ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਉਦੇਵੀਰ ਸਿੰਘ ਰੰਧਾਵਾ ਦੇ ਸ਼ਗਨ ਮੌਕੇ ਸਮੁੱਚੀ ਕਾਂਗਰਸੀ ਲੀਡਰਸ਼ਿਪ ਪਹੁੰਚੀ
ਕੋਟਲੀ ਸੂਰਤ ਮੱਲ੍ਹੀ/ਧਿਆਨਪੁਰ, 23 ਨਵੰਬਰ (ਕੁਲਦੀਪ ਸਿੰਘ ਨਾਗਰਾ, ਕੁਲਦੀਪ ਸਿੰਘ ਸੋਨੂੰ)-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਸ: ਸੁਖਜਿੰਦਰ ਸਿੰਘ ਰੰਧਾਵਾ ਅਤੇ ਸਰਦਾਰਨੀ ਜਤਿੰਦਰ ਕੌਰ ਰੰਧਾਵਾ ਦੇ ਲੜਕੇ ਉਦੇਵੀਰ ਸਿੰਘ ਰੰਧਾਵਾ ਦੇ ਵਿਆਹ ਤੋਂ ਪਹਿਲਾਂ ਸ਼ਗਨ ਦੀ ਰਸਮ ਕਰਨ ਲਈ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ਧਾਰੋਵਾਲੀ ਵਿਖੇ ਹੋਏ ਵਿਸ਼ੇਸ਼ ਸਮਾਗਮ ’ਚ ਜਿੱਥੇ ਹਲਕਾ ਡੇਰਾ ਬਾਬਾ ਨਾਨਕ ਤੇ ਜ਼ਿਲ੍ਹਾ ਦੇ ਵੱਡੀ ਤਾਦਾਦ ਵਿਚ ਕਾਂਗਰਸੀ ਵਰਕਰਾਂ ਨੇ ਪਹੁੰਚ ਕੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ, ਉਥੇ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨੇ ਪਹੁੰਚ ਕੇ ਉਦੇਵੀਰ ਸਿੰਘ ਰੰਧਾਵਾ ਨੂੰ ਅਸ਼ੀਰਵਾਦ ਦਿੰਦਿਆਂ ਰੰਧਾਵਾ ਪਰਿਵਾਰ ਦੀਆਂ ਖੁਸ਼ੀਆਂ ਨੂੰ ਦੁਗਣਾ-ਚੌਗਣਾ ਕਰ ਦਿੱਤਾ ਤੇ ਇਸ ਖੁਸ਼ੀ ਦੇ ਪਲਾਂ ’ਚ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਜੱਫ਼ੀਆਂ ਪਾਉਂਦੇ ਦਿਖਾਈ ਦਿੱਤੇ। ਸ਼ਗਨ ਦੀ ਰਸਮ ਦੌਰਾਨ ਰੰਧਾਵਾ ਤੇ ਗਰੇਵਾਰ ਪਰਿਵਾਰ ਦੀਆਂ ਖੁਸ਼ੀਆਂ ’ਚ ਸ਼ਾਮਿਲ ਹੋਣ ਲਈ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਤੇ ਐਮ.
ਪ
ਪਰਿਵਾਰ ਦੀਆਂ ਖੁਸ਼ੀਆਂ ਕੀਤੀਆਂ ਦੁਗਣੀਆਂ, ਸੰਸਦ ਮੈਂਬਰ ਰਾਜਾ ਵੜਿੰਗ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਖੁਸ਼ੀ ’ਚ ਪਾਈਆਂ ਜੱਫ਼ੀਆਂ
24-11-2026
ਕੋਟਲੀ ਸੂਰਤ ਮੱਲ੍ਹੀ/ਧਿਆਨਪੁਰ, 23 ਨਵੰਬਰ (ਕੁਲਦੀਪ ਸਿੰਘ ਨਾਗਰਾ, ਕੁਲਦੀਪ ਸਿੰਘ ਸੋਨੂੰ)-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਸ: ਸੁਖਜਿੰਦਰ ਸਿੰਘ ਰੰਧਾਵਾ ਅਤੇ ਸਰਦਾਰਨੀ ਜਤਿੰਦਰ ਕੌਰ ਰੰਧਾਵਾ ਦੇ ਲੜਕੇ ਉਦੇਵੀਰ ਸਿੰਘ ਰੰਧਾਵਾ ਦੇ ਵਿਆਹ ਤੋਂ ਪਹਿਲਾਂ ਸ਼ਗਨ ਦੀ ਰਸਮ ਕਰਨ ਲਈ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ਧਾਰੋਵਾਲੀ ਵਿਖੇ ਹੋਏ ਵਿਸ਼ੇਸ਼ ਸਮਾਗਮ ’ਚ ਜਿੱਥੇ ਹਲਕਾ ਡੇਰਾ ਬਾਬਾ ਨਾਨਕ ਤੇ ਜ਼ਿਲ੍ਹਾ ਦੇ ਵੱਡੀ ਤਾਦਾਦ ਵਿਚ ਕਾਂਗਰਸੀ ਵਰਕਰਾਂ ਨੇ ਪਹੁੰਚ ਕੇ ਪਰਿਵਾਰ ਨੂੰ ਮੁਬਾਰਕਬਾਦ ਦਿੱਤੀ, ਉਥੇ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨੇ ਪਹੁੰਚ ਕੇ ਉਦੇਵੀਰ ਸਿੰਘ ਰੰਧਾਵਾ ਨੂੰ ਅਸ਼ੀਰਵਾਦ ਦਿੰਦਿਆਂ ਰੰਧਾਵਾ ਪਰਿਵਾਰ ਦੀਆਂ ਖੁਸ਼ੀਆਂ ਨੂੰ ਦੁਗਣਾ-ਚੌਗਣਾ ਕਰ ਦਿੱਤਾ ਤੇ ਇਸ ਖੁਸ਼ੀ ਦੇ ਪਲਾਂ ’ਚ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਜੱਫ਼ੀਆਂ ਪਾਉਂਦੇ ਦਿਖਾਈ ਦਿੱਤੇ। ਸ਼ਗਨ ਦੀ ਰਸਮ ਦੌਰਾਨ ਰੰਧਾਵਾ ਤੇ ਗਰੇਵਾਰ ਪਰਿਵਾਰ ਦੀਆਂ ਖੁਸ਼ੀਆਂ ’ਚ ਸ਼ਾਮਿਲ ਹੋਣ ਲਈ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਤੇ ਐਮ.ਪੀ. ਚਰਨਜੀਤ ਸਿੰਘ ਚੰਨੀ, ਐਮ.ਪੀ. ਅਮਰਿੰਦਰ ਸਿੰਘ ਰਾਜਾ ਵੜਿੰਗ, ਐਮ.ਪੀ. ਗੁਰਜੀਤ ਸਿੰਘ ਔਜਲਾ, ਰਾਣਾ ਗੁਰਜੀਤ ਸਿੰਘ, ਡਾ. ਅਮਰ ਸਿੰਘ ਐਮ.ਪੀ., ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਕੁਲਜੀਤ ਸਿੰਘ ਨਾਗਰਾ, ਮੁਹੰਮਦ ਸਦੀਕ ਸਾਬਕਾ ਐਮ.ਪੀ., ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ, ਸ਼ੇਰ ਸਿੰਘ ਘੁਬਾਇਆ, ਸੁਖਪਾਲ ਸਿੰਘ ਖਹਿਰਾ, ਅਨਿਲ ਜੋਸ਼ੀ, ਸੁਰੇਸ਼ ਮਹਾਜਨ, ਹਰਪ੍ਰਤਾਪ ਸਿੰਘ ਅਜਨਾਲਾ, ਸਿਮਰਜੀਤ ਸਿੰਘ ਬੈਂਸ, ਭਗਵੰਤਪਾਲ ਸਿੰਘ ਸੱਚਰ, ਗੁਰਕੀਰਤ ਸਿੰਘ ਕੋਟਲੀ, ਲਾਡੀ ਸ਼ੇਰੋਵਾਲੀ, ਬਾਵਾ ਹੈਨਰੀ ਜਲੰਧਰ, ਰਾਜਾ ਗਿੱਲ ਸਮਰਾਲਾ, ਸੰਜੇ ਤਲਵਾੜ, ਸੁਖਬਰਿੰਦਰ ਸਿੰਘ ਸੁੱਖ ਸਰਕਾਰੀਆ, ਸੁਖਪਾਲ ਸਿੰਘ ਭੁੱਲਰ, ਲੱਖਾ ਪਾਇਲ, ਅਮਰਦੀਪ ਸਿੰਘ ਚੀਮਾ, ਅਮਿੱਤ ਵਿੱਜ ਪਠਾਨਕੋਟ, ਹਰਮਿੰਦਰ ਸਿੰਘ ਗਿੱਲ ਪੱਟੀ, ਸੂਰਜ ਹੈਗੜੇ, ਰਜਿੰਦਰ ਬੇਰੀ ਜਲੰਧਰ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਜੋਗਿੰਦਰਪਾਲ ਭੋਆ ਸਾਬਕਾ ਵਿਧਾਇਕ, ਵਿਧਾਇਕ ਅਰੁਨਾ ਚੌਧਰੀ, ਇੰਦਰਜੀਤ ਸਿੰਘ ਰੰਧਾਵਾ, ਐਡਵੋਕੇਟ ਅਮਨਦੀਪ ਜੈਂਤੀਪੁਰ, ਦਾਰਾ ਪਠਾਨਕੋਟ, ਮਨਦੀਪ ਸਿੰਘ ਲਾਚੋਵਾਲ, ਮਨਦੀਪ ਸਿੰਘ ਰੰਗੜ ਨੰਗਲ, ਭੁਪਿੰਦਰ ਸਿੰਘ ਮਾਨ, ਹਰਪ੍ਰਤਾਪ ਸਿੰਘ ਅਜਨਾਲਾ, ਗੁਰਵਿੰਦਰ ਸਿੰਘ ਪੀ.ਏ. ਰੰਧਾਵਾ ਸਮੇਤ ਵੱਡੀ ਤਾਦਾਦ ’ਚ ਰੰਧਾਵਾ ਪਰਿਵਾਰ ਦੇ ਸਨੇਹੀ ਹਾਜ਼ਰ ਸਨ। ਇਸ ਮੌਕੇ ਗਾਇਕ ਕੁਲਵਿੰਦਰ ਬਿੱਲਾ ਵਲੋਂ ਦਰਸ਼ਕਾਂ ਦਾ ਮਨੋਰੰਜਨ ਕੀਤਾ ਗਿਆ।