21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੂੰ ਕਾਰਜਕਾਰੀ ਮੈਂਬਰ ਸ਼੍ਰੋਮਣੀ ਕਮੇਟੀ ਬਣਨ ’ਤੇ ਵੱਖ-ਵੱਖ ਆਗੂਆਂ ਨੇ ਕੀਤਾ ਸਵਾਗਤ

ਬਟਾਲਾ, 21 ਨਵੰਬਰ (ਸਤਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਸਮੇਤ ਐਗਜੈਕਿਟਵ ਮੈਂਬਰਾਂ ਦੀ ਹੋਈ ਚੋਣ ਵਿਚ ਬਟਾਲਾ ਹਲਕਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਾਰਜਕਾਰੀ ਮੈਂਬਰ ਬਣਾਇਆ ਗਿਆ। ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਕਾਰਜਕਾਰੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਨ ’ਤੇ ਜ਼ਿਲਾ ਗੁਰਦਾਸਪੁਰ ਦੇ ਅੰਦਰ ਖੁਸ਼ੀ ਦੀ ਲਹਿਰ ਪਾਈ ਗਈ।

Ad Position 21
No active advertisement
ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਕਾਰਜਕਾਰੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣ ਕੇ ਕਾਦੀਆਂ ਪਹੁੰਚਣ ’ਤੇ ਵੱਖ-ਵੱਖ ਆਗੂ ਸਿਰੋਪਾਓ ਦੇ ਕੇ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 22-11-2026
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਸਮੇਤ ਐਗਜੈਕਿਟਵ ਮੈਂਬਰਾਂ ਦੀ ਹੋਈ ਚੋਣ ਵਿਚ ਬਟਾਲਾ ਹਲਕਾ ਤੋਂ ਧਾਰਮਿਕ ਨੁਮਾਇੰਦਗੀ ਕਰ ਰਹੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਾਰਜਕਾਰੀ ਮੈਂਬਰ ਬਣਾਇਆ ਗਿਆ। ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਕਾਰਜਕਾਰੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਨ ’ਤੇ ਜ਼ਿਲਾ ਗੁਰਦਾਸਪੁਰ ਦੇ ਅੰਦਰ ਖੁਸ਼ੀ ਦੀ ਲਹਿਰ ਪਾਈ ਗਈ। ਇਸ ਮੌਕੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਸੁੱਚਾ ਸਿੰਘ ਲੰਗਾਹ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਸੁਖਜਿੰਦਰ ਸਿੰਘ ਸੋਨੂੰ ਲੰਗਾਹ ਹਲਕਾ ਇੰਚਾਰਜ ਡੇਰਾ ਬਾਬਾ ਨਾਨਕ, ਕੰਵਲਪ੍ਰੀਤ ਸਿੰਘ ਕਾਕੀ ਹਲਕਾ ਇੰਚਾਰਜ ਕਾਦੀਆਂ, ਪਰਮਵੀਰ ਸਿੰਘ ਲਾਡੀ ਸਾਬਕਾ ਜਿਲਾ ਪ੍ਰਧਾਨ ਯੂਥ ਅਕਾਲੀ ਦਲ, ਸੁਖਬੀਰ ਸਿੰਘ ਵਾਹਲਾ ਸਾਬਕਾ ਚੇਅਰਮੈਨ,ਬੀਬੀ ਸ਼ਰਨਜੀਤ ਕੌਰ ਜੀਂਦੜ ਕੌਮੀ ਸੀਨੀਅਰ ਮੀਤ ਪ੍ਰਧਾਨ ਇਸਤਰੀ ਅਕਾਲੀ ਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਵਿਸ਼ਵਾਸ ਨਾਲ ਮੈਨੂੰ ਧਾਰਿਮਕ ਜ਼ਿੰਮੇਵਾਰੀ ਸੌਂਪੀ ਹੈ, ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ। ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਐਗਜੈਕਿਟਵ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣ ਕੇ ਕਾਦੀਆਂ ਵਿਖੇ ਪਹੁੰਚਣ ’ਤੇ ਸੁੱਖਪ੍ਰੀਤ ਸਿੰਘ ਸੈਬੀ ਭਾਟੀਆ ਕੌਂਸਲਰ ਨਗਰ ਕੌਂਸਲ ਕਾਦੀਆਂ, ਜਗਦੀਸ਼ ਸਿੰਘ ਬੁੱਟਰ ਇੰਚਾਰਜ ਸ਼੍ਰੋਮਣੀ ਕਮੇਟੀ, ਬਖਸ਼ੀਸ਼ ਸਿੰਘ ਫੋਜ਼ੀ, ਦਵਿੰਦਰ ਪਾਲ ਸਿੰਘ ਭਾਟੀਆ ਰਿਟਾਇਰ ਐਕਸੀਅਨ, ਹਰਭਜਨ ਸਿੰਘ ਭਾਟੀਆ, ਗੁਰਤਿੰਦਰ ਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਅਵਤਾਰ ਸਿੰਘ ਨਿਰਮਾਣ ਪ੍ਰਧਾਨ ਗੁਰਦੁਆਰਾ ਅਕਾਲਗੜ, ਤਰਸੇਮ ਸਿੰਘ ਪ੍ਰਧਾਨ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ, ਹਰਪ੍ਰੀਤ ਸਿੰਘ ਪਿੰਕਾ, ਅਜੀਤ ਪਾਲ ਸਿੰਘ ਮੋਨੂੰ, ਰਾਜਪਾਲ ਸਿੰਘ ਟੀਨੂੰ, ਅਰਸ਼ਪ੍ਰੀਤ ਸਿੰਘ ਸਾਹਿਬ, ਦਲਜੀਤ ਸਿੰਘ ਲਾਡੀ, ਜਸਪਾਲ ਸਿੰਘ ਨੰਨਾ, ਤਰਲੋਕ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਚੈਨ ਸਿੰਘ, ਬਾਬਾ ਚਰਨਜੀਤ ਸਿੰਘ ਗ੍ਰੰਥੀ, ਮਨਜੀਤ ਸਿੰਘ, ਗੁਰਦਿਆਲ ਸਿੰਘ ਬਾਜਵਾ, ਰਤਨ ਸਿੰਘ, ਤਰਸੇਮ ਸਿੰਘ ਫੋਜੀ, ਗਿਆਨੀ ਚਿਮਨ ਸਿੰਘ, ਗੁਰਜੀਤ ਸਿੰਘ ਡਿੰਪਲ, ਸੁਰਿੰਦਰ ਸਿੰਘ ਖਾਲਸਾ, ਬਿਕਰਮਜੀਤ ਸਿੰਘ ਹੈਪੀ, ਬਾਬਾ ਗੁਰਦਿਆਲ ਸਿੰਘ ਕਾਦੀਆਂ, ਮਨਜੀਤ ਸਿੰਘ, ਸੁਰਿੰਦਰ ਕੁਮਾਰ ਇੰਟੂ ਸ਼ਾਹ, ਪੁਨੀਤ ਭੱਲਾ, ਸੰਜੀਵ ਭਾਟੀਆ, ਲਛਮਣ ਸਲੋਹਤਰਾ, ਮਨਜਿੰਦਰ ਸਿੰਘ ਰਾਜੂ, ਦਿਲਪ੍ਰੀਤ ਸਿੰਘ ਆਸ਼ੂ, ਸਿਮਰਤਪਾਲ ਸਿੰਘ, ਸਾਹਿਲ ਸਿੰਘ, ਤਰਸੇਮ ਲਾਲ ਬਿੱਟੂ, ਦਲਜੀਤ ਸਿੰਘ ਬਿੱਟੂ, ਕਪਿਲ ਦੀਪ ਸਿੰਘ ਪ੍ਰਚਾਰਕ, ਗਿਆਨੀ ਗੁਰਮੁੱਖ ਸਿੰਘ ਖਾਲਸਾ ਪ੍ਰਚਾਰਕ, ਭਾਈ ਸਰਵਨ ਸਿੰਘ ਵਡਾਲਾ ਗ੍ਰੰਥੀਆਂ ਪ੍ਰਚਾਰਕ, ਕੁਲਵੰਤ ਸਿੰਘ ਨੱਤ , ਦਿਲਪ੍ਰੀਤ ਸਿੰਘ ਬੱਬਲੂ ਆਦਿ ਵੱਖ ਵੱਖ ਆਗੂਆਂ ਤੇ ਪਰਿਵਾਰਕ ਮੈਂਬਰਾਂ ਨੇ ਫੁੱਲਾਂ ਦੇ ਹਾਰ, ਸਿਰੋਪਾਓ ਤੇ ਦੋਸ਼ਾਲਾ ਦੇ ਕੇ ਸਨਮਾਨਿਤ ਕਰਦਿਆਂ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਭਰਵਾਂ ਸਵਾਗਤ ਕਰਦਿਆਂ ਤਹਿ ਦਿਲੋਂ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਆਪਸੀ ਝਗੜੇ ’ਚ ਚੱਲੀ ਗੋਲੀ, ਨੌਜਵਾਨ ਜਖ਼ਮੀ ਅਗਲੀ ਖ਼ਬਰ ਕੌਂਸਲਰ ਕੁਲਵੰਤ ਸਿੰਘ ਵਲੋਂ ਧਾਰਮਿਕ ਸਮਾਗਮ ਕਰਵਾਇਆ
Ad Position 24