22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬੀ.ਐਮ.ਐਸ.ਐਮ. ਗਰੁੱਪ ਆਫ ਇੰਸਟੀਚਿਊਟ ਪੁਰਾਣਾ ਸ਼ਾਲਾ ਦਾ ਬੀ.ਐਸ.ਸੀ. ਨਰਸਿੰਗ ਤੀਸਰੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰਦਾਸਪੁਰ, 21 ਨਵੰਬਰ (ਅਸ਼ੋਕ ਸ਼ਰਮਾ)-ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸ ਵਲੋਂ ਬੀ. ਐਸ.

Ad Position 21
No active advertisement
ਅਜੀਤ ਡੈਸਕ 22-11-2026
ਗੁਰਦਾਸਪੁਰ, 21 ਨਵੰਬਰ (ਅਸ਼ੋਕ ਸ਼ਰਮਾ)-ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸ ਵਲੋਂ ਬੀ.ਐਸ.ਸੀ. ਨਰਸਿੰਗ ਤੀਜੇ ਸਮੈਸਟਰ ਦੇ ਐਲਾਨੇ ਗਏ ਨਤੀਜੇ ਵਿਚੋਂ ਬੀ.ਐਮ.ਐਸ.ਐਮ. ਗਰੁੱਪ ਆਫ ਇੰਸਟੀਚਿਊਟ ਪੁਰਾਣਾ ਸ਼ਾਲਾ ਦਾ ਨਤੀਜਾ ਸ਼ਾਨਦਾਰ ਰਿਹਾ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਵੇਤਾਲੀ ਨੇ 7.24 ਸੀ.ਜੀ.ਪੀ.ਏ. ਅੰਕ ਲੈ ਕੇ ਕਾਲਜ ਵਿਚੋਂ ਪਹਿਲਾ ਸਥਾਨ, ਅਭੈ ਮਿਨਹਾਸ, ਅੰਸ਼ਦੀਪ, ਭੂਮਿਕਾ, ਗੁਰਲੀਨ ਕੌਰ, ਨਵਦੀਪ ਕੌਰ, ਪਲਵੀ, ਰਿਚਲ, ਰੋਸ਼ਦੀਪ ਕੌਰ, ਸ਼ੁਬਨੀਤ ਕੌਰ ਅਤੇ ਸੁਖਬੀਰ ਕੌਰ ਨੇ 7.00 ਸੀ.ਜੀ.ਪੀ.ਏ. ਅੰਕ ਲੈ ਕੇ ਕਾਲਜ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ । ਇਸ ਸ਼ਾਨਦਾਰ ਨਤੀਜੇ ਲਈ ਚੇਅਰਮੈਨ ਇੰਜੀ: ਕੁਲਵਿੰਦਰ ਸਿੰਘ ਨੇ ਮਿਹਨਤੀ ਸਟਾਫ ਅਤੇ ਵਿਦਿਆਰਥੀਆਂ ਦੀ ਚੰਗੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਤੇ ਸਾਰਿਆਂ ਨੂੰ ਵਧਾਈ ਦਿੱਤੀ । ਉਨ੍ਹਾਂ ਦੱਸਿਆ ਕਿ ਸੰਸਥਾ ਵਿਚ ਸ਼ੈਸ਼ਨ 2026-27 ਕੋਰਸ ਬੀ.ਏ., ਬੀ.ਸੀ.ਏ., ਬੀ.ਐਡ. ਅਤੇ ਈ.ਟੀ.ਟੀ. ਦੇ ਨਾਲ-ਨਾਲ ਜੀ.ਐਨ.ਐਮ., ਏ.ਐਨ.ਐਮ., ਬੀ.ਐਸ.ਸੀ. ਨਰਸਿੰਗ, ਓਟੀ, ਐਮਰਜੈਂਸੀ ਕਮ ਐਂਬੂਲੈਂਸ ਅਟੈਂਡੈਂਟ, ਨੈਨੀ ਕੇਅਰ ਅਤੇ ਹੋਮ ਬੇਸਡ ਕੇਅਰ ਹੈਲਪ ਦੇ ਕੋਰਸ ਉਪਲੱਬਧ ਹਨ । ਇਛੁੱਕ ਵਿਦਿਆਰਥੀ ਕੋਰਸਾਂ ਸਬੰਧੀ ਕਾਲਜ ਵਿਚ ਸਥਾਪਿਤ ਕੀਤੇ ਹੈਲਪ ਡੈਸਕ ’ਤੇ ਆ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ । ਬੀ.ਐਮ.ਐਸ.ਐਮ. ਗਰੁੱਪ ਆਫ ਇੰਸਟੀਚਿਊਟ ਪੁਰਾਣਾ ਸ਼ਾਲਾ ਅਤੇ ਕਲਾਨੌਰ ਸਿੱਖਿਆ ਦੇ ਖੇਤਰ ਵਿਚ ਸਰਹੱਦੀ ਤੇ ਪੇਂਡੂ ਵਿਦਿਆਰਥੀਆਂ ਨੂੰ ਚੰਗੀ ਤਾਲੀਮ ਦੇ ਕੇ ਆਪਣਾ ਵੱਡਮੁੱਲਾ ਯੋਗਦਾਨ ਪਾ ਰਿਹਾ ਹੈ । ਜਿਸ ਵਿਚ ਵਿਦਿਆਰਥੀ ਬਾਹਰੀ ਰਾਜਾਂ ਅਤੇ ਜ਼ਿਲ੍ਹਿਆਂ ਤੋਂ ਆ ਕੇ ਸੰਸਥਾ ਦੀਆਂ ਚੰਗੀਆਂ ਹੋਸਟਲ ਸਹੂਲਤਾਂ ਦਾ ਲਾਭ ਲੈਂਦੇ ਹੋਏ ਵੱਖ-ਵੱਖ ਕੋਰਸਾਂ ਵਿਚ ਚੰਗੀ ਸਿੱਖਿਆ ਹਾਸਲ ਕਰ ਰਹੇ ਹਨ ।
Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ’ਚ ਲੋਕ ਅਦਾਲਤ ਦੌਰਾਨ 23 ਕੇਸਾਂ ਦਾ ਨਿਪਟਾਰਾ ਅਗਲੀ ਖ਼ਬਰ ਗੰਨੇ ਦੇ ਰੇਟ ਅਤੇ ਬਕਾਇਆ ਰਾਸ਼ੀ ਨੂੰ ਲੈ ਕੇ ਚੱਲ ਰਿਹਾ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ
Ad Position 24