ਸ੍ਰਿਸ਼ਟੀ ਈਵੈਂਟ ’ਚ ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗੱਡੇ ਸਫ਼ਲਤਾ ਦੇ ਝੰਡੇ
ਘੁਮਾਣ, 22 ਨਵੰਬਰ (ਬੰਮਰਾਹ)- ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਘੁਮਾਣ ਦੇ ਵਿਦਿਆਰਥੀਆਂ ਨੇ ਗਲੋਬਲ ਗਰੁੱਪ ਆਫ਼ ਇੰਸਟੀਚਿਊਟਸ, ਅੰਮ੍ਰਿਤਸਰ ਵਿਖੇ ਕਰਵਾਏ ਗਏ ‘ਸ੍ਰਿਸ਼ਟੀ ਈਵੈਂਟ’ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ’ਚ ਉਤਸ਼ਾਹ ਅਤੇ ਪੂਰੀ ਤਿਆਰੀ ਨਾਲ ਭਾਗ ਲਿਆ।
ਘੁਮਾਣ, 22 ਨਵੰਬਰ (ਬੰਮਰਾਹ)- ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਘੁਮਾਣ ਦੇ ਵਿਦਿਆਰਥੀਆਂ ਨੇ ਗਲੋਬਲ ਗਰੁੱਪ ਆਫ਼ ਇੰਸਟੀਚਿਊਟਸ, ਅੰਮ੍ਰਿਤਸਰ ਵਿਖੇ ਕਰਵਾਏ ਗਏ ‘ਸ੍ਰਿਸ਼ਟੀ ਈਵੈਂਟ’ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ’ਚ ਉਤਸ਼ਾਹ ਅਤੇ ਪੂਰੀ ਤਿਆਰੀ ਨਾਲ ਭਾਗ ਲਿਆ। ਇਸ ਈਵੈਂਟ ਵਿਚ ਵਿਦਿਆਰਥੀਆਂ ਨੇ ਸਾਇੰਸ ਵਰਕਿੰਗ ਮਾਡਲ, ਕੇਕ ਮੇਕਿੰਗ, ਗਰੁੱਪ ਡਿਸਕਸ਼ਨ, ਫਲਾਵਰ ਡੈਕੋਰੇਸ਼ਨ, ਜੈਮ ਸਮੇਤ ਵੱਖ-ਵੱਖ ਗਤੀਵਿਧੀਆਂ ’ਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਆਪਣੀ ਰਚਨਾਤਮਕ ਸੋਚ, ਮਿਹਨਤ, ਹੁਨਰ ਤੇ ਆਤਮ-ਵਿਸ਼ਵਾਸ ਨਾਲ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਦੌਰਾਨ ਸਾਇੰਸ ਵਰਕਿੰਗ ਮਾਡਲ ਦੇ ਮੁਕਾਬਲੇ ’ਚ ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ ਨੂੰ ਟਰਾਫੀ, ਸਰਟੀਫਿਕੇਟ ਤੇ 5 ਹਜ਼ਾਰ ਰੁਪਏ ਦਾ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਮੈਨੇਜ਼ਮੈਂਟ ਮੈਂਬਰਾਂ, ਪ੍ਰਿੰਸੀਪਲ ਸ੍ਰੀ ਅਰੁਣ ਕੁਮਾਰ ਸੈਣੀ, ਉਪ ਪ੍ਰਿੰਸੀਪਲ ਮੈਡਮ ਗੁਰਮੀਤ ਕੌਰ ਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਗਈ।