23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪੰਜਾਬ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰ ਗਿਆ ਜੱਲੂਪੁਰ ਖੇੜਾ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਉਮੜਿਆ ਲੋਕਾਂ ਦਾ ਇਕੱਠ : ਪ੍ਰਿਥੀਪਾਲ ਸਿੰਘ ਬਟਾਲਾ

ਬਟਾਲਾ, 23 ਨਵੰਬਰ (ਸਤਿੰਦਰ ਸਿੰਘ)- ਆਮ ਆਦਮੀ ਪਾਰਟੀ ਵਲੋਂ 26 ਨਵੰਬਰ ਨੂੰ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਦੇ ਪਿੰਡ ਮਟਵਾਣੀ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਬਟਾਲਾ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਜ਼ਿਲ੍ਹਾ ਸਕੱਤਰ ਜਗਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਿੱਤਰਪਾਲ ਸਿੰਘ ਅਤੇ ਪਾਰਟੀ ਦੇ ਅਹੁਦੇਦਾਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਵਰਕਰਾਂ, ਅਹੁਦੇਦਾਰਾਂ, ਮਹਿਲਾ ਵਿੰਗ, ਯੂਥ ਵਿੰਗ ਤੇ ਕਿਸਾਨ ਵਿੰਗ ਦੇ ਆਗੂਆਂ ਨੂੰ ਵੱਡੀ ਗਿਣਤੀ ਵਿੱਚ ਰੈਲੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

Ad Position 21
No active advertisement
ਪ੍ਰਿਥੀਪਾਲ ਸਿੰਘ ਬਟਾਲਾ 24-11-2026
ਬਟਾਲਾ, 23 ਨਵੰਬਰ (ਸਤਿੰਦਰ ਸਿੰਘ)- ਆਮ ਆਦਮੀ ਪਾਰਟੀ ਵਲੋਂ 26 ਨਵੰਬਰ ਨੂੰ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਦੇ ਪਿੰਡ ਮਟਵਾਣੀ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਸਬੰਧੀ ਬਟਾਲਾ ਕਲੱਬ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਜ਼ਿਲ੍ਹਾ ਸਕੱਤਰ ਜਗਜੀਤ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਿੱਤਰਪਾਲ ਸਿੰਘ ਅਤੇ ਪਾਰਟੀ ਦੇ ਅਹੁਦੇਦਾਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਵਰਕਰਾਂ, ਅਹੁਦੇਦਾਰਾਂ, ਮਹਿਲਾ ਵਿੰਗ, ਯੂਥ ਵਿੰਗ ਤੇ ਕਿਸਾਨ ਵਿੰਗ ਦੇ ਆਗੂਆਂ ਨੂੰ ਵੱਡੀ ਗਿਣਤੀ ਵਿੱਚ ਰੈਲੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕਈ ਅਹਿਮ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਿਹਤ, ਸਿੱਖਿਆ, ਮਹਿਲਾ ਸਸ਼ਕਤੀਕਰਨ, ਉਦਯੋਗ ਤੇ ਲੋਕ ਭਲਾਈ ਦੇ ਖੇਤਰ ਵਿਚ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਪਾਰਟੀ ਲੋਕਾਂ ਦੀ ਕਚਹਿਰੀ ਵਿਚ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿਚ 26 ਨਵੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ ਤੋਂ ਵੱਡਾ ਕਾਫਲਾ ਮੋਗੇ ਲਈ ਰਵਾਨਾ ਹੋਵੇਗਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੂੰ ਸਿਰਫ਼ ਬਿਆਨਬਾਜ਼ੀ ਕਰਨ ਦੀ ਬਜਾਏ ਲੋਕਾਂ ਦੇ ਅਸਲ ਮੁੱਦਿਆਂ ਅਤੇ ਵਿਕਾਸ ਕਾਰਜਾਂ ਬਾਰੇ ਗੱਲ ਕਰਨੀ ਚਾਹੀਦੀ ਹੈ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ 26 ਨਵੰਬਰ ਦੀ ਰੈਲੀ ਵਿਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਸਿਆਸੀ ਸਰਗਰਮੀਆਂ ਦਾ ਆਗਾਜ਼ ਕੀਤਾ ਜਾਵੇਗਾ। ਅਕਾਲੀ ਤੇ ਭਾਜਪਾ ਦੇ ਸੰਭਾਵੀ ਗੱਠਜੋੜ ਬਾਰੇ ਗੱਲ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਇਸ ਨਾਲ ਆਮ ਆਦਮੀ ਪਾਰਟੀ ਨੂੰ ਕੋਈ ਫਰਕ ਨਹੀਂ ਪਵੇਗਾ। ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਵੀ ਪਾਰਟੀ ਦੇ ਸਮੂਹ ਵਰਕਰਾਂ ਤੇ ਅਹੁਦੇਦਾਰਾਂ ਨੂੰ 26 ਨਵੰਬਰ ਨੂੰ ਸਵੇਰੇ 11 ਵਜੇ ਮੋਗਾ ਵਿਖੇ ਹੋਣ ਵਾਲੀ ਰੈਲੀ ਵਿਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜੱਸ ਕਾਲਜ ਆਫ਼ ਨਰਸਿੰਗ ਸੇਖਵਾਂ ਦੀ ਵਿਦਿਆਰਥਣ ਨਵਨੀਤ ਕੌਰ ਨੇ 5 ਜ਼ਿਲ੍ਹਿਆਂ ’ਚੋਂ ਪਹਿਲਾ ਸਥਾਨ ਅਤੇ ਯੂਨੀਵਰਸਿਟੀ ’ਚੋਂ 25... ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਹਾਊਸਿੰਗ ਬੋਰਡ ਕਾਲੋਨੀ ’ਚ ਗੁਰਮਤਿ ਸਮਾਗਮ ਅੱਜ: ਬਾਬਾ ਸਰਬਜੀਤ ਸਿੰਘ
Ad Position 24