20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪਠਾਨਕੋਟ ਵਿਖੇ 22 ਤੋਂ 24 ਨਵੰਬਰ ਤੱਕ ਹੋਵੇਗਾ ਧਾਰਮਿਕ ਸਮਾਗਮ, ਪਠਾਨਕੋਟ ਪਹੁੰਚ ਰਹੇ ਧੀਰੇਂਦਰ ਸ਼ਾਸਤਰੀ

ਪਠਾਨਕੋਟ, 20 ਨਵੰਬਰ (ਵਿਨੋਦ)- ਪਠਾਨਕੋਟ ਵਿਖੇ 22, 23 ਤੇ 24 ਨਵੰਬਰ ਨੂੰ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਧੀਰੇਂਦਰ ਸ਼ਾਸਤਰੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੌਰਾਨ ਪਹਿਲੇ ਦੋ ਦਿਨ ਕਥਾ ਤੇ ਕੀਰਤਨ ਜਦਕਿ 24 ਨਵੰਬਰ ਨੂੰ ਵਿਸ਼ੇਸ਼ ਧਾਰਮਿਕ ਦਰਬਾਰ ਸਜਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 21-11-2026
ਪਠਾਨਕੋਟ, 20 ਨਵੰਬਰ (ਵਿਨੋਦ)- ਪਠਾਨਕੋਟ ਵਿਖੇ 22, 23 ਤੇ 24 ਨਵੰਬਰ ਨੂੰ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਣੀ ਵਿਖੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਧੀਰੇਂਦਰ ਸ਼ਾਸਤਰੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੌਰਾਨ ਪਹਿਲੇ ਦੋ ਦਿਨ ਕਥਾ ਤੇ ਕੀਰਤਨ ਜਦਕਿ 24 ਨਵੰਬਰ ਨੂੰ ਵਿਸ਼ੇਸ਼ ਧਾਰਮਿਕ ਦਰਬਾਰ ਸਜਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਤੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪਲਵੀ ਵਲੋਂ ਮਲਟੀਪਰਪਜ਼ ਸਪੋਰਟਸ ਸਟੇਡੀਅਮ ਲਮੀਨੀ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਮੌਕੇ ਮਨਪ੍ਰੀਤ ਸਿੰਘ ਐਸ.ਐਸ.ਪੀ. ਪਠਾਨਕੋਟ, ਰਕੇਸ਼ ਮੀਨਾ ਵਧੀਕ ਡਿਪਟੀ ਕਮਿਸ਼ਨਰ (ਜ) ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ । ਇਸ ਦੌਰਾਨ ਉਨ੍ਹਾਂ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਵਿਸਥਾਰ ਪੂਰਵਕ ਸਮੀਖਿਆ ਕੀਤੀ ਗਈ ਤੇ ਸਮਾਗਮ ਨੂੰ ਸੁਚਾਰੂ ਤੇ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਉਂਦਿਆਂ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ।
Ad Position 22
No active advertisement
ਪਿਛਲੀ ਖ਼ਬਰ ਅੰਤੋਰ ਵਿਖੇ ਕਾਂਗਰਸੀ ਆਗੂ ਪੰਕਜ ਰਾਏ ਨੇ ਨੌਜਵਾਨਾਂ ਨੂੰ ਖੇਡਾਂ ਦਾ ਸਾਮਾਨ ਵੰਡਿਆ ਅਗਲੀ ਖ਼ਬਰ ਸਬਜ਼ੈਕਟ ਫੇਅਰ ਦਾ ਦੂਜਾ ਦਿਨ ਵੀ ਉਤਸ਼ਾਹ ਪੂਰਵਕ ਮਾਹੌਲ ’ਚ ਸਮਾਪਤ ਹੋਇਆ
Ad Position 24