ਪਿੰਡ ਅੱਠਵਾਲ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ ਕਾਂਗਰਸ ’ਚ ਹੋਏ ਸ਼ਾਮਿਲ
ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਨਵੇਂ ਸਾਥੀਆਂ ਨੂੰ ਪੂਰੇ ਮਾਣ-ਸਤਿਕਾਰ ਦਾ ਭਰੋਸਾ
ਬਟਾਲਾ, 22 ਨਵੰਬਰ (ਸਤਿੰਦਰ ਸਿੰਘ)- ਹਲਕਾ ਬਟਾਲਾ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਪਿੰਡ ਅੱਠਵਾਲ ਵਿਖੇ ਹੋਈ ਇੱਕ ਇਕੱਤਰਤਾ ਦੌਰਾਨ ਪਿੰਡ ਅੱਠਵਾਲ ਤੇ ਸੁਚੇਤਗੜ੍ਹ ਦੇ ਕਈ ਵਸਨੀਕਾਂ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਦਾ ਪੱਲਾ ਫੜਿਆ ਹੈ। ਪਾਰਟੀ ਦੇ ਸਥਾਨਕ ਆਗੂਆਂ ਅਨੁਸਾਰ, ਐਡਵੋਕੇਟ ਜੈਂਤੀਪੁਰ ਵੱਲੋਂ ਪਿਛਲੇ ਕਰੀਬ ਪੰਜ ਸਾਲਾਂ ਤੋਂ ਹਲਕੇ ਦੇ ਲੋਕਾਂ ਅਤੇ ਵਰਕਰਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਇਲਾਕੇ ’ਚ ਕਾਂਗਰਸ ਨੂੰ ਇਹ ਸਮਰਥਨ ਮਿਲਿਆ ਹੈ।
ਬਟਾਲਾ, 22 ਨਵੰਬਰ (ਸਤਿੰਦਰ ਸਿੰਘ)- ਹਲਕਾ ਬਟਾਲਾ ਦੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਦੀ ਅਗਵਾਈ ਹੇਠ ਪਿੰਡ ਅੱਠਵਾਲ ਵਿਖੇ ਹੋਈ ਇੱਕ ਇਕੱਤਰਤਾ ਦੌਰਾਨ ਪਿੰਡ ਅੱਠਵਾਲ ਤੇ ਸੁਚੇਤਗੜ੍ਹ ਦੇ ਕਈ ਵਸਨੀਕਾਂ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ ਦਾ ਪੱਲਾ ਫੜਿਆ ਹੈ। ਪਾਰਟੀ ਦੇ ਸਥਾਨਕ ਆਗੂਆਂ ਅਨੁਸਾਰ, ਐਡਵੋਕੇਟ ਜੈਂਤੀਪੁਰ ਵੱਲੋਂ ਪਿਛਲੇ ਕਰੀਬ ਪੰਜ ਸਾਲਾਂ ਤੋਂ ਹਲਕੇ ਦੇ ਲੋਕਾਂ ਅਤੇ ਵਰਕਰਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਇਲਾਕੇ ’ਚ ਕਾਂਗਰਸ ਨੂੰ ਇਹ ਸਮਰਥਨ ਮਿਲਿਆ ਹੈ। ਇਸ ਮੌਕੇ ਪਿੰਡ ਅੱਠਵਾਲ ਤੋਂ ਸਾਬਕਾ ਸਰਪੰਚ ਬਲਵਿੰਦਰ ਸਿੰਘ, ਸੈਕਟਰੀ ਗੁਰਨਾਮ ਸਿੰਘ, ਜਸਵਿੰਦਰ ਸਿੰਘ, ਸ਼ਾਨੂ ਮਸੀਹ, ਜਗਤਾਰ ਸਿੰਘ ਤੇ ਪਿੰਡ ਸੁਚੇਤਗੜ੍ਹ ਤੋਂ ਭੁਪਿੰਦਰ ਸਿੰਘ ਤੇ ਸੁਰਿੰਦਰਪਾਲ ਸਿੰਘ ਨੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਕੁਲਦੀਪ ਸਿੰਘ (ਅੱਠਵਾਲ), ਸੁਖਵਿੰਦਰ ਸਿੰਘ (ਅੱਠਵਾਲ), ਗੁਰਦੇਵ ਸਿੰਘ, ਮਸਤਾਨ ਸਿੰਘ, ਭੁਪਿੰਦਰ ਸਿੰਘ ਕਾਹਲੋਂ, ਦਿਲਬਾਗ ਸਿੰਘ (ਸੁਚੇਤਗੜ੍ਹ), ਗੁਰਮੇਜ ਸਿੰਘ ਤੇ ਸਰਬਜੀਤ ਸਿੰਘ (ਚੌਧਰਪੁਰ) ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਐਡਵੋਕੇਟ ਜੈਂਤੀਪੁਰ ਨੇ ਕਿਹਾ ਕਿ ਪਾਰਟੀ ’ਚ ਸ਼ਾਮਲ ਹੋਣ ਵਾਲੇ ਹਰ ਸਾਥੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।