21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜ਼ਿਲ੍ਹਾ ਪਠਾਨਕੋਟ ਦੇ ਸਾਰੇ 594 ਪੋਲਿੰਗ ਬੂਥਾਂ ’ਤੇ ਲੱਗਣਗੇ ਅੱਜ ਵਿਸ਼ੇਸ਼ ਕੈਂਪ * ਬੀ.ਐਲ.ਓਜ਼ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਰਹਿਣਗੇ ਹਾਜ਼ਰ-ਡਾ: ਪੱਲਵੀ

ਪਠਾਨਕੋਟ, 21 ਨਵੰਬਰ (ਵਿਨੋਦ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਡਾ: ਪੱਲਵੀ ਨੇ ਜ਼ਿਲ੍ਹੇ ਦੇ ਸਮੂਹ ਆਮ ਨਾਗਰਿਕਾਂ ਅਤੇ ਵੋਟਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ ਸੁਜਾਨਪੁਰ, ਭੋਆ ( ਅ. ਜ.)

Ad Position 21
No active advertisement
ਡਿਪਟੀ ਕਮਿਸ਼ਨਰ ਡਾ: ਪੱਲਵੀ । 22-11-2026
ਪਠਾਨਕੋਟ, 21 ਨਵੰਬਰ (ਵਿਨੋਦ)- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਡਾ: ਪੱਲਵੀ ਨੇ ਜ਼ਿਲ੍ਹੇ ਦੇ ਸਮੂਹ ਆਮ ਨਾਗਰਿਕਾਂ ਅਤੇ ਵੋਟਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ ਸੁਜਾਨਪੁਰ, ਭੋਆ ( ਅ.ਜ.) ਅਤੇ ਪਠਾਨਕੋਟ ਵਿਚ ਸਪੈਸ਼ਲ ਸਮਰੀ ਰਿਵੀਜ਼ਨ-2027 ਤਹਿਤ ਵੋਟਰ ਸੂਚੀਆਂ ਦੀ ਸ਼ੁੱਧਾਈ ਦਾ ਕੰਮ ਜਾਰੀ ਹੈ । ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 22 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਾਰੇ 594 ਪੋਲਿੰਗ ਸਟੇਸ਼ਨਾਂ ’ਤੇ ਇਕ ਰੋਜ਼ਾ ਵਿਸ਼ੇਸ਼ ਕੈਂਪ ਲਗਾਏ ਜਾਣਗੇ । ਇਨ੍ਹਾਂ ਕੈਂਪਾਂ ਦੌਰਾਨ ਪਹਿਲੀ ਵਾਰ ਵੋਟ ਬਣਵਾਉਣ ਦੇ ਯੋਗ ਨੌਜਵਾਨਾਂ, ਖਾਸ ਕਰਕੇ 18 ਤੋਂ 19 ਸਾਲ ਉਮਰ ਵਰਗ ਦੇ ਨਾਗਰਿਕਾਂ ਤੋਂ ਫਾਰਮ ਨੰਬਰ 6, 6-ਏ ਅਤੇ 8 ਪ੍ਰਾਪਤ ਕੀਤੇ ਜਾਣਗੇ । ਇਸ ਤੋਂ ਇਲਾਵਾ ਆਮ ਲੋਕਾਂ ਪਾਸੋਂ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ ਵੀ ਪ੍ਰਾਪਤ ਕੀਤੇ ਜਾਣਗੇ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਸ਼ੇਸ਼ ਕੈਂਪਾਂ ਦੌਰਾਨ ਸਮੂਹ ਬੂਥ ਲੈਵਲ ਅਫ਼ਸਰ (ਬੀ.ਐਲ.ਓਜ਼.) ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹਾਜ਼ਰ ਰਹਿਣਗੇ, ਤਾਂ ਜੋ ਲੋਕਾਂ ਨੂੰ ਵੋਟਰ ਸੂਚੀ ਨਾਲ ਸਬੰਧਿਤ ਸੇਵਾਵਾਂ ਅਤੇ ਫਾਰਮ ਭਰਨ ਸਬੰਧੀ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ ।
Ad Position 22
No active advertisement
ਪਿਛਲੀ ਖ਼ਬਰ ਇੱਟਾਂ ਦਾ ਰੇਟ ਜ਼ਿਆਦਾ ਹੋਣ ਕਾਰਨ ਲੋਕਾਂ ’ਚ ਭਾਰੀ ਰੋਸ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀਜਲ ਗੁਪਤਾ ਨੇ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ
Ad Position 24