ਡੀ.ਏ.ਵੀ. ਸਕੂਲ ਵਿਖੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਡਾ. ਐੱਮ.
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਡਾ. ਐੱਮ.ਆਰ.ਐੱਸ. ਭੱਲਾ ਡੀ.ਏ.ਵੀ. ਸਕੂਲ ਕਿਲ੍ਹਾ ਮੰਡੀ ਬਟਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸ਼ੁੱਭ ਅਵਸਰ ’ਤੇ ਸ਼ਰਧਾ ਅਤੇ ਭਾਵਨਾ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ। ਇਸ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਵਲੋਂ ਕੀਰਤਨ ਅਤੇ ਸ਼ਬਦ ਗਾਇਨ ਕੀਤਾ ਗਿਆ। ਸਕੂਲ ਦੇ ਅਧਿਆਪਕ ਕਮਲਜੀਤ ਸਿੰਘ ਅਤੇ ਕੰਨੂ ਸ਼ਰਮਾ ਵਲੋਂ ਵੀ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ’ਚ ਸਕੂਲ ਦੇ ਚੇਅਰਮੈਨ ਅਰੁਣ ਅਗਰਵਾਲ, ਐੱਲ.ਐੱਮ.ਸੀ. ਮੈਂਬਰ ਕੇ.ਐੱਲ. ਗੁਪਤਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਤੋਂ ਇਲਾਵਾ ਪ੍ਰੋ. ਓਮ ਪ੍ਰਕਾਸ਼, ਡੀ.ਏ.ਵੀ. ਸਕੂਲ, ਚੰਦਨ ਨਗਰ ਬਟਾਲਾ ਦੇ ਪ੍ਰਿੰਸੀਪਲ ਵਿਜੇ ਕੁਮਾਰ ਅਤੇ ਸਟਾਫ਼, ਅਗਿਆਵੰਤੀ ਮਾਰਵਾਹਾ ਡੀ.ਏ.ਵੀ. ਸਕੂਲ ਮੁਰਗੀ ਮੁਹੱਲਾ ਬਟਾਲਾ ਦੇ ਪ੍ਰਿੰਸੀਪਲ ਨੀਲਮ ਸ਼ਰਮਾ ਤੇ ਸਟਾਫ਼ ਅਤੇ ਸਕੂਲ ਆਫ਼ ਐਮੀਨੈਂਸ, ਕਿਲ੍ਹਾ ਮੰਡੀ, ਬਟਾਲਾ ਦੇ ਇੰਚਾਰਜ ਹਰਪ੍ਰੀਤ ਕੌਰ ਵੀ ਆਪਣੇ ਅਧਿਆਪਕ ਸਟਾਫ਼ ਸਮੇਤ ਸਮਾਗਮ ’ਚ ਪਹੁੰਚੇ। ਸਮੂਹ ਮਹਿਮਾਨਾਂ, ਸਕੂਲ ਪ੍ਰਬੰਧਕ ਕਮੇਟੀ, ਪ੍ਰਿੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਜੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਸਕੂਲ ਪ੍ਰਿੰਸੀਪਲ ਰਿਚਾ ਮਹਾਜਨ ਨੇ ਸਮਾਗਮ ਵਿਚ ਪਹੁੰਚੇ ਮਹਿਮਾਨਾਂ, ਐੱਲ.ਐੱਮ.ਸੀ. ਮੈਂਬਰਾਂ, ਪ੍ਰਿੰਸੀਪਲ ਅਤੇ ਉਨ੍ਹਾਂ ਦੇ ਅਧਿਆਪਕ ਸਟਾਫ਼ ਦਾ ਇਸ ਸਮਾਗਮ ਵਿਚ ਸ਼ਾਮਲ ਹੋਣ ਕਾਰਨ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਅਤੇ ਸਿਰੋਪਾਓ ਨਾਲ ਸਨਮਾਨਿਤ ਕੀਤਾ। ਅਰਦਾਸ ਉਪਰੰਤ ਗੁਰੂ ਕਾ ਲੰਗਰ ਵਰਤਾਇਆ ਗਿਆ।