23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

12 ਗ੍ਰਾਮ ਹੈਰੋਇਨ ਸਮੇਤ ਦੋ ਦੋਸ਼ੀ ਕਾਬੂ

ਤਿੱਬੜ, 23 ਨਵੰਬਰ (ਸੋਹਨ ਮਲਿਕ)- ਥਾਣਾ ਤਿੱਬੜ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਏ.

Ad Position 21
No active advertisement
ਅਜੀਤ ਡੈਸਕ 24-11-2026
ਤਿੱਬੜ, 23 ਨਵੰਬਰ (ਸੋਹਨ ਮਲਿਕ)- ਥਾਣਾ ਤਿੱਬੜ ਦੀ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਨਹਿਰ ਪੁਲ ਬੱਬੇਹਾਲੀ ਨੇੜੇ ਸ਼ੱਕ ਦੇ ਆਧਾਰ ’ਤੇ ਹਰਪ੍ਰੀਤ ਸਿੰਘ ਪੁੱਤਰ ਬੂਆ ਸਿੰਘ ਵਾਸੀ ਪਾਹੜਾ ਅਤੇ ਅਸ਼ੀਸ਼ ਪੁੱਤਰ ਸੈਮੂਅਲ ਵਾਸੀ ਰਾਮਨਗਰ ਥਾਣਾ ਦੀਨਾਨਗਰ ਨੂੰ ਸਕੂਟਰੀ ਨੰਬਰ ਪੀ.ਬੀ-06-ਐਕਸ.-4975 ਸਮੇਤ ਕਾਬੂ ਕੀਤਾ। ਪੁਲਿਸ ਵਲੋਂ ਤਲਾਸ਼ੀ ਲੈਣ ’ਤੇ ਹਰਪ੍ਰੀਤ ਸਿੰਘ ਪਾਸੋਂ 8 ਗ੍ਰਾਮ ਅਤੇ ਅਸ਼ੀਸ਼ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਇਕ ਇਲੈਕਟ੍ਰਾਨਿਕ ਕੰਡਾ ਅਤੇ 3200 ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ। ਪੁਲਿਸ ਵਲੋਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰ ਵਿਸ਼ਾਲ ਮੁੰਨਾ ਨੂੰ ਸਦਮਾ, ਭੈਣ ਵੰਦਨਾ ਕੁਮਾਰੀ ਦਾ ਦਿਹਾਂਤ ਅਗਲੀ ਖ਼ਬਰ ਬੀ . ਡੀ . ਪੀ . ਓ . ਦਫਤਰ ਵਿਖੇ ਕੱਲ੍ਹ ਲੱਗੇਗਾ ਪਲੇਸਮੈਂਟ ਕੈਂਪ
Ad Position 24