21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀਜਲ ਗੁਪਤਾ ਨੇ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ

ਸ਼ਾਹਪੁਰ ਕੰਢੀ, 21 ਨਵੰਬਰ (ਰਣਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਪੁਰ ਕੰਢੀ ਟਾਊਨਸ਼ਿਪ ਤੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ । ਜਿਸ ਦੀ ਅਗਵਾਈ ਪੰਜ ਪਿਆਰੇ ਸਾਹਿਬਾਨਾਂ ਵਲੋਂ ਕੀਤੀ ਗਈ ।

Ad Position 21
No active advertisement
ਅਜੀਤ ਡੈਸਕ 22-11-2026
ਸ਼ਾਹਪੁਰ ਕੰਢੀ, 21 ਨਵੰਬਰ (ਰਣਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਾਹਪੁਰ ਕੰਢੀ ਟਾਊਨਸ਼ਿਪ ਤੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ । ਜਿਸ ਦੀ ਅਗਵਾਈ ਪੰਜ ਪਿਆਰੇ ਸਾਹਿਬਾਨਾਂ ਵਲੋਂ ਕੀਤੀ ਗਈ । ਇਸ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਵਲੋਂ ਬਾਣੀ ਦੇ ਜਾਪ ਕੀਤੇ ਗਏ । ਇਸ ਨਗਰ ਕੀਰਤਨ ਦਾ ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ, ਸ੍ਰੀ ਵਾਲਮੀਕ ਧਾਰਮਿਕ ਸਭਾ, ਸ੍ਰੀ ਲਕਛਮੀ ਨਰਾਇਣ ਮੰਦਿਰ ਵਿਖੇ ਸ੍ਰੀ ਸਨਾਤਨ ਧਰਮ ਸਭਾ ਅਤੇ ਪ੍ਰਧਾਨ ਚਰਨ ਕਮਲ ਸ਼ਰਮਾ ਸ੍ਰੀ ਬ੍ਰਾਹਮਣ ਸਭਾ ਵਲੋਂ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਵਲੋਂ ਥਾਂ-ਥਾਂ ਸਵਾਗਤੀ ਗੇਟ ਬਣਾਏ ਗਏ ਅਤੇ ਸੰਗਤਾਂ ਲਈ ਥਾਂ-ਥਾਂ ’ਤੇ ਚਾਹ, ਪਾਣੀ ਅਤੇ ਫਰੂਟ ਦੇ ਲੰਗਰ ਲਗਾਏ ਗਏ । ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਟੀ-ਟੂ, ਟੀ-ਵਨ, ਅਡੀਸ਼ਨਲ ਕਾਲੋਨੀ, ਟੀ-ਥ੍ਰੀ ਅਤੇ ਟੀ-ਫੋਰ ’ਚੋਂ ਹੁੰਦਾ ਹੋਇਆ ਅਦਿਆਲ ਮਾਰਕਿਟ, ਫਾਇਰ ਸਟੇਸ਼ਨ, ਐਸ.ਓ. ਹੋਸਟਲ, ਬੈਂਕ ਚੌਕ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ । ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਤੇ ਪ੍ਰਚਾਰ ਸਕੱਤਰ ਕੰਵਲਜੀਤ ਸਿੰਘ, ਹਰੀ ਸਿੰਘ, ਰਵਿੰਦਰ ਸਿੰਘ, ਗੁਰਦਿਆਲ ਸਿੰਘ, ਗੁਰਮੀਤ ਸਿੰਘ, ਤਸਵੀਰ ਸਿੰਘ ਅਤੇ ਅਜੀਤ ਸਿੰਘ ਆਦਿ ਮੈਂਬਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪਠਾਨਕੋਟ ਦੇ ਸਾਰੇ 594 ਪੋਲਿੰਗ ਬੂਥਾਂ ’ਤੇ ਲੱਗਣਗੇ ਅੱਜ ਵਿਸ਼ੇਸ਼ ਕੈਂਪ * ਬੀ.ਐਲ.ਓਜ਼ ਸਵੇਰੇ 10 ਤੋਂ ਸ਼ਾਮ... ਅਗਲੀ ਖ਼ਬਰ ਸੀ.ਪੀ.ਆਈ. ਐਮ.ਐਲ. ਲਿਬਰੇਸ਼ਨ ਤੇ ਆਲ ਇੰਡੀਆ ਕਿਸਾਨ ਮਹਾਂ ਸਭਾ ਵਲੋਂ ਪਿੰਡ ਰਾਮਦੀਵਾਲੀ ਵਿਖੇ ਅਹਿਮ ਮੀਟਿੰਗ
Ad Position 24