ਗੰਨੇ ਦੇ ਰੇਟ ਅਤੇ ਬਕਾਇਆ ਰਾਸ਼ੀ ਨੂੰ ਲੈ ਕੇ ਚੱਲ ਰਿਹਾ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ
ਗੁਰਦਾਸਪੁਰ, 21 ਨਵੰਬਰ (ਚੱਕਰਾਜਾ)-ਮਾਝਾ ਕਿਸਾਨ ਸੰਘਰਸ਼ ਕਮੇਟੀ ਅਤੇ ਹੋਰ ਕਿਸਾਨ ਜਥੇਬੰਦੀਆਂ ਦਾ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਗੁਰਦਾਸਪੁਰ ਦੇ ਬੱਬਰੀ ਬਾਈਪਾਸ ’ਤੇ ਚੱਲ ਰਿਹਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ । ਕਿਸਾਨਾਂ ਵਲੋਂ ਗੁਰਦਾਸਪੁਰ ਤੋਂ ਅੰਮ੍ਰਿਤਸਰ ਜਾਣ ਵਾਲਾ ਰਸਤਾ ਬੰਦ ਕਰ ਦਿੱਤਾ ਗਿਆ, ਜਦਕਿ ਅੰਮ੍ਰਿਤਸਰ ਤੋਂ ਗੁਰਦਾਸਪੁਰ ਆਉਣ ਵਾਲੀ ਆਵਾਜਾਈ ਨਹੀਂ ਰੋਕੀ ਜਾ ਰਹੀ ।
ਗੁਰਦਾਸਪੁਰ, 21 ਨਵੰਬਰ (ਚੱਕਰਾਜਾ)-ਮਾਝਾ ਕਿਸਾਨ ਸੰਘਰਸ਼ ਕਮੇਟੀ ਅਤੇ ਹੋਰ ਕਿਸਾਨ ਜਥੇਬੰਦੀਆਂ ਦਾ ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਗੁਰਦਾਸਪੁਰ ਦੇ ਬੱਬਰੀ ਬਾਈਪਾਸ ’ਤੇ ਚੱਲ ਰਿਹਾ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ । ਕਿਸਾਨਾਂ ਵਲੋਂ ਗੁਰਦਾਸਪੁਰ ਤੋਂ ਅੰਮ੍ਰਿਤਸਰ ਜਾਣ ਵਾਲਾ ਰਸਤਾ ਬੰਦ ਕਰ ਦਿੱਤਾ ਗਿਆ, ਜਦਕਿ ਅੰਮ੍ਰਿਤਸਰ ਤੋਂ ਗੁਰਦਾਸਪੁਰ ਆਉਣ ਵਾਲੀ ਆਵਾਜਾਈ ਨਹੀਂ ਰੋਕੀ ਜਾ ਰਹੀ । ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਲੋਂ ਕੱਲ੍ਹ ਕਿਸਾਨਾਂ ਨਾਲ ਮੁਲਾਕਾਤ ਕਰਨ ਅਤੇ ਉਨ੍ਹਾਂ ਦੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦੇਣ ਦੇ ਬਾਵਜੂਦ ਕਿਸਾਨਾਂ ਨੇ ਰਸਤਾ ਨਹੀਂ ਖੋਲ੍ਹਿਆ । ਕਿਸਾਨ ਆਗੂਆਂ ਦੀਆਂ ਮੁੱਖ ਮੰਗਾਂ ਹਨ ਕਿ ਗੰਨੇ ਦਾ ਰੇਟ 500 ਰੁਪਏ ਪ੍ਰਤੀ ਕੁਇੰਟਲ ਤੱਕ ਵਧਾਇਆ ਜਾਵੇ, ਗੰਨਾ ਮਿੱਲਾਂ 25 ਨਵੰਬਰ ਤੋਂ ਪਹਿਲਾਂ ਚਾਲੂ ਕੀਤੀਆਂ ਜਾਣ, ਕਿਸਾਨਾਂ ਨੂੰ ਇਕ ਹੀ ਕਾਊਂਟਰ ’ਤੇ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ ਅਤੇ ਬਕਾਇਆ ਗੰਨੇ ਦੀ ਰਕਮ ਤੁਰੰਤ ਜਾਰੀ ਕੀਤੀ ਜਾਣੀ ਚਾਹੀਦੀ ਹੈ । ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਰਾਸ਼ਟਰੀ ਰਾਜ ਮਾਰਗ ਨਹੀਂ ਖੋਲ੍ਹਣਗੇ । ਕਿਸਾਨਾਂ ਕਿਹਾ ਕਿ ਹਾਲ ਦੀ ਘੜੀ ਇਕ ਰਸਤਾ ਬੰਦ ਕੀਤਾ ਗਿਆ ਹੈ । ਪਰ ਜੇਕਰ ਅੱਜ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ, ਤਾਂ ਕੱਲ੍ਹ ਹਾਈਵੇ ਦੇ ਸਾਰੇ ਰਸਤਿਆਂ ਨੂੰ ਬੰਦ ਕਰ ਦਿੱਤਾ ਜਾਵੇਗਾ ।