ਹੈਰੋਇਨ ਸਮੇਤ ਦੋ ਵਿਅਕਤੀ ਕਾਬੂ
ਗੁਰਦਾਸਪੁਰ, 23 ਨਵੰਬਰ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਏ.
ਗੁਰਦਾਸਪੁਰ, 23 ਨਵੰਬਰ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਏ.ਐਸ.ਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗੁਰਦਾਸਪੁਰ ਮੁਕੇਰੀਆਂ ਮੁੱਖ ਮਾਰਗ ’ਤੇ ਗਸ਼ਤ ਕਰ ਰਹੇ ਸਨ ਕਿ ਜਦੋਂ ਉਹ ਇੰਡੀਅਨ ਪੈਟਰੋਲ ਪੰਪ ਨਜਦੀਕ ਪੁੱਜੇ ਤਾਂ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਦੋਸ਼ੀ ਮੰਗਾ ਸਿੰਘ ਪੁੱਤਰ ਮੁੱਖਾ ਸਿੰਘ ਅਤੇ ਮਨਜਿੰਦਰ ਸਿੰਘ ਪੁੱਤਰ ਕਾਬਲ ਸਿੰਘ ਵਾਸੀਆਨ ਜਗਤਪੁਰ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਮੋਮੀ ਲਿਫਾਫੇ ਵਿਚੋਂ 6 ਗਰਾਮ ਹੈਰੋਇਨ ਬਰਾਮਦ ਹੋਈ। ਸ਼ਾਲਾ ਪੁਲਿਸ ਨੇ ਦੋਵਾਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।