22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪੰਜਾਬ ਸਰਕਾਰ ਵਲੋਂ ਗੰਨੇ ਦੀ ਕੀਮਤ ’ਚ ਦੂਜੀ ਵਾਰ 15 ਰੁਪਏ ਪ੍ਰਤੀ ਕੁਇੰਟਲ ਵਾਧਾ, ਹੁਣ 431 ਰੁਪਏ ਹੋਈ ਕੀਮਤ-‘ਆਪ’ ਆਗੂ

ਵਡਾਲਾ ਗ੍ਰੰਥੀਆਂ, 21 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਹਰੇਕ ਵਰਗ ਦੀ ਭਲਾਈ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਵਧੀਆ ਸਹੂਲਤਾਂ ਦੇਣ ਦੇ ਮਕਸਦ ਨਾਲ ਗੰਨੇ ਦੀ ਕੀਮਤ ਵਿਚ ਇਕ ਸਾਲ ਦੌਰਾਨ ਦੂਜੀ ਵਾਰ ਵਾਧਾ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 22-11-2026
ਵਡਾਲਾ ਗ੍ਰੰਥੀਆਂ, 21 ਨਵੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬੇ ਦੇ ਹਰੇਕ ਵਰਗ ਦੀ ਭਲਾਈ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਵਧੀਆ ਸਹੂਲਤਾਂ ਦੇਣ ਦੇ ਮਕਸਦ ਨਾਲ ਗੰਨੇ ਦੀ ਕੀਮਤ ਵਿਚ ਇਕ ਸਾਲ ਦੌਰਾਨ ਦੂਜੀ ਵਾਰ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਅੱਜ ਚੰਡੀਗੜ੍ਹ ਵਿਖੇ ਕੇਨ ਕਮਿਸ਼ਨ ਦੀ ਹੋਈ ਮੀਟਿੰਗ ਉਪਰੰਤ ਜ਼ਿਲ੍ਹਾ ਗੁਰਦਾਸਪੁਰ ਤੋਂ ਮੈਂਬਰ ਮਿੱਤਰਪਾਲ ਸਿੰਘ ਦੌਲਤਪੁਰ ਨੇ ਦੱਸਿਆ ਕਿ ਗੰਨੇ ਦੀ ਕੀਮਤ ਵਿਚ 15 ਰੁਪਏ ਪ੍ਰਤੀ ਕੁਇੰਟਲ ਦਾ ਹੋਰ ਵਾਧਾ ਹੋਣ ਨਾਲ ਹੁਣ ਕਿਸਾਨਾਂ ਨੂੰ ਗੰਨੇ ਦਾ ਭਾਅ 431 ਰੁਪਏ ਪ੍ਰਤੀ ਕੁਇੰਟਲ ਮਿਲੇਗਾ, ਜੋ ਕਿ ਇਕ ਨਵਾਂ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸੇ ਸਾਲ ਪਹਿਲਾਂ ਗੰਨੇ ਦੀ ਕੀਮਤ 401 ਰੁਪਏ ਤੋਂ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕੀਤੀ ਸੀ ਅਤੇ ਹੁਣ ਮੁੜ 15 ਰੁਪਏ ਦਾ ਵਾਧਾ ਕਰਕੇ ਇਸ ਨੂੰ 431 ਰੁਪਏ ਕਰ ਦਿੱਤਾ ਹੈ। ਇਸ ਤਰ੍ਹਾਂ ਇਕ ਸਾਲ ਵਿੱਚ ਗੰਨੇ ਦੀ ਕੀਮਤ ਵਿੱਚ ਕੁੱਲ 30 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੇਸ਼ ਵਿਚ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਵਾਲੇ ਸੂਬਿਆਂ ਵਿਚ ਸ਼ਾਮਲ ਹੈ ਅਤੇ ਮਾਨ ਸਰਕਾਰ ਨੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਸਰਪੰਚ ਧੰਨੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਉਪਰਾਲਾ ਕਿਸਾਨਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਗੰਨੇ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਨਾਲ ਕਿਸਾਨਾਂ ਨੂੰ ਆਰਥਿਕ ਲਾਭ ਮਿਲਣ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਵਿਚ ਵੀ ਮਦਦ ਮਿਲੇਗੀ। ਇਸ ਨਾਲ ਕਿਸਾਨ ਝੋਨੇ ਅਤੇ ਹੋਰ ਵੱਧ ਪਾਣੀ ਦੀ ਖਪਤ ਵਾਲੀਆਂ ਫ਼ਸਲਾਂ ਦੀ ਬਜਾਏ ਗੰਨੇ ਦੀ ਬਿਜਾਈ ਵੱਲ ਪ੍ਰੇਰਿਤ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਮਹਾਤਮਾ ਹੰਸਰਾਜ ਜੀ ਦੀ ਬਰਸੀ ਮਨਾਈ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹੇ ਕੇਂਦਰ : ਗੁਰਿੰਦਰ ਸਿੰ...
Ad Position 24