22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਐੱਸ.ਐੱਸ.ਐੱਮ. ਕਾਲਜ ਵਿਖੇ ਅੰਤਰਰਾਸ਼ਟਰੀ ਰੇਡੀਓਲੋਜੀ ਦਿਵਸ ਮਨਾਇਆ

ਦੀਨਾਨਗਰ, 22 ਨਵੰਬਰ (ਸੋਢੀ/ਸ਼ਰਮਾ/ਘੁੰਮਣ)- ਸਵਾਮੀ ਸਵਤੰਤਰਾਨੰਦ ਮੈਮੋਰੀਅਲ ਕਾਲਜ ਵਿਖੇ ਪ੍ਰਿੰਸੀਪਲ ਡਾ: ਮੁਖਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਰੇਡੀਓਲੋਜੀ ਦਿਵਸ ਮਨਾਉਣ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਐਸ. ਐਸ.

Ad Position 21
No active advertisement
ਅਜੀਤ ਡੈਸਕ 23-11-2026
ਦੀਨਾਨਗਰ, 22 ਨਵੰਬਰ (ਸੋਢੀ/ਸ਼ਰਮਾ/ਘੁੰਮਣ)- ਸਵਾਮੀ ਸਵਤੰਤਰਾਨੰਦ ਮੈਮੋਰੀਅਲ ਕਾਲਜ ਵਿਖੇ ਪ੍ਰਿੰਸੀਪਲ ਡਾ: ਮੁਖਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਰੇਡੀਓਲੋਜੀ ਦਿਵਸ ਮਨਾਉਣ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਐਸ.ਐਸ.ਐਮ. ਕਾਲਜ ਦੇ ਸਕੱਤਰ ਬਲਵਿੰਦਰ ਸ਼ਾਸਤਰੀ, ਪ੍ਰੋਫੈਸਰ ਦਿਨੇਸ਼ ਧਵਨ ਇੰਚਾਰਜ, ਪੀ.ਟੀ.ਯੂ. ਵਿੰਗ ਦੇ ਇੰਚਾਰਜ ਪ੍ਰੋ. ਦਿਨੇਸ਼ ਧਵਨ ਤੇ ਡਾ: ਅਮਨ ਕਸ਼ਯਪ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਾਮਿਲ ਹੋਏ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ: ਮੁਖਵਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਰੇਡੀਓਲੋਜੀ ਦਿਵਸ ਆਧੁਨਿਕ ਇਲਾਜ ਪ੍ਰਕਿਰਿਆ ਵਿਚ ਰੇਡੀਓਲੋਜੀ ਦੀ ਮਹੱਤਤਾ, ਇਸ ਦੇ ਵਿਕਾਸ ਤੇ ਬਿਮਾਰੀਆਂ ਦੇ ਇਲਾਜ ਵਿਚ ਇਸ ਦੀ ਮਹੱਤਵਪੂਰਨ ਭੂਮਿਕਾ ਦਾ ਸਨਮਾਨ ਕਰਨ ਨੂੰ ਸਮਰਪਿਤ ਹੈ। ਡਾ: ਅਮਨ ਕਸ਼ਯਪ ਨੇ ਵਿਦਿਆਰਥੀਆਂ ਦੀ ਪੇਸ਼ਕਾਰੀ ਦੀ ਪ੍ਰਸੰਸਾ ਕੀਤੀ। ਅੰਤ ਵਿਚ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋ: ਮਨਪ੍ਰੀਤ ਕੌਰ, ਪ੍ਰੋ: ਸਰਫ, ਪ੍ਰੋ: ਯੁਕਤੀ, ਪ੍ਰੋ: ਆਂਚਲ ਤੇ ਪ੍ਰੋ: ਨੀਲਮ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਅੱਠਵਾਲ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ ’ਚ ਹੋਏ ਸ਼ਾਮਿਲ ਐਡਵੋਕੇਟ ਅਮਨ... ਅਗਲੀ ਖ਼ਬਰ ਸਮਰਸਤਾ ਸੰਕਲਪ ਯਾਤਰਾ ਦਾ ਦੀਨਾਨਗਰ ਪੁੱਜਣ ’ਤੇ ਵਿਨੇ ਚੌਧਰੀ ਵਲੋਂ ਭਰਵਾਂ ਸਵਾਗਤ
Ad Position 24