22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨਗਰ ਕੌਂਸਲ ਪ੍ਰਧਾਨ ਅਸ਼ਵਨੀ ਕੁਮਾਰ ਦੁੱਗਲ ਨੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

ਧਾਰੀਵਾਲ, 22 ਨਵੰਬਰ (ਲਖਬੀਰ ਸਿੰਘ ਖੁੰਡਾ)- ਸੀ. ਐਚ.

Ad Position 21
No active advertisement
ਅਜੀਤ ਡੈਸਕ 23-11-2026
ਧਾਰੀਵਾਲ, 22 ਨਵੰਬਰ (ਲਖਬੀਰ ਸਿੰਘ ਖੁੰਡਾ)- ਸੀ.ਐਚ.ਸੀ. ਧਾਰੀਵਾਲ ਦੇ ਸੀ. ਐਮ. ਓ. ਡਾਕਟਰ ਚਰਨਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਧਾਰੀਵਾਲ ਏਰੀਏ ਵਿੱਚ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ। ਡਾਕਟਰ ਚਰਨਜੀਤ ਕੌਰ ਨੇ ਦੱਸਿਆ ਕਿ ਧਾਰੀਵਾਲ ਏਰੀਏ ਵਿਚ 11 ਟੀਮਾਂ ਲਗਾਈਆਂ ਗਈਆਂ ਜਿਨ੍ਹਾਂ ਵਿਚ ਇੱਕ ਟੀਮ ਬਸ ਸਟੈਂਡ ਧਾਰੀਵਾਲ ਵਿਖੇ ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਤੋਂ ਇਲਾਵਾ 23 ਤੇ 24 ਨਵੰਬਰ ਨੂੰ 10 ਟੀਮਾਂ ਡੋਰ-ਟੂ-ਡੋਰ ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾਣਗੀਆਂ। ਨਗਰ ਕੌਂਸਲ ਧਾਰੀਵਾਲ ਦੇ ਪ੍ਰਧਾਨ ਅਸ਼ਵਨੀ ਕੁਮਾਰ ਦੁੱਗਲ ਵੱਲੋਂ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਡਾ.ਤਸਵੀਰ ਸਿੰਘ, ਡਾ. ਸੁਖਵਿੰਦਰ ਸਿੰਘ, ਗਗਨਦੀਪ ਕੌਰ ਜੀ.ਐਨ.ਐਮ., ਗੁਰਲੀਨ ਕੌਰ ਜੀ.ਐਨ.ਐਮ., ਮਨਪ੍ਰੀਤ ਕੌਰ ਜੀ.ਐਨ.ਐਮ., ਨੀਸ਼ਾ ਜੀ.ਐਨ.ਐਮ. ਮਿਸ਼ਨ ਹਸਪਤਾਲ ਧਾਰੀਵਾਲ, ਰਜੇਸ਼ ਕੁਮਾਰ, ਬ੍ਰਹਮ ਦੱਤ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੈਰਾਡਾਈਜ਼ ਸਕੂਲ ਕੋਟ ਮਜਲਿਸ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਵਿਸ਼ਾ ਅਧੀਨ ਮੁਕਾਬਲਿਆਂ ’ਚ ਪੀ.ਐਮ. ਸ੍ਰੀ ਸ਼ੇਖਪੁਰ ਸਕੂਲ ਨੇ ਹਾਸਲ ਕੀਤੀਆਂ ਪਹਿਲੀਆਂ ਪੁਜ਼ੀਸ਼ਨਾਂ
Ad Position 24