ਸਰਬਜੀਤ ਸਿੰਘ, ਅਵਿੰਦਰ ਸਿੰਘ, ਜਤਿੰਦਰ ਸਿੰਘ ਸਰਬਜੀਤ ਸਿੰਘ ਜਾਗੋਵਾਲ, ਅਵਿੰਦਰ ਸਿੰਘ ਕਾਲਾ ਲਾਧੂਪੁਰ ਤੇ ਜਤਿੰਦਰ ਸਿੰਘ ਸਾਬੀ ਵਲੋਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਵਧਾਈਆਂ
ਕਾਹਨੂੰਵਾਨ, 23 ਨਵੰਬਰ (ਨਿਸ਼ਾਨ ਸਿੰਘ ਚਾਹਲ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਜਾਗੋਵਾਲ, ਅਵਿੰਦਰ ਸਿੰਘ ਕਾਲਾ ਲਾਧੂਪੁਰ ਅਤੇ ਜਤਿੰਦਰ ਸਿੰਘ ਸਾਬੀ ਨੇ ਦੇਸ਼-ਵਿਦੇਸ਼ ਵਿਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸਮੁੱਚੀ ਲੋਕਾਈ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਸੱਚ, ਸੇਵਾ, ਨਾਮ ਸਿਮਰਨ, ਕਿਰਤ ਕਰਨ ਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਅੱਜ ਬਹੁਤ ਲੋੜ ਹੈ।
ਅਜੀਤ ਡੈਸਕ
24-11-2026