20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫਤਿਹਗੜ੍ਹ ਚੂੜੀਆਂ, 20 ਨਵੰਬਰ (ਐਮ. ਐਸ.

Ad Position 21
No active advertisement
ਧਾਰਮਿਕ ਸਮਾਗਮ ਦੌਰਾਨ ਪ੍ਰਿੰ. ਮ੍ਰਿਣਾਲ ਗੁਪਤਾ ਤੇ ਅਧਿਆਪਕ ਸਟਾਫ ਤੇ ਹੋਰ। ਤਸਵੀਰ: ਐਮ.ਐਸ.ਫੁੱਲ 21-11-2026
ਫਤਿਹਗੜ੍ਹ ਚੂੜੀਆਂ, 20 ਨਵੰਬਰ (ਐਮ.ਐਸ.ਫੁੱਲ)-ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਗਰਲਜ਼, ਫਤਿਹਗੜ੍ਹ ਚੂੜੀਆਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤਾ ਗਿਆ। ਗ੍ਰੰਥੀ ਸਿੰਘ ਨੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਤੇ ਬਾਅਦ ਵਿਚ ਕਾਲਜ ਵਿਦਿਆਰਥਣਾਂ ਨੇ ਰਸਭਿੰਨਾ ਕੀਰਤਨ ਕੀਤਾ ਤੇ ਉਪਰੰਤ ਭਾਈ ਸਾਹਿਬ ਨੇ ਕਾਲਜ ਦੀ ਚੜਦੀਕਲਾ ਤੇ ਯੂਨੀਵਰਸਿਟੀ ਇਮਤਿਹਾਨਾਂ ਵਿ ਚ ਵਿਦਿਆਰਥਣਾਂ ਦੀ ਸਫਲਤਾ ਦੀ ਅਰਦਾਸ ਕੀਤੀ । ਕਾਲਜ ਚੇਅਰਮੈਨ ਸ੍ਰੀ ਗੋਰਖਨਾਥ ਸ਼ਰਮਾ ਤੇ ਗਲੋਬਲ ਸਕੂਲ ਦੇ ਪ੍ਰਿੰਸੀਪਲ ਵਰਿੰਦਰ ਕੌਰ ਨੇ ਵਿਸ਼ੇਸ਼ ਰੂਪ ਵਿਚ ਹਾਜ਼ਰੀ ਭਰੀ। ਪਾਠ ਦੀ ਸੰਪੂਰਨਤਾ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮ੍ਰਿਣਾਲ ਗੁਪਤਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸੱਚ, ਸਦਾਚਾਰ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਉਨਾਂ ਸਮੂਹ ਵਿਦਿਆਰਥੀਆਂ ਤੇ ਸਟਾਫ ਦੇ ਸੇਵਾ ਭਾਵ ਦੀ ਸ਼ਲਾਘਾ ਕੀਤੀ ਤੇ ਸਭ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ’ਤੇ ਕਾਂਗਰਸ ਛੱਡ ਕੇ ਵੱਡੀ ਗਿਣਤੀ ’ਚ ਨੌਜਵਾਨ ਭਾਜਪਾ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਆਰ.ਐੱਮ.ਪੀ. ਡਾਕਟਰਾਂ ਦੀ ਮੀਟਿੰਗ
Ad Position 24