20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅੰਤਰ-ਜਮਾਤੀ ਕ੍ਰਿਕਟ ਮੁਕਾਬਲੇ ’ਚ ਆਰ.ਡੀ. ਖੋਸਲਾ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਬਟਾਲਾ, 20 ਨਵੰਬਰ (ਸਤਿੰਦਰ ਸਿੰਘ)- ਆਰ. ਡੀ.

Ad Position 21
No active advertisement
ਅਜੀਤ ਡੈਸਕ 21-11-2026
ਬਟਾਲਾ, 20 ਨਵੰਬਰ (ਸਤਿੰਦਰ ਸਿੰਘ)- ਆਰ.ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ, ਆਤਮ-ਵਿਸ਼ਵਾਸ, ਅਨੁਸ਼ਾਸਨ ਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅੰਤਰ-ਜਮਾਤੀ ਕ੍ਰਿਕਟ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਾਰੀਆਂ ਜਮਾਤਾਂ ਦੇ ਵੱਖ-ਵੱਖ ਹਾਊਸਾਂ ਦੇ ਖਿਡਾਰੀਆਂ ਨੇ ਪੂਰੇ ਜੋਸ਼ ਤੇ ਟੀਮ ਭਾਵਨਾ ਨਾਲ ਆਪਣੀ ਬਿਹਤਰੀ ਸਾਬਤ ਕਰਨ ਦਾ ਯਤਨ ਕੀਤਾ। ਸਖ਼ਤ ਮੁਕਾਬਲੇ ਤੋਂ ਬਾਅਦ ਵਿਕਟਰੀ ਹਾਊਸ ਨੇ ਪਹਿਲਾ, ਯੂਨਿਟੀ ਹਾਊਸ ਨੇ ਦੂਜਾ ਤੇ ਹਾਰਮਨੀ ਹਾਊਸ ਤੇ ਲਿਬਰਟੀ ਹਾਊਸ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁਕਾਬਲੇ ਨੇ ਵਿਦਿਆਰਥੀਆਂ ਵਿਚ ਮੁਕਾਬਲੇ ਦੀ ਭਾਵਨਾ ਦੇ ਨਾਲ-ਨਾਲ ਸਹਿਯੋਗ, ਏਕਤਾ, ਅਨੁਸ਼ਾਸਨ ਤੇ ਟੀਮ ਭਾਵਨਾ ਵਰਗੇ ਮਹੱਤਵਪੂਰਨ ਗੁਣਾਂ ਨੂੰ ਵਿਕਸਿਤ ਕਰਨ ਦਾ ਮੌਕਾ ਪ੍ਰਦਾਨ ਕੀਤਾ। ਚੇਅਰਮੈਨ ਸ੍ਰੀ ਅਰਵਿੰਦ ਖੋਸਲਾ, ਪ੍ਰਧਾਨ ਸ੍ਰੀ ਅਜੈ ਖੋਸਲਾ ਤੇ ਪ੍ਰਿੰਸੀਪਲ ਡਾ. ਬਿੰਦੂ ਭੱਲਾ ਨੇ ਜੇਤੂ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੱਤੀ। ਸਕੂਲ ਪ੍ਰਬੰਧਕ ਕਮੇਟੀ ਨੇ ਵੀ ਸਾਰੇ ਜੇਤੂ ਹਾਊਸਾਂ ਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਗੁਰਮਤਿ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਬਿਸ਼ਪ ਜੋਸ਼ ਸੁਭਾਸਟੀਨ ਨਾਲ ਗੁਰਦਾਸਪੁਰ ਦੇ ਡੀਨ ਤੇ ਕੈਥੋਲਿਕ ਮਸੀਹੀ ਆਗੂਆਂ ਦੀ ਵਿਸ਼ੇਸ਼ ਮੀਟਿੰਗ
Ad Position 24