20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਵਾਰਡ ਨੰਬਰ 44 ਵਿਖੇ ਪਾਣੀ ਦਾ ਸੰਕਟ-3 ਦਿਨਾਂ ਤੋਂ ਸਪਲਾਈ ਠੱਪ, ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਪਠਾਨਕੋਟ, 20 ਨਵੰਬਰ (ਸੁਮਿਤ)- ਪਠਾਨਕੋਟ ਦੇ ਵਾਰਡ ਨੰਬਰ-44 ਵਿਖੇ ਪਿਛਲੇ ਤਿੰਨ ਦਿਨਾਂ ਤੋਂ ਪਾਣੀ ਦੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਸਥਾਨਕ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪਾਣੀ ਦੀ ਸਪਲਾਈ ਕਰਨ ਵਾਲੀ ਮੋਟਰ ਖਰਾਬ ਹੋਣ ਕਾਰਨ ਇਲਾਕੇ ਵਿਚ ਪਾਣੀ ਨਹੀਂ ਪਹੁੰਚ ਰਿਹਾ ਜਿਸ ਕਾਰਨ ਲੋਕਾਂ ਦੇ ਰੋਜ਼ਾਨਾ ਦੇ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ ।

Ad Position 21
No active advertisement
ਅਜੀਤ ਡੈਸਕ 21-11-2026
ਪਠਾਨਕੋਟ, 20 ਨਵੰਬਰ (ਸੁਮਿਤ)- ਪਠਾਨਕੋਟ ਦੇ ਵਾਰਡ ਨੰਬਰ-44 ਵਿਖੇ ਪਿਛਲੇ ਤਿੰਨ ਦਿਨਾਂ ਤੋਂ ਪਾਣੀ ਦੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਸਥਾਨਕ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਪਾਣੀ ਦੀ ਸਪਲਾਈ ਕਰਨ ਵਾਲੀ ਮੋਟਰ ਖਰਾਬ ਹੋਣ ਕਾਰਨ ਇਲਾਕੇ ਵਿਚ ਪਾਣੀ ਨਹੀਂ ਪਹੁੰਚ ਰਿਹਾ ਜਿਸ ਕਾਰਨ ਲੋਕਾਂ ਦੇ ਰੋਜ਼ਾਨਾ ਦੇ ਕੰਮਕਾਜ ਪ੍ਰਭਾਵਿਤ ਹੋ ਰਹੇ ਹਨ । ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਤਿੰਨ ਦਿਨਾਂ ਤੋਂ ਪਾਣੀ ਦੀ ਸਮੱਸਿਆ ਬਣੀ ਹੋਈ ਹੈ ਪਰ ਅਜੇ ਤੱਕ ਇਸ ਦਾ ਕੋਈ ਹੱਲ ਨਹੀਂ ਕੱਢਿਆ ਗਿਆ। ਪਾਣੀ ਨਾ ਮਿਲਣ ਕਾਰਨ ਲੋਕਾਂ ਨੂੰ ਹੋਰ ਸਰੋਤਾਂ ਤੋਂ ਪਾਣੀ ਦਾ ਪ੍ਰਬੰਧ ਕਰਨਾ ਪੈ ਰਿਹਾ ਹੈ ਅਤੇ ਕਾਫੀ ਮੁਸ਼ਕਿਲਾਂ ਝੱਲਣੀਆਂ ਪੈ ਰਹੀਆਂ ਹਨ । ਲੋਕਾਂ ਨੇ ਦੱਸਿਆ ਕਿ ਇਸ ਸਮੱਸਿਆ ਸਬੰਧੀ ਐਮ.ਸੀ. ਨੀਲਮ ਕੁਮਾਰੀ ਨੂੰ ਵੀ ਜਾਣੂ ਕਰਵਾਇਆ ਗਿਆ ਸੀ ਪਰ ਸ਼ਿਕਾਇਤ ਕਰਨ ਦੇ ਬਾਵਜੂਦ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ। ਇਸ ਸਮੱਸਿਆ ਨੂੰ ਲੈ ਕੇ ਰੇਖਾ, ਕਾਜਲ, ਮੀਨੂ, ਨੀਲਮ, ਫੋਲਾ ਤੇ ਲੱਟੂ ਸਮੇਤ ਹੋਰ ਸਥਾਨਕ ਵਸਨੀਕਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਸ਼ਾਸਨ ਤੋਂ ਜਲਦ ਪਾਣੀ ਦੀ ਸਪਲਾਈ ਬਹਾਲ ਕਰਨ ਦੀ ਮੰਗ ਕੀਤੀ। ਲੋਕਾਂ ਨੇ ਕਿਹਾ ਕਿ ਜੇਕਰ ਜਲਦ ਇਸ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਉਹ ਮਜ਼ਬੂਰ ਹੋ ਕੇ ਸੰਘਰਸ਼ ਤੇਜ਼ ਕਰਨਗੇ। ਇਸ ਮਾਮਲੇ ਸਬੰਧੀ ਐਮ.ਸੀ. ਨੀਲਮ ਕੁਮਾਰੀ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।
Ad Position 22
No active advertisement
ਪਿਛਲੀ ਖ਼ਬਰ ਬਰਸਾਤ ਹੁਣ ਕੰਮ ਨਹੀਂ ਵਿਗਾੜੇਗੀ, ਵਿਦਿਆਰਥੀ ਜਸਨਮ ਨੇ ਬਣਾਇਆ ਸਮਾਰਟ ਰੇਨ ਗਾਰਡ ਆਟੋਮੈਟਿਕ ਸਿਸਟਮ ਅਗਲੀ ਖ਼ਬਰ ਮਨਸੋਤਰਾ ਬ੍ਰਾਹਮਣ ਬਰਾਦਰੀ ਦਾ ਸਾਲਾਨਾ ਮੇਲ 24 ਨੂੰ
Ad Position 24