ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਗੁਰਦਾਸਪੁਰ ਵਲੋਂ 19 ਦਸੰਬਰ ਨੂੰ ਪੈਨਸ਼ਨਰ ਦਿਹਾੜਾ ਮਨਾਇਆ ਜਾਵੇਗਾ- ਪ੍ਰਧਾਨ ਜਵੰਦ ਸਿੰਘ
ਗੁਰਦਾਸਪੁਰ, 21 ਨਵੰਬਰ (ਅਸ਼ੋਕ ਸ਼ਰਮਾ)-ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਗੁਰਦਾਸਪੁਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਵੰਦ ਸਿੰਘ ਦੀ ਰਹਿਨੁਮਾਈ ਹੇਠ ਸ਼ਹੀਦ ਬਲਜੀਤ ਸਿੰਘ ਯਾਦਗਾਰੀ ਹਾਲ ਗੁਰਦਾਸਪੁਰ ਵਿਖੇ ਹੋਈ । ਇਸ ਮੀਟਿੰਗ ਦੌਰਾਨ ਫੈਸਲਾ ਕੀਤਾ ਕਿ ਪੈਨਸ਼ਨਰ ਦਿਹਾੜਾ 19 ਦਸੰਬਰ ਨੂੰ ਮਨਾਇਆ ਜਾਵੇਗਾ ।
ਗੁਰਦਾਸਪੁਰ, 21 ਨਵੰਬਰ (ਅਸ਼ੋਕ ਸ਼ਰਮਾ)-ਪੰਜਾਬ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਗੁਰਦਾਸਪੁਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਵੰਦ ਸਿੰਘ ਦੀ ਰਹਿਨੁਮਾਈ ਹੇਠ ਸ਼ਹੀਦ ਬਲਜੀਤ ਸਿੰਘ ਯਾਦਗਾਰੀ ਹਾਲ ਗੁਰਦਾਸਪੁਰ ਵਿਖੇ ਹੋਈ । ਇਸ ਮੀਟਿੰਗ ਦੌਰਾਨ ਫੈਸਲਾ ਕੀਤਾ ਕਿ ਪੈਨਸ਼ਨਰ ਦਿਹਾੜਾ 19 ਦਸੰਬਰ ਨੂੰ ਮਨਾਇਆ ਜਾਵੇਗਾ । ਇਹ ਸਮਾਗਮ ਚੰਦਨ ਪੈਲੇਸ ਕਾਹਨੂੰਵਾਨ ਰੋਡ ਗੁਰਦਾਸਪੁਰ ਵਿਖੇ ਕਰਵਾਇਆ ਜਾਵੇਗਾ । ਪ੍ਰਧਾਨ ਜਵੰਦ ਸਿੰਘ ਨੇ ਦੱਸਿਆ ਕਿ ਆਪਣੇ ਜੀਵਨ ਦੇ 80 ਸਾਲ ਪੂਰੇ ਕਰ ਚੁੱਕੇ ਪੈਨਸ਼ਨਰ ਸਾਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ । ਉਨ੍ਹਾਂ ਨੂੰ ਇਹ ਵੀ ਸਪੱਸ਼ਟ ਕੀਤਾ ਕਿ ਉਮਰ ਦੀ ਹੱਦ 31 ਮਾਰਚ 202 7 ਤੱਕ 80 ਸਾਲ ਪੂਰੇ ਹੋਣੇ ਚਾਹੀਦੇ ਹਨ । ਇਸ ਸਬੰਧੀ ਫਾਰਮ ਭਰ ਕੇ ਨਾਲ ਪੀ.