ਪਿੰਡ ਕੋਟ ਬਖਤਾ ਵਿਖੇ ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਨੇ ਕੀਤੀ ਮੀਟਿੰਗ
ਪਾਰਟੀ ਦੀ ਮਜ਼ਬੂਤੀ ਅਤੇ 2027 ਦੀਆਂ ਚੋਣਾਂ ਸੰਬੰਧੀ ਕੀਤੀਆਂ ਵਿਚਾਰਾਂ
ਬਟਾਲਾ, 23 ਨਵੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕੋਟ ਬਖਤਾ ਵਿਖੇ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ: ਦੇਸ ਰਾਜ ਸਿੰਘ ਧੁੱਗਾ ਨੇ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰਾਂ ਕੀਤੀਆਂ ਗਈਆਂ।
ਬਟਾਲਾ, 23 ਨਵੰਬਰ (ਸਤਿੰਦਰ ਸਿੰਘ)- ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਕੋਟ ਬਖਤਾ ਵਿਖੇ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ: ਦੇਸ ਰਾਜ ਸਿੰਘ ਧੁੱਗਾ ਨੇ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਸ: ਦੇਸ ਰਾਜ ਸਿੰਘ ਧੁੱਗਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿਨੋ-ਦਿਨ ਮਜ਼ਬੂਤ ਹੋ ਰਿਹਾ ਹੈ। ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ। ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 20 27 ’ ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਪੰਜਾਬ ਵਿਚ ਫਿਰ ਤੋਂ ਖੁਸ਼ਹਾਲੀ, ਵਿਕਾਸ ਤੇ ਅਮਨ-ਸ਼ਾਂਤੀ ਦਾ ਦੌਰ ਆਵੇਗਾ। ਇਸ ਮੌਕੇ ਮੰਗਲ ਸਿੰਘ ਕੋਟ ਬਖਤਾ, ਬੀਬੀ ਕਸ਼ਮੀਰ ਕੌਰ, ਈਸ਼ਵਰ ਸਿੰਘ ਯਾਦਪੁਰ ਸੇਖਵਾਂ, ਸੁਖਬੀਰ ਸਿੰਘ ਆਦਿ ਹਾਜ਼ਰ ਸਨ।