21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੰਜਾਬ ਸਰਕਾਰ ਤੋਂ ਏਡਿਡ ਸਕੂਲਾਂ ਦੇ ਅਧਿਆਪਕ ਤੇ ਮੁਲਾਜ਼ਮ ਪੂਰੀ ਤਰ੍ਹਾਂ ਖ਼ਫ਼ਾ-ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ 26 ਨਵੰਬਰ ਨੂੰ ਡੀ.ਪੀ.ਆਈ. ਦਫ਼ਤਰ ਮੁਹਾਲੀ ਦਾ ਘਿਰਾਓ ਕਰਨ ਦਾ ਐਲਾਨ

ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਏਡਿਡ ਸਕੂਲਾਂ ਦੇ ਅਧਿਆਪਕਾਂ, ਹੋਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਨੇ 26 ਨਵੰਬਰ ਨੂੰ ਡੀਪੀਆਈ ਦਫ਼ਤਰ ਮੁਹਾਲੀ ਵਿਖੇ ਵਿਸ਼ਾਲ ਘਿਰਾਓ ਕਰਨ ਦਾ ਐਲਾਨ ਕੀਤਾ ਹੈ।

Ad Position 21
No active advertisement
ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ 22-11-2026
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਏਡਿਡ ਸਕੂਲਾਂ ਦੇ ਅਧਿਆਪਕਾਂ, ਹੋਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਹੱਲ ਨਾ ਕੀਤੇ ਜਾਣ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੇ ਰੋਸ ਵਜੋਂ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਨੇ 26 ਨਵੰਬਰ ਨੂੰ ਡੀਪੀਆਈ ਦਫ਼ਤਰ ਮੁਹਾਲੀ ਵਿਖੇ ਵਿਸ਼ਾਲ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕ, ਹੋਰ ਕਰਮਚਾਰੀ ਅਤੇ ਸੇਵਾਮੁਕਤ ਮੁਲਾਜ਼ਮ ਲੰਬੇ ਸਮੇਂ ਤੋਂ ਅਨੇਕਾਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦਿਆਂ ਦੇ ਬਾਵਜੂਦ ਏਡਿਡ ਸਕੂਲਾਂ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕੀਤਾ ਹੋਇਆ ਹੈ। ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਦੀਆਂ ਸੇਵਾਵਾਂ ਤੇ ਤਨਖਾਹਾਂ ਨੂੰ ਰੈਗੂਲਰ ਕਰਨ ਲਈ ਦੂਜੇ ਰਾਜਾਂ ਦੀ ਤਰਜ਼ ’ਤੇ ਮਰਜ਼, ਸਰਕਾਰੀ ਸਕੂਲਾਂ ਵਿਚ ਡੈਪੂਟੇਸ਼ਨ ਜਾਂ ਟਰਾਂਸਫਰ ਪਾਲਿਸੀ ਲਾਗੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦੇ ਅਨੁਸਾਰ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਬਿਨਾਂ ਕਿਸੇ ਸ਼ਰਤ ਸਰਕਾਰੀ ਸਕੂਲਾਂ ਵਿਚ ਮਰਜ਼ ਕਰੇ। ਉਨ੍ਹਾਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਏਡਿਡ ਸਕੂਲਾਂ ਦੇ ਮੁਲਾਜ਼ਮਾਂ ਨੂੰ ਮਕਾਨ ਕਿਰਾਇਆ ਭੱਤਾ ਅਤੇ ਮੈਡੀਕਲ ਭੱਤਾ ਦੇਣ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ। ਇਸ ਦੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਦੀ ਤਰਜ਼ ’ਤੇ 33 ਸਾਲ ਦੀ ਬਜਾਏ 25 ਸਾਲ ਦੀ ਸੇਵਾ ਪੂਰੀ ਹੋਣ ’ਤੇ ਪੂਰੀ ਪੈਨਸ਼ਨ ਦੇਣ ਅਤੇ ਛੇਵੇਂ ਤਨਖਾਹ ਕਮਿਸ਼ਨ ਦੇ ਲੰਬਿਤ ਬਕਾਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਸੇਵਾਮੁਕਤ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਪੈਨਸ਼ਨ ਭੁਗਤਾਨ ਆਦੇਸ਼ (ਪੀਪੀਓ) ਤੁਰੰਤ ਜਾਰੀ ਕੀਤੇ ਜਾਣ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਹੱਕੀ ਮੰਗਾਂ ਦਾ ਗੰਭੀਰਤਾ ਨਾਲ ਨਿਪਟਾਰਾ ਨਹੀਂ ਹੁੰਦਾ ਸੰਘਰਸ਼ ਜਾਰੀ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਨੇ ਐਡਵੋਕੇਟ ਧਾਮੀ ਨੂੰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ’ਤੇ ਦਿੱਤੀ ਮੁਬਾਰਕਬਾਦ ਅਗਲੀ ਖ਼ਬਰ ਟੀ.ਐਸ.ਯੂ. ਦਾ ਵਫ਼ਦ ਉਪ ਮੰਡਲ ਅਫਸਰ ਨੂੰ ਮਿਲਿਆ
Ad Position 24