21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕਲਾਸਵਾਲਾ ਖਾਲਸਾ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ’ਚ ਸ਼ਮੂਲੀਅਤ ਕੀਤੀ

ਕਾਦੀਆਂ, 21 ਨਵੰਬਰ (ਕੁਲਵਿੰਦਰ ਸਿੰਘ)- ਕਲਾਸਵਾਲਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ’ਚ ਭਾਗ ਲਿਆ। ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 22-11-2026
ਕਾਦੀਆਂ, 21 ਨਵੰਬਰ (ਕੁਲਵਿੰਦਰ ਸਿੰਘ)- ਕਲਾਸਵਾਲਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ ’ਚ ਭਾਗ ਲਿਆ। ਪ੍ਰਿੰਸੀਪਲ ਡਾ. ਸ਼ਾਲਿਨੀ ਦੱਤਾ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਮਾਜਿਕ ਸੁਧਾਰਾਂ ਸੰਬੰਧੀ ਜਾਣਕਾਰੀ ਦੇ ਕੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨ ਲਈ ਰਵਾਨਾ ਕੀਤਾ। ਵਿਦਿਆਰਥੀਆਂ ਨੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਤੋਂ ਸ਼ੁਰੂ ਹੋਏ ਨਗਰ ਕੀਰਤਨ ਵਿਚ ਸਕੂਲ ਦੇ ਬੈਨਰਾਂ ਰਾਹੀਂ ਸਾਂਝੀਵਾਲਤਾ ਤੇ ਮਨੁੱਖੀ ਪਿਆਰ ਦਾ ਸੰਦੇਸ਼ ਦਿੱਤਾ। ਸਕੂਲ ਦਾ ਬੈਂਡ ਸਾਰਿਆਂ ਦੀ ਖਿੱਚ ਦਾ ਕੇਂਦਰ ਬਣਿਆ ਰਿਹਾ। ਉਨ੍ਹਾਂ ਨਾਲ ਸਕੂਲ ਦੇ ਉਪ ਪ੍ਰਿੰਸੀਪਲ ਪਰਮਿੰਦਰ ਕੌਰ, ਸ਼ਰਨਬੀਰ ਕੌਰ, ਹੈੱਡਮਾਸਟਰ ਪਰਮਜੀਤ ਸਿੰਘ, ਹਰਦੀਪ ਸਿੰਘ, ਧਿਆਨ ਸਿੰਘ ਤੇ ਸਮੂਹ ਸਟਾਫ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਸ਼ਮੀਰ ਸਿੰਘ ਪੰਜਗਰਾਈਆਂ ਬਾਬਾ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਤਪਿਆਣਾ ਸਾਹਿਬ ਹੋਏ ਨਤਮਸਤਕ ਅਗਲੀ ਖ਼ਬਰ ਸ਼ੁਭ ਵੈੱਲਫੇਅਰ ਸੁਸਾਇਟੀ ਸ਼ਾਹਬਾਦ ਵਲੋਂ ਲੜਕੀ ਨੂੰ ਸ਼ਗਨ ਸਕੀਮ ਤਹਿਤ 11 ਹਜ਼ਾਰ ਰੁਪਏ ਰਾਸ਼ੀ ਭੇਟ
Ad Position 24