ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਗੂ ਮਾਸਟਰ ਕੁਲਵੰਤ ਸਿੰਘ ਧਾਲੀਵਾਲ ਤੇ ਸਾਥੀ ਗੱਲਬਾਤ ਕਰਦੇ ਹੋਏ।
2027 ਦੀਆਂ ਵਿਧਾਨ ਸਭਾ ਚੋਣਾਂ ’ਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ:- ਮਾਸਟਰ ਧਾਲੀਵਾਲ
ਘੁਮਾਣ, 22 ਨਵੰਬਰ (ਬੰਮਰਾਹ) -ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਆਮ ਆਦਮੀ ਪਾਰਟੀ ਦੀਆਂ ਸਿਆਸੀ ਤੇ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਮਾਸਟਰ ਕੁਲਵੰਤ ਸਿੰਘ ਧਾਲੀਵਾਲ ਵਲੋਂ ਪਾਰਟੀ ਵਰਕਰਾਂ ਤੇ ਸਮਰਥਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਘੁਮਾਣ, 22 ਨਵੰਬਰ (ਬੰਮਰਾਹ) -ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਆਮ ਆਦਮੀ ਪਾਰਟੀ ਦੀਆਂ ਸਿਆਸੀ ਤੇ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਮਾਸਟਰ ਕੁਲਵੰਤ ਸਿੰਘ ਧਾਲੀਵਾਲ ਵਲੋਂ ਪਾਰਟੀ ਵਰਕਰਾਂ ਤੇ ਸਮਰਥਕਾਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ। ਮਾਸਟਰ ਕੁਲਵੰਤ ਸਿੰਘ ਧਾਲੀਵਾਲ ਨੇ ਕਿਹਾ ਕਿ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਅਹਿਮ ਭੂਮਿਕਾ ਹੈ ਤੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕਰਦਿਆਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਮੁੜ ਵੱਡੇ ਬਹੁਮਤ ਨਾਲ ਸਰਕਾਰ ਬਣਾਏਗੀ। ਇਸ ਮੌਕੇ ਰਜਿੰਦਰ ਸਿੰਘ ਸਹੋਤਾ, ਅਵਤਾਰ ਸਿੰਘ ਪੱਪੂ, ਬੇਅੰਤ ਸਿੰਘ ਇੰਸਪੈਕਟਰ, ਹਰਦੀਪ ਸਿੰਘ ਆਦਿ ਹਾਜ਼ਰ ਸਨ।