22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਪੰਜਾਬ ਸਰਕਾਰ - ਪ੍ਰਧਾਨ ਸੁਨਿਰਮਲ ਕੌਰ

ਗੁਰਦਾਸਪੁਰ, 21 ਨਵੰਬਰ (ਗੁਰਪ੍ਰਤਾਪ ਸਿੰਘ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਗੁਰਦਾਸਪੁਰ ਦੀ ਪ੍ਰਧਾਨ ਸੁਨਿਰਮਲ ਕੌਰ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ֹ’ ਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਵਲੋਂ ਸਰਕਾਰ ਬਣਨ ’ਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਵਫ਼ਾ ਨਹੀਂ ਹੋਇਆ।

Ad Position 21
No active advertisement
ਪ੍ਰਧਾਨ ਸੁਨਿਰਮਲ ਕੌਰ 22-11-2026
ਗੁਰਦਾਸਪੁਰ, 21 ਨਵੰਬਰ (ਗੁਰਪ੍ਰਤਾਪ ਸਿੰਘ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਗੁਰਦਾਸਪੁਰ ਦੀ ਪ੍ਰਧਾਨ ਸੁਨਿਰਮਲ ਕੌਰ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ֹ’ ਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਸਮੇਂ ਆਮ ਆਦਮੀ ਪਾਰਟੀ ਵਲੋਂ ਸਰਕਾਰ ਬਣਨ ’ਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣ-ਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਇਹ ਵਾਅਦਾ ਵਫ਼ਾ ਨਹੀਂ ਹੋਇਆ। ਬਲਾਕ ਪ੍ਰਧਾਨ ਸੁਨਿਰਮਲ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਅੱਜ ਤੱਕ ਆਂਗਣਵਾੜੀ ਜਥੇਬੰਦੀਆਂ ਨੂੰ ਮਿਲਣ ਲਈ ਸਮਾਂ ਨਹੀਂ ਦਿੱਤਾ ਗਿਆ ਜਿਸ ਕਾਰਨ ਮੁਲਾਜ਼ਮ ਵਰਗ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪੈ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਸੱਦੇ ’ਤੇ 16 ਨਵੰਬਰ ਤੋਂ 6 ਦਸੰਬਰ ਤੱਕ ਪੂਰੇ ਸੂਬੇ ਵਿਚ ਚੱਲ ਰਹੇ ਰੋਸ ਪ੍ਰਦਰਸ਼ਨਾਂ ਦੀ ਲੜੀ ਤਹਿਤ 23 ਤੋਂ 29 ਨਵੰਬਰ ਤੱਕ ਬਲਾਕ ਗੁਰਦਾਸਪੁਰ ਵਿਖੇ ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਵਿਚ ਸਮੂਹ ਵਰਕਰਾਂ ਅਤੇ ਹੈਲਪਰਾਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਮਾਣ-ਭੱਤਾ ਦੁੱਗਣਾ ਕਰੇ ਅਤੇ ਬਾਕੀ ਜਾਇਜ਼ ਮੰਗਾਂ ਮੰਨੇ ਨਹੀਂ ਤਾਂ 6 ਦਸੰਬਰ ਤੋਂ ਬਾਅਦ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਧਰਮਪੁਰਾ ਕਾਦੀਆਂ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਦੌਰਾਨ ਸੰਗਤ। ਪ੍ਰਕਾਸ਼ ਪੁਰਬ ਨੂੰ... ਅਗਲੀ ਖ਼ਬਰ ਰਮਨ ਬਹਿਲ ਵਲੋਂ ਪਿੰਡ ਤੁੰਗ ਵਿਖੇ ਆਧੁਨਿਕ ਖੇਡ ਮੈਦਾਨ ਦਾ ਉਦਘਾਟਨ
Ad Position 24