24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ

ਕੋਟਲੀ ਸੂਰਤ ਮੱਲ੍ਹੀ, 23 ਨਵੰਬਰ (ਕੁਲਦੀਪ ਸਿੰਘ ਨਾਗਰਾ)- ਜੀ. ਜੀ.

Ad Position 21
No active advertisement
ਅਜੀਤ ਡੈਸਕ 24-11-2026
ਕੋਟਲੀ ਸੂਰਤ ਮੱਲ੍ਹੀ, 23 ਨਵੰਬਰ (ਕੁਲਦੀਪ ਸਿੰਘ ਨਾਗਰਾ)- ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਵਲੋਂ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨ ਤੇ ਸ਼ਰਧਾ ਨਾਲ ਭਰਪੂਰ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਸ਼ੁਰੂਆਤ ਸਕੂਲ ਕੰਪਲੈਕਸ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਅੰਗੀਠਾ ਸਾਹਿਬ ਸੰਤ ਬਾਬਾ ਅਵਤਾਰ ਸਿੰਘ ਛੱਤ ਵਾਲੇ ਅੱਡਾ ਕੋਟਲੀ ਸੂਰਤ ਮੱਲ੍ਹੀ ਤੇ ਫਿਰ ਗੁਰਦੁਆਰਾ ਬਾਬਾ ਮਹਿਮਾ ਸਾਹਿਬ ਮੋਹੋਲੋਵਾਲੀ ਸਮੇਤ ਕਈ ਪਿੰਡਾਂ ਵਿਚੋਂ ਹੁੰਦਾ ਹੋਇਆ ਸਕੂਲ ਵਿਖੇ ਪਹੁੰਚਿਆ। ਨਗਰ ਕੀਰਤਨ ਵਿਚ ਸਕੂਲ ਦੇ ਬੱਚਿਆਂ ਨੂੰ ਪੰਜ ਪਿਆਰੇ ਅਤੇ ਪੰਜ ਸਿੰਘ ਸਜਾਏ ਗਏ। ਸੰਗਤ ਨੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ। ਰਾਹ ਵਿਚ ਬੱਚਿਆਂ ਨੇ ਗੁਰਬਾਣੀ ਕੀਰਤਨ, ਗਤਕਾ ਅਤੇ ਸੇਵਾ ਭਾਵ ਨਾਲ ਭਰਪੂਰ ਦ੍ਰਿਸ਼ ਪੇਸ਼ ਕੀਤੇ। ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਸੰਗਤ ਦਾ ਧੰਨਵਾਦ ਕੀਤਾ। ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਬਾਬਾ ਨਿਰਮਲ ਸਿੰਘ ਕੋਟਲੀ, ਭਾਈ ਗੁਰਵਿੰਦਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਗੁਰਮੇਜ ਸਿੰਘ, ਸੰਪੂਰਨ ਸਿੰਘ, ਬਾਬਾ ਗੀਤਾ ਤੇ ਉਘੇ ਕਾਰੋਬਾਰੀ ਵਿਜੇ ਕੁਮਾਰ ਸੋਨੀ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਚਾਵਾ ਮੰਡੀ ’ਚ ਪਨਗਰੇਨ ਵਲੋਂ ਖਰੀਦ ਕੀਤੇ ਸਰਕਾਰੀ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਆੜ੍ਹਤੀ ਪ੍ਰੇਸ਼ਾਨ ਅਗਲੀ ਖ਼ਬਰ ਗੋਲਡਨ ਗਰੁੱਪ ਤੇ ਸ੍ਰੀ ਸਤਿਆ ਸਾਈਂ ਸੇਵਾ ਸਮਿਤੀ ਵਲੋਂ ਰਾਜ ਪੱਧਰੀ ਮੁਫ਼ਤ ਦਿਵਿਆਂਗ ਕੈਂਪ
Ad Position 24