21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਕਾਂਗਰਸ ਸਰਕਾਰ ਬਣਨ ’ਤੇ ਗੰਨੇ ਦਾ ਰੇਟ 500 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇਗਾ-ਪ੍ਰਤਾਪ ਸਿੰਘ ਬਾਜਵਾ

ਭੈਣੀ ਮੀਆਂ ਖਾਂ,21 ਨਵੰਬਰ (ਜਸਬੀਰ ਸਿੰਘ ਬਾਜਵਾ)-ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਗੰਨੇ ਦੇ ਵਾਜਬ ਭਾਅ ਅਤੇ ਬਕਾਇਆ ਰਾਸ਼ੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਧਰਨਿਆਂ ਅਤੇ ਰੋਸ ਪ੍ਰਦਰਸ਼ਨਾਂ ਦਰਮਿਆਨ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਦੀਆਂ ਮੰਗਾਂ ਦਾ ਪੂਰਨ ਸਮਰਥਨ ਕਰਦਿਆਂ ਇਕ ਅਹਿਮ ਬਿਆਨ ਜਾਰੀ ਕੀਤਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਭਾਵ ਨਾਲ ਪੂਰਾ ਕਰਨ ਵਿਚ ਅਸਫਲ ਰਹਿੰਦੀ ਹੈ, ਤਾਂ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਇਨ੍ਹਾਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।

Ad Position 21
No active advertisement
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ। 22-11-2026
ਭੈਣੀ ਮੀਆਂ ਖਾਂ,21 ਨਵੰਬਰ (ਜਸਬੀਰ ਸਿੰਘ ਬਾਜਵਾ)-ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਗੰਨੇ ਦੇ ਵਾਜਬ ਭਾਅ ਅਤੇ ਬਕਾਇਆ ਰਾਸ਼ੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਧਰਨਿਆਂ ਅਤੇ ਰੋਸ ਪ੍ਰਦਰਸ਼ਨਾਂ ਦਰਮਿਆਨ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਸਾਨਾਂ ਦੀਆਂ ਮੰਗਾਂ ਦਾ ਪੂਰਨ ਸਮਰਥਨ ਕਰਦਿਆਂ ਇਕ ਅਹਿਮ ਬਿਆਨ ਜਾਰੀ ਕੀਤਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪ੍ਰਭਾਵ ਨਾਲ ਪੂਰਾ ਕਰਨ ਵਿਚ ਅਸਫਲ ਰਹਿੰਦੀ ਹੈ, ਤਾਂ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਇਨ੍ਹਾਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਸਾਨਾਂ ਨਾਲ ਸਿੱਧਾ ਵਾਅਦਾ ਕਰਦਿਆਂ ਦੋ ਵੱਡੇ ਐਲਾਨ ਕੀਤੇ। ਉਨਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਆਉਣ ’ਤੇ ਗੰਨੇ ਦਾ ਰੇਟ ਵਧਾ ਕੇ 500 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਪੂਰਾ ਮੁੱਲ ਮਿਲ ਸਕੇ, ਉਹਨਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਮਿਹਨਤ ਦੀ ਕਮਾਈ ਲਈ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਗੰਨੇ ਦੀ ਪੂਰੀ ਅਦਾਇਗੀ ਇੱਕੋ ਵਾਰ ਵਿਚ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਦੇ ਹੱਕਾਂ ਲਈ ਖੜ੍ਹੀ ਹੈ ਅਤੇ ਸਰਕਾਰ ਬਣਦੇ ਹੀ ਕਿਸਾਨਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਵਿਖੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਅਗਲੀ ਖ਼ਬਰ ਜੀ.ਟੀ.ਬੀ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿਚ ਮੱਲਾਂ ਮਾਰੀਆਂ
Ad Position 24