21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਚੋਣ ਕਮਿਸ਼ਨ ਦੇ ਅਧਿਕਾਰੀਆਂ ਵਲੋਂ ਪਠਾਨਕੋਟ ਵਿਚ ਵੋਟਿੰਗ ਮਸ਼ੀਨਾਂ ਦੀ ਜਾਂਚ ਪ੍ਰਕਿਰਿਆ ਦਾ ਨਿਰੀਖਣ

ਪਠਾਨਕੋਟ, 21 ਨਵੰਬਰ (ਸੰਧੂ)-ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਅਧਿਕਾਰੀਆਂ ਨੇ ਅੱਜ ਡੀ. ਏ.

Ad Position 21
No active advertisement
ਡੀ.ਏ.ਸੀ. ਮਲਿਕਪੁਰ ਸਥਿਤ ਵੇਅਰਹਾਊਸ ਵਿਖੇ ਵੋਟਿੰਗ ਮਸ਼ੀਨਾਂ ਦੀ ਜਾਂਚ ਪ੍ਰਕਿਰਿਆ ਅਤੇ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਕਰਦੇ ਹੋਏ ਚੋਣ ਕਮਿਸ਼ਨ ਵਲੋਂ ਨਿਯੁਕਤ ਅਧਿਕਾਰੀ । ਤਸਵੀਰ: ਸੰਧੂ 22-11-2026
ਪਠਾਨਕੋਟ, 21 ਨਵੰਬਰ (ਸੰਧੂ)-ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਅਧਿਕਾਰੀਆਂ ਨੇ ਅੱਜ ਡੀ.ਏ.ਸੀ. ਮਲਿਕਪੁਰ ਸਥਿਤ ਜ਼ਿਲ੍ਹਾ ਪੱਧਰੀ ਵੋਟਿੰਗ ਮਸ਼ੀਨਾਂ ਦੇ ਵੇਅਰਹਾਊਸ ਦਾ ਦੌਰਾ ਕਰਕੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ ਦੀ ਪਹਿਲੇ ਪੜਾਅ ਦੀ ਜਾਂਚ ਦਾ ਨਿਰੀਖਣ ਕੀਤਾ । ਇਸ ਮੌਕੇ ਚੋਣ ਕਮਿਸ਼ਨ ਵਲੋਂ ਨਿਯੁਕਤ ਸੈਕਸ਼ਨ ਅਫ਼ਸਰ ਸ੍ਰੀ ਵੀਰੇਂਦਰ ਕੁਮਾਰ ਅਤੇ ਸ੍ਰੀ ਸੰਤੋਸ਼ ਕੁਮਾਰ ਮੀਣਾ ਸਮੇਤ ਹੋਰ ਅਧਿਕਾਰੀਆਂ ਨੇ ਜਾਂਚ ਸਥਾਨ ਦਾ ਦੌਰਾ ਕਰਕੇ ਭਾਰਤ ਇਲੈਕਟ੍ਰਾਨਿਕਸ ਲਿਮਟਿਡ ਦੇ ਇੰਜੀਨੀਅਰਾਂ ਵੱਲੋਂ ਕੀਤੀ ਜਾ ਰਹੀ ਜਾਂਚ ਪ੍ਰਕਿਰਿਆ ਦਾ ਬਾਰੀਕੀ ਨਾਲ ਜਾਇਜ਼ਾ ਲਿਆ । ਅਧਿਕਾਰੀਆਂ ਨੇ ਵੋਟਿੰਗ ਮਸ਼ੀਨਾਂ ਅਤੇ ਪਰਚੀ ਪ੍ਰਣਾਲੀ ਦੀ ਜਾਂਚ ਲਈ ਅਪਣਾਈ ਜਾ ਰਹੀ ਵਿਧੀ, ਨਿਰਧਾਰਤ ਨਿਯਮਾਂ, ਸੁਰੱਖਿਆ ਪ੍ਰਬੰਧਾਂ ਅਤੇ ਸੀਸੀਟੀਵੀ ਕੈਮਰਿਆਂ ਰਾਹੀਂ ਕੀਤੀ ਜਾ ਰਹੀ ਨਿਗਰਾਨੀ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਸਮੁੱਚੀ ਜਾਂਚ ਪ੍ਰਕਿਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਪੂਰੀ ਸਾਵਧਾਨੀ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹੀ ਜਾਵੇ । ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਜਾਂਚ ਨਾਲ ਸਬੰ ਧਤ ਕਰਮਚਾਰੀਆਂ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਅਤੇ ਪ੍ਰਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ । ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਵੋਟਿੰਗ ਮਸ਼ੀਨਾਂ ਦੀ ਪਹਿਲੇ ਪੜਾਅ ਦੀ ਜਾਂਚ ਦੀ ਸਮੁੱਚੀ ਪ੍ਰਕਿਰਿਆ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੀ ਪਾਰਦਰਸ਼ਤਾ ਨਾਲ ਮੁਕੰਮਲ ਕੀਤੀ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਰੇਲਵੇ ਸਟੇਸ਼ਨ ’ਤੇ ਸ਼ਰਾਰਤੀ ਅਨਸਰ ਨੇ ਪਲੇਟਫ਼ਾਰਮ ’ਤੇ ਖੜ੍ਹੀ ਗੱਡੀ ਦਾ ਤੋੜਿਆ ਸ਼ੀਸ਼ਾ ਅਗਲੀ ਖ਼ਬਰ ਸ੍ਰੀ ਸ਼ਰਧਾਨੰਦ ਚੈਰੀਟੇਬਲ ਟਰੱਸਟ ਸ਼ਾਹਪੁਰ ਕੰਢੀ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦਾ ਵਿਆਹ ਕਰਵਾਇਆ
Ad Position 24