਚੂੜੀਆਂ, 20 ਨਵੰਬਰ (ਐਮ ਐਸ ਫੁੱਲ)-ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ-ਕਮ- ਕਾਰਜਕਾਰੀ ਚੇਅਰਮੈਨ ਵਿਜੇ ਦੱਤ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਇਲਾਕੇ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਨਿਰੀਖਣ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਦਾਦੂਯੋਧ ਅਤੇ ਪਿੰਡ ਡਾਂਡਾ ਦੇ ਸਰਕਾਰੀ ਸਕੂਲਾਂ ਦਾ ਵੀ ਦੌਰਾ ਕਰਕੇ ਉੱਥੇ ਬੱਚਿਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਵਿਜੇ ਦੱਤ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਦਿੱਤੇ ਜਾ ਰਹੇ ਭੋਜਨ ਦੀ ਗੁਣਵੱਤਾ, ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਬੱਚਿਆਂ ਦੇ ਨਾਲ ਬੈਠ ਕੇ ਮਿਡ-ਡੇ ਮੀਲ ਤਹਿਤ ਪਰੋਸਿਆ ਜਾਣ ਵਾਲਾ ਭੋਜਨ ਵੀ ਖਾਧਾ ਅਤੇ ਖਾਣੇ ਦੀ ਗੁਣਵੱਤਾ ਦਾ ਖੁਦ ਜਾਇਜ਼ਾ ਲਿਆ। ਇਸ ਮੌਕੇ ਵਿਜੇ ਦੱਤ ਨੇ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਨੂੰ ਮੁਹੱਈਆ ਕਰਵਾਏ ਜਾ ਰਹੇ ਪੀਣ ਵਾਲੇ ਪਾਣੀ ਦੀ ਸਮੇਂ-ਸਮੇਂ ’ਤੇ ਜਾਂਚ ਕਰਵਾਈ ਜਾਵੇ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਾਣੀ ਪੀਣ ਯੋਗ ਅਤੇ ਸੁਰੱਖਿਅਤ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਮਿਡ-ਡੇ ਮੀਲ ਤਿਆਰ ਕਰਨ ਵਾਲੇ ਕੁੱਕਾਂ ਦੇ ਫਿਟਨੈੱਸ ਸਰਟੀਫਿਕੇਟ ਯਕੀਨੀ ਬਣਾਉਣ ਅਤੇ ਸਮੇਂ-ਸਮੇਂ ’ਤੇ ਉਨ੍ਹਾਂ ਦਾ ਸਿਹਤ ਨਿਰੀਖਣ ਕਰਵਾਉਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਕੁੱਕਾਂ ਦੀ ਚਮੜੀ ਨਾਲ ਸਬੰਧਤ ਬਿਮਾਰੀਆਂ ਅਤੇ ਟੀਬੀ ਦੀ ਜਾਂਚ ਕਰਵਾਉਣ ਲਈ ਕਿਹਾ, ਤਾਂ ਜੋ ਬੱਚਿਆਂ ਨੂੰ ਸਾਫ਼-ਸੁਥਰੇ ਅਤੇ ਸੁਰੱਖਿਅਤ ਵਾਤਾਵਰਣ ਵਿੱਚ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਅਜਿਹੇ ਅਚਨਚੇਤ ਨਿਰੀਖਣ ਭਵਿੱਖ ਵਿੱਚ ਵੀ ਜਾਰੀ ਰਹਿਣਗੇ, ਤਾਂ ਜੋ ਸਰਕਾਰੀ ਭਲਾਈ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹਰ ਯੋਗ ਲਾਭਪਾਤਰੀ ਤੱਕ ਪਹੁੰਚ ਸਕੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮੱਲ੍ਹਿਆਂਵਾਲ ਦੇ ਵਿਦਿਆਰਥੀਆਂ ਨੇ ਧਾਰਮਿਕ ਵਿੱਦਿਅਕ ਮੁਕਾਬਲੇ ’ ਚ ਮੱਲਾਂ ਮਾਰੀਆਂ ਅਗਲੀ ਖ਼ਬਰ ਸ਼ਹੀਦ ਭਾਈ ਪ੍ਰਦੀਪ ਸਿੰਘ ਖਾਲਸਾ ਚੈਰੀਟੇਬਲ ਸੁਸਾਇਟੀ ਗਾਜੀਕੋਟ ਵਲੋਂ ਅੱਖਾਂ ਦਾ ਮੁਫਤ ਕੈਂਪ
Ad Position 24