23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਜੱਸ ਕਾਲਜ ਆਫ਼ ਨਰਸਿੰਗ ਸੇਖਵਾਂ ਦੀ ਵਿਦਿਆਰਥਣ ਨਵਨੀਤ ਕੌਰ ਨੇ 5 ਜ਼ਿਲ੍ਹਿਆਂ ’ਚੋਂ ਪਹਿਲਾ ਸਥਾਨ ਅਤੇ ਯੂਨੀਵਰਸਿਟੀ ’ਚੋਂ 25ਵਾਂ ਰੈਂਕ ਕੀਤਾ ਹਾਸਿਲ

ਬਟਾਲਾ, 23 ਨਵੰਬਰ (ਸਤਿੰਦਰ ਸਿੰਘ)- ਜੱਸ ਕਾਲਜ ਆਫ਼ ਨਰਸਿੰਗ ਐਂਡ ਮੈਡੀਕਲ ਸਾਇੰਸਜ਼ ਸੇਖਵਾਂ ਨੇ ਬੀ. ਐੱਸ.

Ad Position 21
No active advertisement
ਜੱਸ ਕਾਲਜ ਆਫ਼ ਨਰਸਿੰਗ ਐਂਡ ਮੈਡੀਕਲ ਸਾਇੰਸਜ਼ ਸੇਖਵਾਂ ਦੀਆਂ ਅੱਵਲ ਰਹੀਆਂ ਵਿਦਿਆਰਥਣਾਂ, ਪ੍ਰਬੰਧਕਾਂ ਨਾਲ ਅਤੇ ਹਾਸ਼ੀਏ ’ਚ ਵਿਦਿਆਰਥਣ ਨਵਨੀਤ ਕੌਰ। ਅਜੀਤ ਤਸਵੀਰਾਂ 24-11-2026
ਬਟਾਲਾ, 23 ਨਵੰਬਰ (ਸਤਿੰਦਰ ਸਿੰਘ)- ਜੱਸ ਕਾਲਜ ਆਫ਼ ਨਰਸਿੰਗ ਐਂਡ ਮੈਡੀਕਲ ਸਾਇੰਸਜ਼ ਸੇਖਵਾਂ ਨੇ ਬੀ.ਐੱਸ.ਸੀ. ਨਰਸਿੰਗ ਪੰਜਵੇਂ ਸਮੈਸਟਰ ਦੀ ਪ੍ਰੀਖਿਆ ਵਿਚ 100 ਫ਼ੀਸਦੀ ਨਤੀਜਾ ਪ੍ਰਾਪਤ ਕਰ ਕੇ ਇਕ ਵਾਰ ਫਿਰ ਆਪਣੀ ਅਕਾਦਮਿਕ ਉੱਤਮਤਾ ਦਾ ਸਬੂਤ ਦਿੱਤਾ ਹੈ। ਕਾਲਜ ਦੇ ਵਿਦਿਆਰਥੀਆਂ ਵਲੋਂ ਪ੍ਰਾਪਤ ਕੀਤੀਆਂ ਸ਼ਾਨਦਾਰ ਪੁਜ਼ੀਸ਼ਨਾਂ ਨੇ ਸੰਸਥਾ, ਮਾਪਿਆਂ ਤੇ ਸਮੂਹ ਸਟਾਫ਼ ਦਾ ਮਾਣ ਵਧਾਇਆ ਹੈ। ਇਸ ਸ਼ਾਨਦਾਰ ਨਤੀਜੇ ਨਾਲ ਕਾਲਜ ਵਿਚ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ। ਇਸ ਪ੍ਰੀਖਿਆ ਵਿਚ ਕਾਲਜ ਦੀ ਵਿਦਿਆਰਥਣ ਨਵਨੀਤ ਕੌਰ ਪੁੱਤਰੀ ਬਲਰਾਜ ਸਿੰਘ ਨੇ ਪੰਜ ਜ਼ਿਲ੍ਹਿਆਂ ਵਿਚ ਪਹਿਲਾ ਤੇ ਯੂਨੀਵਰਸਿਟੀ ਵਿਚੋਂ 25ਵਾਂ ਰੈਂਕ ਹਾਸਲ ਕੀਤਾ। ਉਸ ਦੀ ਇਸ ਪ੍ਰਾਪਤੀ ਨੂੰ ਕਾਲਜ ਲਈ ਵਿਸ਼ੇਸ਼ ਮਾਣ ਵਾਲੀ ਗੱਲ ਦੱਸਿਆ ਗਿਆ। ਵਿਦਿਆਰਥਣ ਦਮਨਜੋਤ ਪੁੱਤਰੀ ਰਵਿੰਦਰ ਸਿੰਘ ਨੇ ਦੂਜਾ ਤੇ ਅਵਨੀਤ ਕੌਰ ਪੁੱਤਰੀ ਸੁਖਜਿੰਦਰ ਸਿੰਘ ਤੇ ਨਿਤਿਕਾ ਪੁੱਤਰੀ ਰਾਜੀਵ ਕੁਮਾਰ ਨੇ ਤੀਜਾ ਸਥਾਨ ਹਾਸਲ ਕਰ ਕੇ ਆਪਣੀ ਮਿਹਨਤ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥਣਾਂ ਦੀ ਇਸ ਸਫਲਤਾ ਪਿੱਛੇ ਉਨ੍ਹਾਂ ਦੀ ਲਗਾਤਾਰ ਮਿਹਨਤ, ਅਧਿਆਪਕਾਂ ਦੀ ਯੋਗ ਅਗਵਾਈ, ਕਾਲਜ ਵਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਵਿਦਿਅਕ ਸਹੂਲਤਾਂ ਤੇ ਅਨੁਸ਼ਾਸਨ ਨੂੰ ਮਹੱਤਵਪੂਰਨ ਕਾਰਨ ਦੱਸਿਆ ਗਿਆ। ਚੇਅਰਪਰਸਨ ਅਮਰਜੀਤ ਕੌਰ ਨੇ ਇਸ ਸ਼ਾਨਦਾਰ ਨਤੀਜੇ ’ਤੇ ਖੁਸ਼ੀ ਪ੍ਰਗਟ ਕਰਦਿਆਂ ਸਾਰੇ ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਨੀਲ ਕੁਮਾਰ ਭੰਭੂ ਨੇ ਵਿਦਿਆਰਥਣਾਂ ਦੀ ਪ੍ਰਾਪਤੀ ’ਤੇ ਵਧਾਈ ਦਿੱਤੀ। ਇਸ ਮੌਕੇ ਕਾਲਜ ਦੇ ਸਮੂਹ ਅਧਿਆਪਕਾਂ ਅਤੇ ਸਟਾਫ਼ ਨੇ ਸਫਲ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਸੰਸਥਾ ਭਵਿੱਖ ਵਿਚ ਵੀ ਸਿੱਖਿਆ ਦੇ ਖੇਤਰ ਵਿਚ ਉੱਚ ਮਿਆਰ ਕਾਇਮ ਰੱਖਣ ਤੇ ਵਿਦਿਆਰਥੀਆਂ ਨੂੰ ਨਰਸਿੰਗ ਪੇਸ਼ੇ ਵਿਚ ਸਫਲ, ਸਮਰੱਥ ਤੇ ਸੇਵਾ ਭਾਵਨਾ ਵਾਲੇ ਪੇਸ਼ੇਵਰ ਬਣਾਉਣ ਲਈ ਵਚਨਬੱਧ ਹੈ। ਜੱਸ ਕਾਲਜ ਆਫ਼ ਨਰਸਿੰਗ ਐਂਡ ਮੈਡੀਕਲ ਸਾਇੰਸਜ਼, ਸੇਖਵਾਂ ਦੀ ਇਹ ਪ੍ਰਾਪਤੀ ਸੰਸਥਾ ਦੀ ਵਿਦਿਅਕ ਗੁਣਵੱਤਾ, ਮਿਹਨਤੀ ਸਟਾਫ਼ ਤੇ ਵਿਦਿਆਰਥੀਆਂ ਦੀ ਲਗਨ ਦਾ ਪ੍ਰਤੀਕ ਹੈ ਅਤੇ ਆਉਣ ਵਾਲੇ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਬੀ . ਡੀ . ਪੀ . ਓ . ਦਫਤਰ ਵਿਖੇ ਕੱਲ੍ਹ ਲੱਗੇਗਾ ਪਲੇਸਮੈਂਟ ਕੈਂਪ ਅਗਲੀ ਖ਼ਬਰ ਪੰਜਾਬ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰ ਗਿਆ ਜੱਲੂਪੁਰ ਖੇੜਾ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਉਮੜਿਆ ਲੋਕਾਂ ਦ...
Ad Position 24