ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਵਿਖੇ ਬਾਲ ਦਿਵਸ ਮਨਾਇਆ
ਬਟਾਲਾ, 20 ਨਵੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੀ ਇਲਾਕੇ ਦੇ ਸਿਰਮੌਰ ਵਿਦਿਅਕ ਸੰਸਥਾ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਵਿਖੇ ਬਾਲ ਦਿਵਸ ਮੌਕੇ ਸਕੂਲ ਵਿਚ ਬਾਲ ਸਭਾ ਲਗਾਈ ਗਈ। ਇਸ ਮੌਕੇ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਬੱਚਿਆਂ ਵਲੋਂ ਕਵਿਤਾਵਾਂ, ਗੀਤ , ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ।
ਬਟਾਲਾ, 20 ਨਵੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੀ ਇਲਾਕੇ ਦੇ ਸਿਰਮੌਰ ਵਿਦਿਅਕ ਸੰਸਥਾ ਗੁਰੂ ਨਾਨਕ ਦੇਵ ਅਕੈਡਮੀ ਓਠੀਆਂ ਵਿਖੇ ਬਾਲ ਦਿਵਸ ਮੌਕੇ ਸਕੂਲ ਵਿਚ ਬਾਲ ਸਭਾ ਲਗਾਈ ਗਈ। ਇਸ ਮੌਕੇ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਬੱਚਿਆਂ ਵਲੋਂ ਕਵਿਤਾਵਾਂ, ਗੀਤ , ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ। ਪ੍ਰਿੰਸੀਪਲ ਗੁਰਸ਼ਰਨ ਸਿੰਘ ਦੁਆਰਾ ਬਾਲ ਸਭਾ ਵਿਚ ਬੱਚਿਆਂ ਨੂੰ ਬਾਲ ਦਿਵਸ ਬਾਰੇ ਦੱਸਿਆ ਗਿਆ ਅਤੇ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪ੍ਰਿੰ. ਗੁਰਸ਼ਰਨ ਸਿੰਘ, ਬਲਜੀਤ ਕੌਰ, ਅਮਰਜੋਤ ਕੌਰ, ਰਾਜਵਿੰਦਰ ਕੌਰ, ਇੰਦਰਜੀਤ ਕੌਰ, ਅਨੁਰਾਗ ਕੌਰ, ਪ੍ਰਭਪ੍ਰੀਤ ਕੌਰ, ਤਵਲੀਨ ਕੌਰ, ਪਰਮਜੀਤ ਕੌਰ ਆਦਿ ਅਧਿਆਪਕ ਮੌਕੇ ’ਤੇ ਮੌਜ਼ੂਦ ਸਨ।