ਟੀ.ਐਸ.ਯੂ. ਦਾ ਵਫ਼ਦ ਉਪ ਮੰਡਲ ਅਫਸਰ ਨੂੰ ਮਿਲਿਆ
ਗੁਰਦਾਸਪੁਰ, 21 ਨਵੰਬਰ (ਅਸ਼ੋਕ ਸ਼ਰਮਾ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਪੁਰਾਣਾ ਸ਼ਾਲਾ ਦਾ ਵਫ਼ਦ ਨਵ-ਨਿਯੁਕਤ ਉਪ ਮੰਡਲ ਅਫਸਰ ਅੰਮ੍ਰਿਤਪਾਲ ਸਿੰਘ ਨੂੰ ਮਿਲਿਆ। ਉਹ ਤਿੱਬੜ ਸਬ-ਡਵੀਜ਼ਨ ਤੋਂ ਬਦਲ ਕੇ ਇਥੇ ਆਏ ਹਨ।
ਗੁਰਦਾਸਪੁਰ, 21 ਨਵੰਬਰ (ਅਸ਼ੋਕ ਸ਼ਰਮਾ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ-ਡਵੀਜ਼ਨ ਪੁਰਾਣਾ ਸ਼ਾਲਾ ਦਾ ਵਫ਼ਦ ਨਵ-ਨਿਯੁਕਤ ਉਪ ਮੰਡਲ ਅਫਸਰ ਅੰਮ੍ਰਿਤਪਾਲ ਸਿੰਘ ਨੂੰ ਮਿਲਿਆ। ਉਹ ਤਿੱਬੜ ਸਬ-ਡਵੀਜ਼ਨ ਤੋਂ ਬਦਲ ਕੇ ਇਥੇ ਆਏ ਹਨ। ਇਸ ਮੌਕੇ ਗੁਰਦੇਵ ਸਿੰਘ ਪ੍ਰਧਾਨ ਟੀ.ਐਸ.ਯੂ., ਰਣਜੀਤ ਸਿੰਘ ਟੋਨਾ, ਜਸਪਾਲ ਸਿੰਘ ਮੀਤ ਪ੍ਰਧਾਨ ਵਲੋਂ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਉਪ ਮੰਡਲ ਅਫਸਰ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਕੋਈ ਵੀ ਕੰਮ ਪ੍ਰਤੀ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਮਿਲ ਸਕਦੇ ਹਨ। ਇਸ ਮੌਕੇ ਸੁਰਿੰਦਰ ਪੱਪੂ ਸਰਕਲ ਸਕੱਤਰ ਪੈਨਸ਼ਨਰ ਐਸੋਸੀਏਸ਼ਨ ਸਰਕਲ ਗੁਰਦਾਸਪੁਰ, ਸ਼ਿਵਦਾਸ ਸ਼ਰਮਾ, ਸੁਖਵਿੰਦਰ ਕੁਮਾਰੀ ਕਲਰਕ, ਬਲਰਾਜ ਸਿੰਘ, ਬਲਜੀਤ ਸਿੰਘ, ਅਨੂਪ ਸ਼ਰਮਾ, ਹਰਦੀਪ ਸਿੰਘ, ਨਰਿੰਦਰ ਸਿੰਘ ਆਦਿ ਹਾਜ਼ਰ ਸਨ।