22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਪਿੰਡ ਨੰਗਲ ਝੌਰ ਦੇ 100 ਪਰਿਵਾਰ ‘ਆਪ’ ’ਚ ਸ਼ਾਮਿਲ ਕਿਹਾ, ਹਲਕੇ ਵਿਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ

ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਵਿਚ ‘ਆਪ’ ਨੂੰ ਭਰਵਾਂ ਸਮਰਥਨ ਲਗਾਤਾਰ ਮਿਲ ਰਿਹਾ ਹੈ। ਅੱਜ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਨੰਗਲ ਝੌਰ ਵਿਖੇ ਸਰਪੰਚ ਮੇਜਰ ਸਿੰਘ ਦੇ ਗ੍ਰਹਿ ਵਿਖੇ ਮਨਦੀਪ ਸਿੰਘ ਅਤੇ ਸਮੂਹ ਪੰਚਾਇਤ ਸਮੇਤ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਅਮਨਦੀਪ ਸਿੰਘ, ਸੁਰਜੀਤ ਸਿੰਘ, ਸਾਬਕਾ ਸਰਪੰਚ ਬਲਜਿੰਦਰ ਸਿੰਘ, ਮਨਜਿੰਦਰ ਸਿੰਘ ਕੋਟ ਯੋਗਰਾਜ, ਲਖਵਿੰਦਰ ਸਿੰਘ ਆਦਿ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਨਿੱਘਾ ਸਵਾਗਤ ਕੀਤਾ।

Ad Position 21
No active advertisement
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਪਿੰਡ ਰੂੜਾ ਵਿਖੇ ਸੜਕ ਦੇ ਨਵੀਨੀਕਰਨ ਦਾ ਉਦਘਾਟਨ ਕਰਦੇ ਹੋਏ। ਅਜੀਤ: ਤਸਵੀਰ 22-11-2026
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਸ੍ਰੀ ਹਰਗੋਬਿੰਦਪੁਰ ਸਾਹਿਬ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਵਿਚ ‘ਆਪ’ ਨੂੰ ਭਰਵਾਂ ਸਮਰਥਨ ਲਗਾਤਾਰ ਮਿਲ ਰਿਹਾ ਹੈ। ਅੱਜ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਨੰਗਲ ਝੌਰ ਵਿਖੇ ਸਰਪੰਚ ਮੇਜਰ ਸਿੰਘ ਦੇ ਗ੍ਰਹਿ ਵਿਖੇ ਮਨਦੀਪ ਸਿੰਘ ਅਤੇ ਸਮੂਹ ਪੰਚਾਇਤ ਸਮੇਤ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਅਮਨਦੀਪ ਸਿੰਘ, ਸੁਰਜੀਤ ਸਿੰਘ, ਸਾਬਕਾ ਸਰਪੰਚ ਬਲਜਿੰਦਰ ਸਿੰਘ, ਮਨਜਿੰਦਰ ਸਿੰਘ ਕੋਟ ਯੋਗਰਾਜ, ਲਖਵਿੰਦਰ ਸਿੰਘ ਆਦਿ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਨਿੱਘਾ ਸਵਾਗਤ ਕੀਤਾ। ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪਿੰਡ ਨੰਗਲ ਝੌਰ ਦੇ ਡੇਰਿਆਂ ਤੋਂ ਕਰੀਬ 100 ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਟਕਸਾਲੀ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ ਹੈ, ਜਿਸ ਨਾਲ ਪਾਰਟੀ ਨੂੰ ਵਿਧਾਨ ਸਭਾ ਚੋਣਾਂ ਵਿਚ ਵੱਡੀ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਉਹ ਸਮੂਹ ਸਾਥੀਆਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਸਾਰੇ ਸਾਥੀਆਂ ਦੇ ਤਜਰਬੇ, ਸਹਿਯੋਗ ਅਤੇ ਵਿਚਾਰਾਂ ਨੂੰ ਨਾਲ ਲੈ ਕੇ ਇਲਾਕੇ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਮਿਲ ਕੇ ਕੰਮ ਕਰਾਂਗੇ। ਇਸ ਮੌਕੇ ‘ਆਪ’ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫ਼ੈਸਲਾ ਲਿਆ ਗਿਆ। ਬਲਵਿੰਦਰ ਸਿੰਘ ਲਾਡੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਲੋਕਪੱਖੀ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਨੌਸ਼ਹਿਰਾ ਮੱਝਾ ਸਿੰਘ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਆਗਮਨ ਦਿਹਾੜਾ ਸ਼ਰਧਾ ਨਾਲ ਮਨਾਇਆ
Ad Position 24