21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਐਡਵੋਕੇਟ ਅਮਨਦੀਪ ਜੈਂਤੀਪੁਰ ਨੇ 2027 ਦੀਆਂ ਚੋਣਾਂ ਨੂੰ ਲੈ ਕੇ ਬਟਾਲਾ ਹਲਕੇ ’ਚ ਤੇਜ਼ ਕੀਤੀਆਂ ਮੀਟਿੰਗਾਂ

ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਮਸਾਣੀਆਂ ਵਿਖੇ ਸ: ਹਰਬੀਰ ਸਿੰਘ ਮਸਾਣੀਆਂ ਦੇ ਗ੍ਰਹਿ ਵਿਖੇ ਇਕ ਵਿਸ਼ਾਲ ਮੀਟਿੰਗ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਉਹ ਪਿਛਲੇ ਕਰੀਬ ਪੰਜ ਸਾਲਾਂ ਤੋਂ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਦੇ ਦੁੱਖ-ਸੁੱਖ ਵਿਚ ਸ਼ਾਮਲ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ ਅਤੇ ਲੋਕਾਂ ਵਲੋਂ ਮਿਲ ਰਹੇ ਸਹਿਯੋਗ ਲਈ ਉਹ ਸਦਾ ਰਿਣੀ ਰਹਿਣਗੇ।

Ad Position 21
No active advertisement
ਅਜੀਤ ਡੈਸਕ 22-11-2026
ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਪਿੰਡ ਮਸਾਣੀਆਂ ਵਿਖੇ ਸ: ਹਰਬੀਰ ਸਿੰਘ ਮਸਾਣੀਆਂ ਦੇ ਗ੍ਰਹਿ ਵਿਖੇ ਇਕ ਵਿਸ਼ਾਲ ਮੀਟਿੰਗ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਉਹ ਪਿਛਲੇ ਕਰੀਬ ਪੰਜ ਸਾਲਾਂ ਤੋਂ ਹਲਕੇ ਦੇ ਲੋਕਾਂ ਅਤੇ ਪਾਰਟੀ ਵਰਕਰਾਂ ਦੇ ਦੁੱਖ-ਸੁੱਖ ਵਿਚ ਸ਼ਾਮਲ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ ਅਤੇ ਲੋਕਾਂ ਵਲੋਂ ਮਿਲ ਰਹੇ ਸਹਿਯੋਗ ਲਈ ਉਹ ਸਦਾ ਰਿਣੀ ਰਹਿਣਗੇ। ਉਨ੍ਹਾਂ ਦੱਸਿਆ ਕਿ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਫਤਵਾ ਦਿਵਾਉਣ ਲਈ ਹਲਕੇ ਦੇ ਹਰ ਵਰਗ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਮੌਜੂਦਾ ਸੂਬਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਐਡਵੋਕੇਟ ਜੈਂਤੀਪੁਰ ਨੇ ਦੋਸ਼ ਲਾਇਆ ਕਿ ਚੰਗਾ ਪ੍ਰਸ਼ਾਸਨ ਦੇਣ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ ਸਰਕਾਰ ਤੋਂ ਅੱਜ ਹਰ ਵਰਗ ਦੁਖੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨੁਮਾਇੰਦਿਆਂ ਦੀਆਂ ਨੀਤੀਆਂ ਕਾਰਨ ਬਟਾਲਾ ਹਲਕੇ ਦੇ ਲੋਕ ਪ੍ਰੇਸ਼ਾਨ ਹਨ। ਅਮਨਦੀਪ ਜੈਂਤੀਪੁਰ ਨੇ ਦਾਅਵਾ ਕੀਤਾ ਕਿ 2027 ਵਿਚ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਬਣਨ ’ਤੇ ਬਟਾਲਾ ਹਲਕੇ ਨੂੰ ਪਹਿਲ ਦੇ ਆਧਾਰ ’ਤੇ ਵਿਕਾਸ ਕਾਰਜ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਝੂਠੇ ਪਰਚਿਆਂ ਅਤੇ ਗੈਂਗਸਟਰਵਾਦ ਨੂੰ ਖ਼ਤਮ ਕਰ ਕੇ ਇਕ ਸਾਫ਼-ਸੁਥਰੇ ਸਮਾਜ ਦੀ ਸਿਰਜਣਾ ਕਰਨ ਦੀ ਗੱਲ ਵੀ ਕਹੀ। ਇਸ ਮੀਟਿੰਗ ਦੌਰਾਨ ਧਰਮਿੰਦਰ ਸਿੰਘ ਚੌਧਰੀ, ਹਰਵਿੰਦਰ ਸਿੰਘ ਕਾਕਾ ਮੈਂਬਰ ਪੰਚਾਇਤ , ਪਰਮਜੀਤ ਮਸੀਹ ਮੈਂਬਰ ਪੰਚਾਇਤ, ਮੇਜਰ ਸਿੰਘ ਸਾਬਕਾ ਸਰਪੰਚ, ਪਵਨ ਕੁਮਾਰ ਮਿੰਕਾ ਮੈਂਬਰ ਪੰਚਾਇਤ, ਬਲਵਿੰਦਰ ਸਿੰਘ ਦੇਹਰ ਮੈਂਬਰ ਪੰਚਾਇਤ, ਜਸਵਿੰਦਰ ਸਿੰਘ ਚੀਮਾ ਮੈਂਬਰ ਪੰਚਾਇਤ, ਪਰਮਜੀਤ ਸਿੰਘ ਸਾਬਕਾ ਮੈਂਬਰ ਪੰ ਚਾਇਤ, ਰਾਜ ਕੁਮਾਰ ਮਸੀਹ, ਸੁਮਿਤ ਤ੍ਰੇਹਨ, ਬਾਬਾ ਜੋਸਾ, ਰਾਕੇਸ਼ ਕੁਮਾਰ, ਹੀਰਾ ਬਾਜਵਾ, ਹਰਵੰਤ ਸਿੰਘ ਕਾਹਲੋਂ, ਪਰਮਜੀਤ ਸਿੰਘ ਪੰਮਾ ਸਾਬਕਾ ਸਰਪੰਚ, ਗੁਰਵਿੰਦਰ ਸਿੰਘ ਸਿੱਧੂ, ਜੋਬਨਜੀਤ ਸਿੰਘ ਸਿੱਧੂ, ਗੁਰਮੁਖ ਸਿੰਘ, ਗੁਰਸ਼ਰਨ ਸਿੰਘ ਲਾਲੀ, ਜਗੀਰ ਸਿੰਘ, ਕਰਨੈਲ ਸਿੰਘ, ਇੰਦਰਜੀਤ ਸਿੰਘ ਸਾਬਕਾ ਸਰਪੰਚ ਦੌਲਤਪੁਰ, ਜਸਵੰਤ ਸਿੰਘ, ਬਲਬੀਰ ਸਿੰਘ, ਪ੍ਰਭਦਿਆਲ ਸਿੰਘ, ਪ੍ਰਭਜੋਤ ਸਿੰਘ, ਨਗੀਨਾ ਸਿੰਘ, ਨਛੱਤਰ ਸਿੰਘ, ਸੁਖਚੈਨ ਸਿੰਘ ਅਤੇ ਦੀਪ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸੋਹਲ ਵਿਖੇ ਸ਼ਰਾਰਤੀ ਅਨਸਰਾਂ ਵਲੋਂ ਕਿਸਾਨ ਦੀ ਕਣਕ ਦੀ ਫ਼ਸਲ ’ਤੇ ਕੀਤੀ ਜ਼ਹਿਰੀਲੀ ਸਪਰੇਅ ਅਗਲੀ ਖ਼ਬਰ ਡੀ.ਏ.ਵੀ. ਸਕੂਲ ਵਿਖੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ
Ad Position 24