ਗੁਰਦੁਆਰਾ ਸਿੰਘ ਸਭਾ ਧਰਮਪੁਰਾ ਕਾਦੀਆਂ ਤੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਦੌਰਾਨ ਸੰਗਤ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਕੱਢੀਆਂ
ਕਾਦੀਆਂ, 21 ਨਵੰਬਰ (ਕੁਲਵਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਗੁਰਦੁਆਰਾ ਸਿੰਘ ਸਭਾ ਮੁਹੱਲਾ ਧਰਮਪੁਰਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ, ਗੁਰਦੁਆਰਾ ਅਕਾਲਗੜ੍ਹ ਸਾਹਿਬ ਸਮੇਤ ਵੱਖ-ਵੱਖ ਪਿੰਡਾਂ ਨਗਰਾਂ ਅੰਦਰ ਸਵੇਰੇ ਤੜਕ ਸਾਰ ਪ੍ਰਭਾਤ ਫੇਰੀਆਂ ਦਾ ਸਿਲਸਿਲਾ ਜਾਰੀ ਹੈ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕਸਬਾ ਕਾਦੀਆਂ ਅੰਦਰ 20 ਨਵੰਬਰ ਨੂੰ ਗੁਰਦੁਆਰਾ ਸ੍ਰੀ ਤੇਗ਼ ਬਹਾਦਰ ਸਾਹਿਬ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾ ਰਿਹਾ ਹੈ।
ਅਜੀਤ ਡੈਸਕ
22-11-2026