ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ
ਪਠਾਨਕੋਟ, 21 ਨਵੰਬਰ (ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਏ. ਐਂਡ.
ਪਠਾਨਕੋਟ, 21 ਨਵੰਬਰ (ਸੰਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਏ.ਐਂਡ.ਐਮ. ਜੇਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਪਠਾਨਕੋਟ ਵਿਦਿਆਰਥੀਆਂ ਨੂੰ ਮਿਸ਼ਨ ਰੋਡ ਪਠਾਨਕੋਟ ਸਥਿਤ ਸੰਤ ਬਾਬਾ ਇਕਬਾਲ ਸਿੰਘ ਗੁਰਦੁਆਰਾ ਸੰਤ ਆਸ਼ਰਮ ਸਾਹਿਬ ਦੇ ਦਰਸ਼ਨ ਕਰਵਾਉਣ ਲਈ ਲੈ ਗਿਆ। ਇਸ ਧਾਰਮਿਕ ਯਾਤਰਾ ਦੌਰਾਨ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਉਨ੍ਹਾਂ ਦੇ ਜੀਵਨ ਦੇ ਦਰਸ਼ਨ ਅਤੇ ਮਨੁੱਖਤਾ, ਸਮਾਨਤਾ, ਪਿਆਰ, ਸੇਵਾ ਅਤੇ ਸਦਭਾਵਨਾ ਲਈ ਉਨ੍ਹਾਂ ਦੇ ਸੰਦੇਸ਼ ਸਬੰਧੀ ਜਾਣੂ ਕਰਵਾਇਆ ਗਿਆ । ਬੱਚਿਆਂ ਨੇ ਸਿੱਖ ਧਰਮ ਦੀਆਂ ਮਹਾਨ ਪਰੰਪਰਾਵਾਂ ਅਤੇ ਕਦਰਾਂ-ਕੀਮਤਾਂ ਦੀ ਨੇੜਿਓਂ ਸਮਝ ਪ੍ਰਾਪਤ ਕੀਤੀ ਅਤੇ ਗੁਰੂ ਨਾਨਕ ਦੇਵ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਹੋਏ । ਇਸ ਯਾਤਰਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਧਾਰਮਿਕ ਸਦਭਾਵਨਾ, ਨੈਤਿਕ ਕਦਰਾਂ-ਕੀਮਤਾਂ, ਨਿਮਰਤਾ, ਸੇਵਾ ਦੀ ਭਾਵਨਾ ਅਤੇ ਮਨੁੱਖਤਾ ਪ੍ਰਤੀ ਪਿਆਰ ਪੈਦਾ ਕਰਨਾ ਸੀ । ਸਕੂਲ ਮੈਨੇਜਮੈਂਟ ਚੇਅਰਮੈਨ ਅਕਸ਼ੈ ਮਹਾਜਨ, ਵਾਈਸ ਚੇਅਰਮੈਨ ਨਮਨ ਮਹਾਜਨ, ਪ੍ਰਿੰਸੀਪਲ ਮੰਜੂ ਸਿੰਘ ਅਤੇ ਵਾਈਸ ਪ੍ਰਿੰਸੀਪਲ ਅਰਮਿੰਦਰ ਕੌਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਰਿਆਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ ।