ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਚਾਰ ਰੋਜ਼ਾ ਸਪੋਰਟਸ ਮੀਟ ਦੌਰਾਨ ਇਨਾਮ ਵੰਡ ਸਮਾਗਮ ਦੀ ਸ਼ੁਰੂਆਤ
ਜੌੜਾ ਛੱਤਰਾਂ, 21 ਨਵੰਬਰ (ਪਰਮਜੀਤ ਸਿੰਘ ਘੁੰਮਣ)-ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਕਰਵਾਈ ਜਾ ਰਹੀ ਚਾਰ ਰੋਜ਼ਾ ਸਪੋਰਟਸ ਮੀਟ ਦੇ ਦੂਜੇ ਦਿਨ ਵੱਖ-ਵੱਖ ਖੇਡ ਮੁਕਾਬਲਿਆਂ ਦੇ ਨਾਲ ਇਨਾਮ ਵੰਡ ਸਮਾਗਮ ਦੀ ਵੀ ਸ਼ੁਰੂਆਤ ਕੀਤੀ ਗਈ । ਇਸ ਮੌਕੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਖੇਡਾਂ ਵਿਚ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ।
ਜੌੜਾ ਛੱਤਰਾਂ, 21 ਨਵੰਬਰ (ਪਰਮਜੀਤ ਸਿੰਘ ਘੁੰਮਣ)-ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਕਰਵਾਈ ਜਾ ਰਹੀ ਚਾਰ ਰੋਜ਼ਾ ਸਪੋਰਟਸ ਮੀਟ ਦੇ ਦੂਜੇ ਦਿਨ ਵੱਖ-ਵੱਖ ਖੇਡ ਮੁਕਾਬਲਿਆਂ ਦੇ ਨਾਲ ਇਨਾਮ ਵੰਡ ਸਮਾਗਮ ਦੀ ਵੀ ਸ਼ੁਰੂਆਤ ਕੀਤੀ ਗਈ । ਇਸ ਮੌਕੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਖੇਡਾਂ ਵਿਚ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਚਾਰ ਰੋਜ਼ਾ ਖੇਡ ਸਮਾਗਮ ਦੇ ਪਹਿਲੇ ਦਿਨ ਨਰਸਰੀ ਤੋਂ ਐਲ.ਕੇ.ਜੀ. ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਹਿੱਸਾ ਲਿਆ, ਜਦਕਿ ਦੂਜੇ ਦਿਨ ਯੂ.ਕੇ.ਜੀ. ਤੋਂ ਦੂਜੀ ਜਮਾਤ ਤੱਕ ਦੇ ਬੱਚਿਆਂ ਨੇ ਆਪਣੀ ਖੇਡ ਪ੍ਰਤਿਭਾ ਦੇ ਜੌਹਰ ਦਿਖਾਏ । ਇਸ ਦੌਰਾਨ ਫਰੋਗ ਜੰਪ ਰੇਸ, 100 ਮੀਟਰ ਦੌੜ ਅਤੇ ਡੱਕ ਵਾਕ ਸਮੇਤ ਕਈ ਦਿਲਚਸਪ ਖੇਡ ਮੁਕਾਬਲੇ ਕਰਵਾਏ ਗਏ । ਬੱਚਿਆਂ ਦੇ ਉਤਸ਼ਾਹ ਅਤੇ ਖੇਡ ਭਾਵਨਾ ਨੇ ਸਮਾਗਮ ਨੂੰ ਹੋਰ ਵੀ ਰੌਚਕ ਬਣਾ ਦਿੱਤਾ । ਯੂ.ਕੇ.ਜੀ. ਜਮਾਤ ਦੇ ਬੱਚਿਆਂ ਦੇ ਫਰੋਗ ਜੰਪ ਰੇਸ ਮੁਕਾਬਲੇ ਵਿਚ ਗੁਰਬਾਜ ਸਿੰਘ ਅਤੇ ਮਨਕੀਰਤ ਕੌਰ ਨੇ ਪਹਿਲਾ ਸਥਾਨ, ਗੁਨਤਾਜ ਸਿੰਘ ਅਤੇ ਗੁਰਬਹਿਜ ਕੌਰ ਨੇ ਦੂਜਾ ਸਥਾਨ, ਜਦਕਿ ਹਰਸ਼, ਆਨੁਸ਼ ਅਤੇ ਐਸ਼ਟਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਇਸੇ ਤਰ੍ਹਾਂ 100 ਮੀਟਰ ਦੌੜ ਵਿਚ ਹੀਰਾ ਮਸੀਹ ਨੇ ਪਹਿਲਾ, ਸ਼ਿਵਜੋਤ ਸਿੰਘ ਨੇ ਦੂਜਾ ਅਤੇ ਨਵਨੀਤ ਕੌਰ ਤੇ ਹਰਗੁਣਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ । ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਵੀ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ । ਇਸ ਮੌਕੇ ਸਕੂਲ ਦੇ ਚੇਅਰਮੈਨ ਸਰਦੂਲ ਸਿੰਘ, ਮੈਡਮ ਕੁਲਵੰਤ ਕੌਰ, ਡਾਇਰੈਕਟਰ ਕੁਲਜੀਤ ਸਿੰਘ, ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਅਤੇ ਵਾਈਸ ਪ੍ਰਿੰਸੀਪਲ ਮੈਡਮ ਰਾਜਬੀਰ ਕੌਰ ਵਲੋਂ ਜੇਤੂ ਵਿਦਿਆਰਥੀਆਂ ਨੂੰ ਮੈਡਲ ਤਕਸੀਮ ਕਰਕੇ ਸਨ ਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜਾਈ ਕੀਤੀ ਗਈ । ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਖੇਡਾਂ ਬੱਚਿਆਂ ਦੇ ਸਰੀਰਕ, ਮਾਨਸਿਕ ਅਤੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ । ਖੇਡ ਮੁਕਾਬਲਿਆਂ ਨਾਲ ਬੱਚਿਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਆਪਸੀ ਸਹਿਯੋਗ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ । ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿਚ ਅੱਗੇ ਵਧਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ । ਇਸ ਮੌਕੇ ਮੈਡਮ ਜਗਜੀਤ ਕੌਰ, ਕਿਰਨਦੀਪ ਕੌਰ, ਹਰਜੀਤ ਸਿੰਘ, ਪਲਵਿੰਦਰ ਕੌਰ, ਜਤਿੰਦਰ ਕੌਰ ਸਮੇਤ ਸਕੂਲ ਦੇ ਹੋਰ ਸਟਾਫ ਮੈਂਬਰ ਵੀ ਹਾਜ਼ਰ ਸਨ ।