ਮੀਤ ਪ੍ਰਧਾਨ ਰਾਜਵਿੰਦਰ ਸਿੰਘ ਟਰਪਲਾ ਨੂੰ ਸ਼ਹਿਰੀ ਦਿਹਾਤੀ ਮੰਡਲ ਬਟਾਲਾ ਨੇ ਕੀਤਾ ਸਨਮਾਨਿਤ
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)- ਪੰਜਾਬ ਰਾਜ ਬਿਜਲੀ ਬੋਜਡ ਕਰਮਚਾਰੀ ਦਲ ਸ਼ਹਿਰੀ ਤੇ ਦਿਹਾਤੀ ਮੰਡਲ ਬਟਾਲਾ ਦੀ ਇਕ ਅਹਿਮ ਮੀਟਿੰਗ ਸਰਕਲ ਪ੍ਰਧਾਨ ਦਿਲਬਾਗ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ 26 ਨੰਬਰ 66 ਕੇ. ਵੀ.
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)- ਪੰਜਾਬ ਰਾਜ ਬਿਜਲੀ ਬੋਜਡ ਕਰਮਚਾਰੀ ਦਲ ਸ਼ਹਿਰੀ ਤੇ ਦਿਹਾਤੀ ਮੰਡਲ ਬਟਾਲਾ ਦੀ ਇਕ ਅਹਿਮ ਮੀਟਿੰਗ ਸਰਕਲ ਪ੍ਰਧਾਨ ਦਿਲਬਾਗ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ 26 ਨੰਬਰ 66 ਕੇ.ਵੀ. ਸਬ ਸਟੇਸ਼ਨ ਬਟਾਲਾ ਵਿਖੇ ਹੌਈ। ਇਸ ਮੌਕੇ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ ਵਲੋਂ ਰਾਜਵਿੰਦਰ ਸਿੰਘ ਟਰਪਲਾ ਨੂੰ ਸੂਬਾ ਮੀਤ ਪ੍ਰਧਾਨ ਨਿਯੁਕਤ ਕਰਨ ’ਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਆਸ ਪ੍ਰਗਟ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸਨਮਾਨਿਤ ਕਰਨ ਵਾਲਿਆਂ ਵਿਚ ਦਲਬੀਰ ਸਿੰਘ ਉਸਾਹਣ ਸੂਬਾ ਵਿੱਤ ਸਕੱਤਰ, ਮਨਜੀਤ ਸਿੰਘ ਸੂਬਾ ਸਕੱਤਰ, ਸੁਖਵਿੰਦਰ ਸਿੰਘ ਗਿੱਲ ਸੂਬਾ ਸਕੱਤਰ, ਹਰਜੀਤ ਸਿੰਘ ਟਰਪਈ, ਇੰਜ: ਸੁਰਜੀਤ ਸਿੰਘ ਅਮਰਗੜ੍ਹ, ਅਰਜਨ ਸਿੰਘ ਪ੍ਰਧਾਨ, ਤਰਲੋਕ ਸਿੰਘ ਖੁੰਡੀ ਪ੍ਰਧਾਨ, ਸਾਹਿਬਜੀਤ ਸਿੰਘ ਤੇ ਦਿਲਬਾਗ ਸਿੰਘ ਬੁੱਟਰ ਆਦਿ ਹਾਜ਼ਰ ਸਨ।