22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਰਿਹਾਇਸ਼ੀ ਕਾਲੋਨੀ ਇੰਪਰੂਵਮੈਂਟ ਟਰੱਸਟ ਦੀ ਸੱਤ ਨੰਬਰ ਸਕੀਮ ਦੇ ਕੁਆਰਟਰਾਂ ’ਚ ਪੁਲਿਸ ਨੇ ਕੀਤੀ ਚੈਕਿੰਗ

ਗੁਰਦਾਸਪੁਰ, 22 ਨਵੰਬਰ (ਚੱਕਰਾਜਾ)- ਗੁਰਦਾਸਪੁਰ ਦੀ ਰਿਹਾਇਸ਼ੀ ਕਾਲੋਨੀ ਇੰਪਰੂਵਮੈਂਟ ਟਰੱਸਟ ਦੀ ਸਕੀਮ ਨੰਬਰ-7 ਵਿਚ ਸਥਿਤ ਕੁਆਰਟਰਾਂ ਵਿਚ ਅੱਜ ਵੱਡੀ ਗਿਣਤੀ ਵਿਚ ਜਦੋਂ ਪੁਲਿਸ ਕਰਮਚਾਰੀ ਨਜ਼ਰ ਆਏ ਤਾਂ ਕੁਆਰਟਰਾਂ ਵਿਚ ਰਹਿਣ ਵਾਲਿਆਂ ਵਿਚ ਘਬਰਾਹਟ ਦੇਖਣ ਨੂੰ ਮਿਲੀ ਪਰ ਅਸਲ ਵਿਚ ਗੁਰਦਾਸਪੁਰ ਪੁਲਿਸ ਵਲੋਂ ਇਨ੍ਹਾਂ ਕੁਆਰਟਰਾਂ ਵਿਚ ਸਰਚ ਆਪ੍ਰੇਸ਼ਨ ਚਲਾਇਆ ਗਿਆ ਸੀ ਜਿਸ ਦੀ ਕਮਾਂਡ ਖੁਦ ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 23-11-2026
ਗੁਰਦਾਸਪੁਰ, 22 ਨਵੰਬਰ (ਚੱਕਰਾਜਾ)- ਗੁਰਦਾਸਪੁਰ ਦੀ ਰਿਹਾਇਸ਼ੀ ਕਾਲੋਨੀ ਇੰਪਰੂਵਮੈਂਟ ਟਰੱਸਟ ਦੀ ਸਕੀਮ ਨੰਬਰ-7 ਵਿਚ ਸਥਿਤ ਕੁਆਰਟਰਾਂ ਵਿਚ ਅੱਜ ਵੱਡੀ ਗਿਣਤੀ ਵਿਚ ਜਦੋਂ ਪੁਲਿਸ ਕਰਮਚਾਰੀ ਨਜ਼ਰ ਆਏ ਤਾਂ ਕੁਆਰਟਰਾਂ ਵਿਚ ਰਹਿਣ ਵਾਲਿਆਂ ਵਿਚ ਘਬਰਾਹਟ ਦੇਖਣ ਨੂੰ ਮਿਲੀ ਪਰ ਅਸਲ ਵਿਚ ਗੁਰਦਾਸਪੁਰ ਪੁਲਿਸ ਵਲੋਂ ਇਨ੍ਹਾਂ ਕੁਆਰਟਰਾਂ ਵਿਚ ਸਰਚ ਆਪ੍ਰੇਸ਼ਨ ਚਲਾਇਆ ਗਿਆ ਸੀ ਜਿਸ ਦੀ ਕਮਾਂਡ ਖੁਦ ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਿਆ ਨੇ ਸਾਂਭੀ ਸੀ । ਉਨ੍ਹਾਂ ਦੇ ਨਾਲ ਐੱਸ.ਪੀ. ਮਨਿੰਦਰ ਸਿੰਘ, ਡੀ.ਐੱਸ.ਪੀ. ਸਿਟੀ ਸ਼ਾਹਬਾਜ਼ ਸਿੰਘ ਦੇ ਨਾਲ ਐੱਸ.ਐਚ.ਓ. ਸਿਟੀ ਦਵਿੰਦਰ ਪ੍ਰਕਾਸ਼ ਵੀ ਸਨ । ਇਸ ਦੌਰਾਨ ਪੁਲਿਸ ਅਧਿਕਾਰੀਆਂ ਅ ਕਰਮਚਾਰੀਆਂ ਵਲੋਂ ਕੁਆਰਟਰਾਂ ਵਿਚ ਰਹਿਣ ਵਾਲਿਆਂ ਦੇ ਆਧਾਰ ਕਾਰਡ ਚੈੱਕ ਕੀਤੇ ਗਏ ਤੇ ਅਲਮਾਰੀਆਂ ਤੇ ਹੋਰ ਜਗਾਵਾਂ ਦੀ ਤਲਾਸ਼ੀ ਵੀ ਲਈ ਗਈ । ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਦੌਰਾਨ ਕੁਝ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਵੀ ਲਿਆ ਗਿਆ ਹੈ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਆਦਿੱਤਿਆ ਨੇ ਦੱਸਿਆ ਕਿ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੀਆਂ ਚਾਰ ਸਬ ਡਵੀਜ਼ਨ ਵਿਖੇ ਅੱਜ ਇਕੱਠਿਆਂ ਕਾਸੋ ਆਪ੍ਰੇਸ਼ਨ ਚਲਾਇਆ ਜਾ ਰਹੇ ਹਨ । ਆਪ੍ਰੇਸ਼ਨਸ ਦੌਰਾਨ ਵੱਡੇ ਪੱਧਰ ’ਤੇ ਸ਼ੱਕੀ ਇਲਾਕਿਆਂ ’ਚ ਘਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤੇ ਇਨ੍ਹਾਂ ਇਲਾਕਿਆਂ ਵਿਚ ਰਹਿਣ ਵਾਲੇ ਲੋਕਾਂ ਕੋਲੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਹੈ । ਇਸੇ ਤਹਿਤ ਉਹ ਇੰਪਰੂਵਮੈਂਟ ਟਰੱਸਟ ਦੀ ਸਕੀਮ ਨੰਬਰ ਸੱਤ ਵਿਚ ਪਹੁੰਚੇ ਹਨ ਜਿੱਥੇ ਪਹਿਲਾਂ ਵੀ ਕੁਝ ਰਿਕਵਰੀਆਂ ਕੀਤੀਆਂ ਗਈਆਂ ਸਨ ਤੇ ਅਪਰਾਧਿਕ ਤੱਤਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜਿਆ ਗਿਆ ਸੀ । ਹਾਲਾਂਕਿ ਅੱਜ ਦੇ ਆਪ੍ਰੇਸ਼ਨ ਦੌਰਾਨ ਸਕੀਮ ਨੰਬਰ ਸੱਤ ਦੇ ਰਿਹਾਇਸ਼ੀ ਕੁਆਰਟਰਾਂ ਵਿਚੋਂ ਕੁਝ ਵੀ ਅਜਿਹਾ ਬਰਾਮਦ ਨਹੀਂ ਹੋਇਆ ਪਰ ਪੁੱਛਗਿੱਛ ਲਈ ਕੁਝ ਨੌਜਵਾਨਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ ਉੱਥੇ ਹੀ ਸ੍ਰੀ ਗੰਗਾਨਗਰ ਬਲਾਸਟ ਦੇ ਫੜੇ ਗਏ ਤੀਜੇ ਦੋਸ਼ੀ ਗੁਰਦਾਸਪੁਰ ਦੇ ਹਰਪ੍ਰੀਤ ਸਿੰਘ ਬਾਰੇ ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ ਪਹਿਲਾਂ ਹੀ ਜੇਲ੍ਹ ਵਿਚ ਸੀ। ਉਸ ਨੂੰ ਇਰਾਦਾ ਕਤਲ ਤੇ ਅਸਲਾ ਐਕਟ ਤਹਿਤ ਪਹਿਲਾਂ ਹੀ ਗੁਰਦਾਸਪੁਰ ਪੁਲਿਸ ਵਲੋਂ ਜੇਲ੍ਹ ਭੇਜਿਆ ਗਿਆ ਸੀ, ਉਸ ਬਾਰੇ ਹੋਰ ਜਾਣਕਾਰੀ ਰਾਜਸਥਾਨ ਪੁਲਿਸ ਨੂੰ ਮੁਹੱਈਆ ਕਰਵਾ ਦਿੱਤੀ ਗਈ ਹੈ ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਸ਼ੇਰ-ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਂਸਲ ਬਟਾਲਾ ਦੀ ਮਹੀਨਾਵਾਰ ਮੀਟਿੰਗ ਕੱਲ੍ਹ
Ad Position 24