22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜੀ.ਟੀ.ਬੀ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿਚ ਮੱਲਾਂ ਮਾਰੀਆਂ

ਧਾਰੀਵਾਲ, 21 ਨਵੰਬਰ (ਲਖਬੀਰ ਸਿੰਘ ਖੁੰਡਾ)-ਤੇਗ ਬਹਾਦਰ ਇੰਟਰਨੈਸ਼ਨਲ ਸਕੂਲ, ਕਲਿਆਣਪੁਰ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਲੁਧਿਆਣਾ ਵਲੋਂ ਨੈਤਿਕ ਅਤੇ ਧਾਰਮਿਕ ਸਿੱਖਿਆ ਸਬੰਧੀ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਵਿਚ ਸਕੂਲ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 22-11-2026
ਧਾਰੀਵਾਲ, 21 ਨਵੰਬਰ (ਲਖਬੀਰ ਸਿੰਘ ਖੁੰਡਾ)-ਤੇਗ ਬਹਾਦਰ ਇੰਟਰਨੈਸ਼ਨਲ ਸਕੂਲ, ਕਲਿਆਣਪੁਰ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਲੁਧਿਆਣਾ ਵਲੋਂ ਨੈਤਿਕ ਅਤੇ ਧਾਰਮਿਕ ਸਿੱਖਿਆ ਸਬੰਧੀ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ਵਿਚ ਸਕੂਲ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰੀਖਿਆ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਦਿਆਰਥੀਆਂ ਨੇ ਵੱਖ-ਵੱਖ ਸਥਾਨ ਹਾਸਲ ਕਰਕੇ ਟਰਾਫੀਆਂ ਅਤੇ ਮੈਡਲ ਜਿੱਤੇ। ਪ੍ਰਿੰਸੀਪਲ ਸੀਮਾ ਅਤੇ ਮੈਨੇਜਿੰਗ ਡਾਇਰੈਕਟਰ ਐਡਵੋਕੇਟ ਪ੍ਰਿਤਪਾਲ ਸਿੰਘ ਨੇ ਸਾਂਝੇ ਤੌਰ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰੀਖਿਆ ਵਿਚ ਤਿੰਨ ਵਿਦਿਆਰਥੀਆਂ ਕੀਰਤਦੀਪ ਸਿੰਘ, ਮਹਿਤਾਬ ਕੌਰ ਅਤੇ ਹਰਗੁਨ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਹਰਸ਼ਰਨ ਕੌਰ ਨੇ ਦੂਜਾ ਅਤੇ ਸਰਵਨੂਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਮੈਡਲ ਜਿੱਤੇ। ਇਸ ਤੋਂ ਇਲਾਵਾ ਹੋਰਨਾਂ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕਰਕੇ ਸਰਟੀਫਿਕੇਟ ਹਾਸਲ ਕੀਤੇ। ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਨ ਮੌਕੇ ਪ੍ਰਿੰਸੀਪਲ ਸੀਮਾ ਅਤੇ ਸਕੂਲ ਦੇ ਚੇਅਰਮੈਨ ਸੁਰਜੀਤ ਸਿੰਘ ਨੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰੀਖਿਆਵਾਂ ਵਿਦਿਆਰਥੀਆਂ ਅੰਦਰ ਨੈਤਿਕ ਕਦਰਾਂ-ਕੀਮਤਾਂ, ਧਾਰਮਿਕ ਗਿਆਨ ਅਤੇ ਚੰਗੇ ਸੰਸਕਾਰ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਅਜਿਹੇ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਪ੍ਰੀਖਿਆ ਦੀ ਤਿਆਰੀ ਅਧਿਆਪਕਾ ਕੁਲਵਿੰਦਰ ਕੌਰ ਵੱਲੋਂ ਕਰਵਾਈ ਗਈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਸਰਕਾਰ ਬਣਨ ’ਤੇ ਗੰਨੇ ਦਾ ਰੇਟ 500 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇਗਾ-ਪ੍ਰਤਾਪ ਸਿੰਘ ਬਾਜਵਾ ਅਗਲੀ ਖ਼ਬਰ ਦਸਮੇਸ਼ ਸੀਨੀ.ਸੰਕੈ.ਸਕੂਲ ਕਾਦੀਆਂ ਦੇ ਵਿਦਿਆਰਥੀਆਂ ਵਲੋਂ ਨਗਰ ਕੀਰਤਨ ’ਚ ਮਾਰਚ ਪਾਸਟ
Ad Position 24