ਪੀ.ਓ. ਦੀ ਕਾਪੀ ਲਾ ਕੇ ਆਪਣੇ-ਆਪਣੇ ਬਲਾਕ ਆਗੂਆਂ ਨੂੰ 10 ਦਸੰਬਰ ਤੱਕ ਪੁੱਜਦੇ ਕੀਤੇ ਜਾਣੇ ਚਾਹੀਦੇ ਹਨ । ਉਨ੍ਹਾਂ ਦੱਸਿਆ ਕਿ ਪੈਨਸ਼ਨਰਾਂ ਦੇ ਮੈਡੀਕਲ ਕਲੇਮ ਬਿੱਲ ਜਿਨ੍ਹਾਂ ਦੀਆਂ ਮਨਜ਼ੂਰੀਆਂ ਅਤੇ ਬਜਟ ਸਬੰਧਿਤ ਬੀ.ਪੀ.ਈ.ਓ. ਦਫਤਰਾਂ ਵਿਚ ਮਈ ਮਹੀਨੇ ਦੇ ਪਹੁੰਚ ਚੁੱਕੇ ਹਨ ਅਤੇ ਕੁਝ ਨੂੰ ਛੱਡ ਕੇ ਬਹੁਤ ਸਾਰੇ ਦਫਤਰਾਂ ਵਲੋਂ ਅਦਾਇਗੀਆਂ ਨਹੀਂ ਕੀਤੀਆਂ ਜਾ ਰਹੀਆਂ ਹਨ ਤੇ ਮਨਜ਼ੂਰੀਆਂ ਵੀ ਟਾਈਮ ਵਾਰਡ ਹੋ ਸਕਦੀਆਂ ਹਨ । ਜਿਸ ਦੀ ਉਨ੍ਹਾਂ ਨੇ ਚਿੰਤਾ ਪ੍ਰਗਟ ਕੀਤੀ ਹੈ । ਉਨ੍ਹਾਂ ਦੱਸਿਆ ਕਿ 1/1/16 ਤੋਂ ਮਗਰੋਂ ਸੇਵਾ ਮੁਕਤ ਹੋਏ ਪੈਨਸ਼ਨਰਾਂ ਦੇ ਪੇਅ ਕਮਿਸ਼ਨ ਦੇ ਬਕਾਏ ਜੋ 1/4/26 ਤੋਂ ਕਿਸ਼ਤਾਂ ਵਿਚ ਕੱਢਵਾਏ ਜਾਂਦੇ ਸਨ, ਉਹ ਵੀ ਨਹੀਂ ਕੱਢਵਾਏ ਜਾ ਰਹੇ । ਉਨ੍ਹਾਂ ਦੱਸਿਆ ਕਿ ਸਬੰਧਿਤ ਮਸਲਿਆਂ ਸਬੰਧੀ ਹਾਇਰ ਅਥਾਰਿਟੀ ਨੂੰ ਉਪਰੋਕਤ ਮਸਲਿਆਂ ਦਾ ਨਿੱਜੀ ਤੌਰ ’ਤੇ ਨੋਟਿਸ ਭੇਜ ਕੇ ਪੈਨਸ਼ਨਰਾਂ ਨੂੰ ਖੱਜਲ ਖੁਆਰੀ ਤੋਂ ਨਿਜਾਤ ਦਿਵਾਈ ਜਾਵੇਗੀ । ਇਸ ਮੀਟਿੰਗ ਵਿਚ ਬਲਾਕ ਪ੍ਰਧਾਨ ਅਵਿਨਾਸ਼ ਸਿੰਘ, ਬਲਾਕ ਪ੍ਰਧਾਨ ਪ੍ਰਕਾਸ਼ ਚੰਦ, ਵਿਨੋਦ ਕੁਮਾਰ ਸ਼ਰਮਾ, ਅਮਰਜੀਤ ਸਿੰਘ ਸੈਣੀ, ਪਿਆਰਾ ਸਿੰਘ ਡਡਵਾਂ, ਰੂਪ ਚੰਦ ਸ਼ਰਮਾ, ਦਰਬਾਰੀ ਲਾਲ, ਪ੍ਰੇਮ ਨਾਥ, ਜੋਗਾ ਸਿੰਘ, ਗੁਰਦੀਪ ਸਿੰਘ, ਗੁਰਦੇਵ ਸਿੰਘ, ਸੇਵਾ ਸਿੰਘ ਅਤੇ ਹਰਦੀਪ ਸਿੰਘ ਆਦਿ ਹਾਜ਼ਰ ਸਨ ।