21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਭਗਤ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਘੁਮਾਣ ਸਾਹਿਬ ਵਿਖੇ ਨਤਮਸਤਕ ਹੋਏ ਐਡਵੋਕੇਟ ਸਰਬਜੀਤ ਸਿੰਘ ਮਾਨ

ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਭਗਤ ਬਾਬਾ ਨਾਮਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਚਰਨ-ਛੋਹ ਪ੍ਰਾਪਤ ਧਰਤੀ ਘੁਮਾਣ ਸਾਹਿਬ ਵਿਖੇ ਐਡਵੋਕੇਟ ਸਰਬਜੀਤ ਸਿੰਘ ਮਾਨ ਵਲੋਂ ਨਤਮਸਤਕ ਹੋ ਕੇ ਗੁਰੂ ਘਰ ਦੀ ਹਜ਼ੂਰੀ ਵਿਚ ਹਾਜ਼ਰੀ ਭਰੀ ਗਈ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਸ: ਦਲਬੀਰ ਸਿੰਘ ਵਾੜੇ ਅਤੇ ਹੈਪੀ ਘੁਮਾਣ ਵੀ ਮੌਜ਼ੂਦ ਰਹੇ।

Ad Position 21
No active advertisement
ਸਾਰੀਕਾ ਕੁਮਾਰੀ ਤੇ ਸਮਰ ਕੁਮਾਰ ਪਿਤਾ: ਸੰਦੀਪ ਕੁਮਾਰ ਮਾਤਾ: ਰੌਸ਼ਨੀ ਵਾਸੀ: ਗੁਰਦਾਸਪੁਰ । 22-11-2026
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਭਗਤ ਬਾਬਾ ਨਾਮਦੇਵ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਚਰਨ-ਛੋਹ ਪ੍ਰਾਪਤ ਧਰਤੀ ਘੁਮਾਣ ਸਾਹਿਬ ਵਿਖੇ ਐਡਵੋਕੇਟ ਸਰਬਜੀਤ ਸਿੰਘ ਮਾਨ ਵਲੋਂ ਨਤਮਸਤਕ ਹੋ ਕੇ ਗੁਰੂ ਘਰ ਦੀ ਹਜ਼ੂਰੀ ਵਿਚ ਹਾਜ਼ਰੀ ਭਰੀ ਗਈ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਸ: ਦਲਬੀਰ ਸਿੰਘ ਵਾੜੇ ਅਤੇ ਹੈਪੀ ਘੁਮਾਣ ਵੀ ਮੌਜ਼ੂਦ ਰਹੇ। ਐਡਵੋਕੇਟ ਸਰਬਜੀਤ ਸਿੰਘ ਮਾਨ ਨੇ ਭਗਤ ਬਾਬਾ ਨਾਮਦੇਵ ਜੀ ਦੀ ਪਵਿੱਤਰ ਬਾਣੀ ਅਤੇ ਉਨ੍ਹਾਂ ਵਲੋਂ ਦਿੱਤੇ ਨਾਮ ਸਿਮਰਨ, ਸੇਵਾ, ਨਿਮਰਤਾ ਅਤੇ ਮਾਨਵਤਾ ਦੀ ਭਲਾਈ ਦੇ ਸੰਦੇਸ਼ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਭਗਤ ਬਾਬਾ ਨਾਮਦੇਵ ਜੀ ਦੀ ਬਾਣੀ ਸਾਨੂੰ ਪ੍ਰਮਾਤਮਾ ਦੇ ਨਾਮ ਨਾਲ ਜੁੜਨ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਵੀ ਭਗਤ ਜੀ ਦੀਆਂ ਸਿੱਖਿਆਵਾਂ ਸਮਾਜ ਨੂੰ ਸਹੀ ਦਿਸ਼ਾ ਦੇਣ ਲਈ ਬੇਹੱਦ ਮਹੱਤਵਪੂਰਨ ਹਨ। ਇਸ ਮੌਕੇ ਪ੍ਰਧਾਨ ਸ: ਤਰਸੇਮ ਸਿੰਘ, ਬਾਬਾ ਬੇਦੀ ਅਤੇ ਸਮੁੱਚੀ ਕਮੇਟੀ ਵਲੋਂ ਐਡਵੋਕੇਟ ਸਰਬਜੀਤ ਸਿੰਘ ਮਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਨਮਾਨ ਲਈ ਉਨ੍ਹਾਂ ਸਮੁੱਚੀ ਕਮੇਟੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਐਡਵੋਕੇਟ ਸਰਬਜੀਤ ਸਿੰਘ ਮਾਨ ਨੇ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਭਗਤ ਬਾਬਾ ਨਾਮਦੇਵ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਿਆਂ ਨਾਮ ਸਿਮਰਨ, ਸੇਵਾ ਅਤੇ ਮਾਨਵਤਾ ਦੇ ਭਲੇ ਦੇ ਮਾਰਗ ’ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਤਪਿਆਣਾ ਸਾਹਿਬ ਵਿਖੇ ਕਰਵਾਏ ਧਾਰਮਿਕ ਸਮਾਗਮ ਅਗਲੀ ਖ਼ਬਰ ਡਿਵੈੱਲਪਿੰਗ ਡੈਫੋਡਿਲ ਇੰਟਰਨੈਸ਼ਨਲ ਸਕੂਲ ਆਫ ਐਕਸੀਲੈਂਸ ਢਾਡੇ ਵਿਖੇ ਸਾਲਾਨਾ ਖੇਡ ਦਿਵਸ ਮਨਾਇਆ
Ad Position 24