ਰਜਿੰਦਰ ਬਿੱਟਾ ਨੂੰ ਭਾਜਪਾ ਨੇ ਸੌਂਪੀ ਜ਼ਿੰਮੇਵਾਰੀ, ਓ.ਬੀ.ਸੀ. ਮੋਰਚਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਨਿਯੁਕਤ
ਗੁਰਦਾਸਪੁਰ, 22 ਨਵੰਬਰ (ਪੰਕਜ ਸ਼ਰਮਾ)- ਭਾਰਤੀ ਜਨਤਾ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਬਿੱਟਾ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਭਾਜਪਾ ਓ. ਬੀ.
ਭ
ਭਾਜਪਾ ਸੀਨੀਅਰ ਆਗੂ ਰਜਿੰਦਰ ਬਿੱਟਾ
23-11-2026
ਗੁਰਦਾਸਪੁਰ, 22 ਨਵੰਬਰ (ਪੰਕਜ ਸ਼ਰਮਾ)- ਭਾਰਤੀ ਜਨਤਾ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਬਿੱਟਾ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਭਾਜਪਾ ਓ.ਬੀ.ਸੀ. ਮੋਰਚਾ ਦਾ ਰਾਸ਼ਟਰੀ ਕਾਰਜਕਾਰਨੀ ਮੈਂਬਰ ਨਿਯੁਕਤ ਕੀਤਾ ਗਿਆ ਹੈ । ਉਨ੍ਹਾਂ ਦੀ ਇਸ ਨਿਯੁਕਤੀ ਨਾਲ ਗੁਰਦਾਸਪੁਰ ਸਮੇਤ ਪੰਜਾਬ ਦੇ ਭਾਜਪਾ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਰਜਿੰਦਰ ਬਿੱਟਾ ਪਿਛਲੇ ਕਰੀਬ 35 ਸਾਲਾਂ ਤੋਂ ਭਾਰਤੀ ਜਨਤਾ ਪਾਰਟੀ ਵਿਚ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਦੇ ਆ ਰਹੇ ਹਨ । ਉਨ੍ਹਾਂ ਨੇ ਆਪਣੀ ਰਾਜਨੀਤਿਕ ਪਾਰੀ ਦੀ ਸ਼ੁਰੂਆਤ ਭਾਜਪਾ ਯੁਵਾ ਮੋਰਚਾ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਕੀਤੀ ਸੀ । ਇਸ ਤੋਂ ਬਾਅਦ ਉਹ ਯੁਵਾ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਵੀ ਰਹੇ । ਇਸੇ ਤਰ੍ਹਾਂ ਉਨ੍ਹਾਂ ਨੇ ਭਾਜਪਾ ਓ.ਬੀ.ਸੀ. ਮੋਰਚਾ ਪੰਜਾਬ ਦੇ ਦੋ ਵਾਰ ਪ੍ਰਧਾਨ ਵਜੋਂ ਸੇਵਾਵਾਂ ਨਿਭਾਈਆਂ ਤੇ ਪੰਜਾਬ ਦੇ ਅੰਦਰ ਓ.ਬੀ.ਸੀ. ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਪਾਰਟੀ ਨਾਲ ਜੋੜਨ ਲਈ ਅਹਿਮ ਭੂਮਿਕਾ ਨਿਭਾਈ । ਇਸ ਤੋਂ ਇਲਾਵਾ ਰਜਿੰਦਰ ਬਿੱਟਾ ਪੰਜਾਬ ਸਰਕਾਰ ਦੇ ਜੰਗਲਾਤ ਵਿਭਾਗ ਵਿਚ ਉਪ ਚੇਅਰਮੈਨ ਰਹਿ ਚੁੱਕੇ ਹਨ । ਉਹ ਭਾਜਪਾ ਜ਼ਿਲ੍ਹਾ ਗੁਰਦਾਸਪੁਰ ਦੇ ਜਨਰਲ ਸਕੱਤਰ ਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਕਨਵੀਨਰ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ । ਰਜਿੰਦਰ ਬਿੱਟਾ ਨੇ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਹਮੇਸ਼ਾ ਇਮਾਨਦਾਰੀ ਤੇ ਮਿਹਨਤ ਨਾਲ ਨਿਭਾਇਆ ਹੈ।