ਦਸਮੇਸ਼ ਸੀਨੀ.ਸੰਕੈ.ਸਕੂਲ ਕਾਦੀਆਂ ਦੇ ਵਿਦਿਆਰਥੀਆਂ ਵਲੋਂ ਨਗਰ ਕੀਰਤਨ ’ਚ ਮਾਰਚ ਪਾਸਟ
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)- ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰੂ ਘਰ ਤੋਂ ਸਜਾਏ ਗਏ ਨਗਰ ਕੀਰਤਨ ਵਿਚ ਬਹੁਤ ਸ਼ਰਧਾ ਅਤੇ ਸਤਿਕਾਰ ਸਹਿਤ ਭਾਗ ਲਿਆ। ਪ੍ਰਿੰਸੀਪਲ ਸੁਰਿੰਦਰ ਸਿੰਘ ਭੰਗੂ ਦੀ ਅਗਵਾਈ ਹੇਠ ਸਕੂਲ ਦੀ ਬੈਂਡ ਟੀਮ, ਗਤਕਾ ਟੀਮ ਨੇ ਭਾਗ ਲਿਆ ਉੱਥੇ ਹੀ ਸਕੂਲ ਦੀ 22 ਬਟਾਲੀਅਨ ਐਨ.
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)- ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰੂ ਘਰ ਤੋਂ ਸਜਾਏ ਗਏ ਨਗਰ ਕੀਰਤਨ ਵਿਚ ਬਹੁਤ ਸ਼ਰਧਾ ਅਤੇ ਸਤਿਕਾਰ ਸਹਿਤ ਭਾਗ ਲਿਆ। ਪ੍ਰਿੰਸੀਪਲ ਸੁਰਿੰਦਰ ਸਿੰਘ ਭੰਗੂ ਦੀ ਅਗਵਾਈ ਹੇਠ ਸਕੂਲ ਦੀ ਬੈਂਡ ਟੀਮ, ਗਤਕਾ ਟੀਮ ਨੇ ਭਾਗ ਲਿਆ ਉੱਥੇ ਹੀ ਸਕੂਲ ਦੀ 22 ਬਟਾਲੀਅਨ ਐਨ.ਸੀ.ਸੀ. ਯੂਨਿਟ ਦੇ ਵਿਦਿਆਰਥੀਆਂ ਵਲੋਂ ਸੂਬੇਦਾਰ ਰਿਟਾਇਰ ਜਸਬੀਰ ਸਿੰਘ ਦੀ ਅਗਵਾਈ ਹੇਠ ਸਾਰੇ ਨਗਰ ਕੀਰਤਨ ਦੌਰਾਨ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਸਕੂਲ ਦੇ ਬੱਚਿਆਂ ਵਲੋਂ ਇਸ ਨਗਰ ਕੀਰਤਨ ਵਿੱਚ ਪੰਜ ਪਿਆਰਿਆਂ ਦੀ ਸੇਵਾ ਵੀ ਨਿਭਾਈ ਗਈ ਗੁਰਦੁਆਰਾ ਕਮੇਟੀ ਵਲੋਂ ਪ੍ਰਿੰਸੀਪਲ ਅਤੇ ਸੂਬੇਦਾਰ ਜਸਬੀਰ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਤੇ ਸਕੂਲ ਦੀ ਗਤਕਾ ਟੀਮ ਬੈਂਡ ਟੀਮ ਅਤੇ ਐਨਸੀਸੀ ਯੂਨਿਟ ਦੇ ਪ੍ਰਦਰਸ਼ਨ ਦੀ ਗੁਰਦੁਆਰਾ ਕਮੇਟੀ ਵਲੋਂ ਅਤੇ ਸ਼ਹਿਰੀਆਂ ਵਲੋਂ ਵਿਸ਼ੇਸ਼ ਰੂਪ ਵਿਚ ਸਲਾਘਾ ਕੀਤੀ ਗਈ। ਨਗਰ ਕੀਰਤਨ ਦੇ ਵੱਖ-ਵੱਖ ਪੜਾਵਾਂ ਤੇ ਸਕੂਲ ਦੇ ਵਿਦਿਆਰਥੀ ਵਲੋਂ ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਕਵਿਤਾ ਕਵੀਸ਼ਰੀ ਦੇ ਲੈਕਚਰ ਵੀ ਕੀਤੇ ਗਏ। ਇਸ ਮੌਕੇ ਕੋਆਰਡੀਨੇਟਰ ਕਵਲਜੀਤ ਕੌਰ,ਮਨਪ੍ਰੀਤ ਕੌਰ, ਸੁਖਜੀਤ ਕੌਰ, ਧਾਰਮਿਕ ਅਧਿਆਪਕ ਮਨਦੀਪ ਸਿੰਘ ਸਮੇਤ ਸਮੂਹ ਸਕੂਲ ਸਕੂਲ ਸਟਾਫ ਹਾਜ਼ਰ ਸੀ।