ਬੰਦੀ ਸਿੰਘਾਂ ਦੀ ਰਿਹਾਈ ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹੇ ਕੇਂਦਰ : ਗੁਰਿੰਦਰ ਸਿੰਘ ਬਾਜਵਾ
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 28 ਸਤੰਬਰ 2019 ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਿਹਾ ਸੀ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ 8 ਬੰਦੀ ਸਿੰਘਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ ਤੇ ਇਕ ਵਿਸ਼ੇਸ਼ ਨੋਟ ਰਾਹੀਂ 1 ਬੰਦੀ ਸਿੰਘ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦਾ ਫ਼ੈਸਲਾ ਲਿਆ ਗਿਆ। ਇਸ ਸਬੰਧੀ ਕੇਂਦਰ ਸਰਕਾਰ ਵਲੋ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਸੀ ਪਰ 7 ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਬੰਦੀ ਸਿੰਘਾਂ ਨੁੰ ਰਿਹਾਅ ਨਹੀ ਕੀਤਾ ਗਿਆ ਤੇ ਨਾ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਿਆ ਗਿਆ ਹੈ।
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 28 ਸਤੰਬਰ 2019 ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਿਹਾ ਸੀ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ 8 ਬੰਦੀ ਸਿੰਘਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ ਤੇ ਇਕ ਵਿਸ਼ੇਸ਼ ਨੋਟ ਰਾਹੀਂ 1 ਬੰਦੀ ਸਿੰਘ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦਾ ਫ਼ੈਸਲਾ ਲਿਆ ਗਿਆ। ਇਸ ਸਬੰਧੀ ਕੇਂਦਰ ਸਰਕਾਰ ਵਲੋ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਸੀ ਪਰ 7 ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਬੰਦੀ ਸਿੰਘਾਂ ਨੁੰ ਰਿਹਾਅ ਨਹੀ ਕੀਤਾ ਗਿਆ ਤੇ ਨਾ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਿਆ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਤੇ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਕੀਤਾ। ਉਨ੍ਹਾਂ ਕਿਹਾ ਕਿ ਸਮੁੱਚੇ ਪੰਥ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਕੇਂਦਰ ਸਰਕਾਰ ਆਪਣੇ ਕੀਤੇ ਹੋਏ ਵਾਅਦੇ ਮੁਤਾਬਕ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ 32-32 ਸਾਲਾਂ ਤੋਂ ਜ਼ੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕਰੇ। ਸ: ਬਾਜਵਾ ਨੇ ਕਿਹਾ ਕਿ 7 ਮਈ 2025 ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਕੇਦਰ ਸਰਕਾਰ ਨੇ ਬੰਦ ਕੀਤਾ ਹੋਇਆ ਹੈ, ਸ: ਬਾਜਵਾ ਨੇ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਕੇਂਦਰ ਸਰਕਾਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੇ ਤੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਕਰੇ। ਇਸ ਮੌਕੇ ਐਡਵੋਕੇਟ ਇੰਦਰਜੀਤ ਸਿੰਘ ਬਾਜਵਾ, ਬਾਬਾ ਗੁਰਮੇਜ ਸਿੰਘ ਦਾਬਾਂਵਾਲ, ਇੰਜੀ. ਸੁਖਦੇਵ ਸਿੰਘ ਧਾਲੀਵਾਲ, ਜਤਿੰਦਰ ਸਿੰਘ ਦਾਬਾਂਵਾਲ, ਅਮਰੀਕ ਸਿੰਘ ਖੈਹਿਰਾ, ਇੰਸਪੈਕਟਰ ਨਿਰਮਲ ਸਿੰਘ, ਗਿਆਨੀ ਦਵਿੰਦਰ ਸਿੰਘ, ਨਿਰਮਲ ਸਿੰਘ ਸਾਗਰਪੁਰ ਆਦਿ ਹਾਜ਼ਰ ਸਨ।