ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਡੇਰਾ ਬਾਬਾ ਨਾਨਕ, 22 ਨਵੰਬਰ (ਵਿਜੇ ਸ਼ਰਮਾ, ਹੀਰਾ ਸਿੰਘ ਮਾਂਗਟ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਖਾਲਸਾਈ ਜੈਕਾਰਿਆਂ ਦੀ ਗੂੰਜ ’ਚ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਜਥੇ.
ਡੇਰਾ ਬਾਬਾ ਨਾਨਕ, 22 ਨਵੰਬਰ (ਵਿਜੇ ਸ਼ਰਮਾ, ਹੀਰਾ ਸਿੰਘ ਮਾਂਗਟ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਖਾਲਸਾਈ ਜੈਕਾਰਿਆਂ ਦੀ ਗੂੰਜ ’ਚ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਜਥੇ. ਸੁੱਚਾ ਸਿੰਘ ਲੰਗਾਹ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸਰਬਤ ਦੇ ਭਲੇ ਲਈ ਕੀਤੀ ਗਈ ਅਰਦਾਸ ਉਪੰਰਤ ਨਗਰ ਕੀਰਤਨ ਨੇ ਅਗਲੇ ਪੜਾਅ ਲਈ ਚਾਲੇ ਪਾਏ। ਨਗਰ ਕੀਰਤਨ ’ਚ ਸ਼ਾਮਲ ਸੰਗਤਾਂ ਗੁਰੂ ਦਾ ਜਸ ਗਾਇਨ ਕਰ ਰਹੀਆਂ ਸਨ ਜਦ ਕਿ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਗੁਰਬਾਣੀ ਕੀਰਤਨ , ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰ ਰਹੇ ਸਨ। ਇਸ ਮੌਕੇ ਸੁਖਜਿੰਦਰ ਸਿੰਘ ਲੰਗਾਹ, ਜਥੇ. ਰਜਿੰਦਰ ਸਿੰਘ ਵੈਰੋਕੇ, ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਕੁਲਜੀਤ ਸਿੰਘ ਮਝੈਲ, ਧਰਮਪਾਲ ਸਿੰਘ, ਗੁਰਦੇਵ ਸਿੰਘ ਧਾਰੋਵਾਲੀ, ਬਲਵਿੰਦਰ ਸਿੰਘ ਗਾਜੀਨੰਗਲ, ਸਤਬੀਰ ਸਿੰਘ ਬਿੱਟੂ, ਬਲਜੀਤ ਸਿੰਘ ਖੰਨਾ, ਸਤਨਾਮ ਪਟਵਾਰੀ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਬਾਬਾ ਨਿਰਮਲ ਸਿੰਘ, ਬਾਬਾ ਬਿਸ਼ਨ ਸਿੰਘ ਪੱਪੂ ਕਾਰ ਸੇਵਾ ਖਡੂਰ ਸਾਹਿਬ, ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ ਗੁਰਾਇਆ, ਪ੍ਰਧਾਨ ਰਾਜੇਸ਼ ਕੁਮਾਰ ਬਿੱਟਾ, ਉਪ ਪ੍ਰਧਾਨ ਕੁਲਵਿੰਦਰ ਸਿੰਘ ਬੇਦੀ, ਹਰਸਿਮਰਤ ਸਿੰਘ ਵੈਰੋਕੇ, ਬਲਦੇਵ ਰਾਏ ਡਾਇਮੰਡ, ਬਾਬਾ ਰਣਧੀਰ ਸਿੰਘ, ਮਾਸਟਰ ਚਰਨਜੀਤ ਸਿੰਘ ਬੇਦੀ, ਕਰਨੈਲ ਸਿੰਘ ਫ਼ੌਜੀ, ਹਰਜੀਤ ਸਿੰਘ ਜੋਸ ਜੇ.ਈ., ਭਾਈ ਗੁਰਮੀਤ ਸਿੰਘ ਗਾਜੀ ਨੰਗਲ, ਬਾਬਾ ਜੋਗਿੰਦਰ ਸਿੰਘ ਹਰੂਵਾਲ, ਜਸਪਿੰਦਰ ਸਿੰਘ ਝੰਗੀ, ਕਰਨੈਲ ਸਿੰਘ, ਗੁਰਪ੍ਰੀਤ ਸਿੰਘ ਬਾਦਲ, ਪਰਗਟ ਸਿੰਘ ਆਦਿ ਹਾਜ਼ਰ ਸਨ।